ਆਏ ਅਨਿਕ ਜਨਮ ਭ੍ਰਮਿ ਸਰਣੀ ॥  episode artwork

EPISODE · Mar 20, 2025 · 3 MIN

ਆਏ ਅਨਿਕ ਜਨਮ ਭ੍ਰਮਿ ਸਰਣੀ ॥

from AUDIO GURBANI - A free podcast · host Gurjit Singh JHAMPUR

  ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥ ਅਰਥ: ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ।੧।ਰਹਾਉ।ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ।੧।ਹੇ ਨਾਨਕ! ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ-ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ। ਪਰਮਾਤਮਾ ਦੇ ਦਰਸਨ ਨਾਲ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ।੨।੮।੧੨।JAITSREE, FIFTH MEHLAfter wandering through so many incarnations, I have come to Your Sanctuary. Save me — lift my body up out of the deep, dark pit of the world, and attach me to Your feet. || 1 || Pause || I do not know anything about spiritual wisdom, meditation or karma, and my way of life is not clean and pure. Please attach me to the hem of the robe of the Saadh Sangat, the Company of the Holy; help me to cross over the terrible river. || 1 || Comforts, riches and the sweet pleasures of Maya — do not implant these within your mind. Slave Nanak is satisfied and satiated by the Blessed Vision of the Lord’s Darshan; his only ornamentation is the love of the Lord’s Name. || 2 || 8 || 12 ||:

Episode metadata supplied by the publisher feed · Published Mar 20, 2025

Embed this episode

NOW PLAYING

ਆਏ ਅਨਿਕ ਜਨਮ ਭ੍ਰਮਿ ਸਰਣੀ ॥

0:00 3:41

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 3 minutes long.

When was this AUDIO GURBANI - A free podcast episode published?

This episode was published on March 20, 2025.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!