April 10 | 2026 | Hukamnama Sahib| ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥  episode artwork

EPISODE · Apr 10, 2026 · 7 MIN

April 10 | 2026 | Hukamnama Sahib| ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥

from AUDIO GURBANI - A free podcast · host Gurjit Singh JHAMPUR

ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥ਅਰਥ: ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧।ਰਹਾਉ।(ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ।੧।(ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰਦ੍ਰਮਾ ਮੁਖੀ ਦੀਵੇ ਬਣਾਏ ਹਨ, ਵੱਸਣ ਵਾਸਤੇ (ਜੀਵਾਂ ਨੂੰ) ਧਰਤੀ ਦਿੱਤੀ ਹੈ (ਜੀਵਾਂ ਨੇ ਉਸ ਨੂੰ ਭੁਲਾ ਕੇ ਉਸ ਦੇ) ਇਤਨੇ ਉਪਕਾਰ ਵਿਸਾਰ ਦਿੱਤੇ ਹਨ।੨।ਜਗਤ ਵਿਚ ਅਨੇਕਾਂ ਜੰਗਮ ਜੋਗੀ ਪੀਰ ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਅਤੇ ਹੋਰ ਸਾਧਨ ਕਰਨ ਵਾਲੇ ਵੇਖਣ ਵਿਚ ਆਉਂਦੇ ਹਨ, ਪਰ ਮੈਂ ਤਾਂ ਜੇ ਉਹਨਾਂ ਨੂੰ ਮਿਲਾਂਗਾ ਤਾਂ (ਉਹਨਾਂ ਨਾਲ ਮਿਲ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਕਰਾਂਗਾ (ਮੇਰਾ ਜੀਵਨ-ਨਿਸ਼ਾਨਾ ਇਹੀ ਹੈ) ਮੇਰਾ ਮਨ ਪ੍ਰਭੂ ਦਾ ਸਿਮਰਨ ਹੀ ਕਰੇਗਾ।੩।ਜਿਵੇਂ ਲੂਣ ਘਿਉ ਵਿਚ ਪਿਆ ਗਲਦਾ ਨਹੀਂ, ਜਿਵੇਂ ਕਾਗ਼ਜ਼ ਘਿਉ ਵਿਚ ਰੱਖਿਆ ਗਲਦਾ ਨਹੀਂ, ਜਿਵੇਂ ਕੌਲ ਫੁੱਲ ਪਾਣੀ ਵਿਚ ਰਿਹਾਂ ਕੁਮਲਾਂਦਾ ਨਹੀਂ, ਇਸੇ ਤਰ੍ਹਾਂ, ਹੇ ਦਾਸ ਨਾਨਕ! ਭਗਤ ਜਨ ਪਰਮਾਤਮਾ ਦੇ ਚਰਨਾਂ ਵਿਚ ਮਿਲੇ ਰਹਿੰਦੇ ਹਨ, ਜਮ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦਾ।੪।੪।RAAMKALEE, FIRST MEHL:Awareness of the Shabad and the Teachings is my horn; the people hear the sound of its vibrations. Honor is my begging-bowl, and the Naam, the Name of the Lord, is the charity I receive. || 1 || O Baba, Gorakh is the Lord of the Universe; He is always awake and aware. He alone is Gorakh, who sustains the earth; He created it in an instant. || 1 || Pause || Binding together water and air, He infused the breath of life into the body, and made the lamps of the sun and the moon. To die and to live, He gave us the earth, but we have forgotten these blessings. || 2 || There are so many Siddhas, seekers, Yogis, wandering pilgrims, spiritual teachers and good people. If I meet them, I chant the Lord’s Praises, and then, my mind serves Him. || 3 || Paper and salt, protected by ghee, remain untouched by water, as the lotus remains unaffected in water. Those who meet with such devotees, O servant Nanak — what can death do to them? || 4 || 4 ||

Episode metadata supplied by the publisher feed · Published Apr 10, 2026

Embed this episode

Ready to play

April 10 | 2026 | Hukamnama Sahib| ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥

0:00 7:15

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 7 minutes long.

When was this AUDIO GURBANI - A free podcast episode published?

This episode was published on April 10, 2026.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!