April 13 | 2026 | Hukamnama Sahib | ਬਿਲਾਵਲੁ ਮਹਲਾ ੫ ॥ ਮਿਰਤੁ ਹਸੈ ਸਿਰ ਊਪਰੇ ਪਸੂਆ ਨਹੀ ਬੂਝੈ ॥  episode artwork

EPISODE · Apr 13, 2026 · 6 MIN

April 13 | 2026 | Hukamnama Sahib | ਬਿਲਾਵਲੁ ਮਹਲਾ ੫ ॥ ਮਿਰਤੁ ਹਸੈ ਸਿਰ ਊਪਰੇ ਪਸੂਆ ਨਹੀ ਬੂਝੈ ॥

from AUDIO GURBANI - A free podcast · host Gurjit Singh JHAMPUR

ਬਿਲਾਵਲੁ ਮਹਲਾ ੫ ॥ ਮਿਰਤੁ ਹਸੈ ਸਿਰ ਊਪਰੇ ਪਸੂਆ ਨਹੀ ਬੂਝੈ ॥ ਬਾਦ ਸਾਦ ਅਹੰਕਾਰ ਮਹਿ ਮਰਣਾ ਨਹੀ ਸੂਝੈ ॥੧॥ ਸਤਿਗੁਰੁ ਸੇਵਹੁ ਆਪਨਾ ਕਾਹੇ ਫਿਰਹੁ ਅਭਾਗੇ ॥ ਦੇਖਿ ਕਸੁੰਭਾ ਰੰਗੁਲਾ ਕਾਹੇ ਭੂਲਿ ਲਾਗੇ ॥੧॥ ਰਹਾਉ ॥ ਕਰਿ ਕਰਿ ਪਾਪ ਦਰਬੁ ਕੀਆ ਵਰਤਣ ਕੈ ਤਾਈ ॥ ਮਾਟੀ ਸਿਉ ਮਾਟੀ ਰਲੀ ਨਾਗਾ ਉਠਿ ਜਾਈ ॥੨॥ ਜਾ ਕੈ ਕੀਐ ਸ੍ਰਮੁ ਕਰੈ ਤੇ ਬੈਰ ਬਿਰੋਧੀ ॥ ਅੰਤ ਕਾਲਿ ਭਜਿ ਜਾਹਿਗੇ ਕਾਹੇ ਜਲਹੁ ਕਰੋਧੀ ॥੩॥ ਦਾਸ ਰੇਣੁ ਸੋਈ ਹੋਆ ਜਿਸੁ ਮਸਤਕਿ ਕਰਮਾ ॥ ਕਹੁ ਨਾਨਕ ਬੰਧਨ ਛੁਟੇ ਸਤਿਗੁਰ ਕੀ ਸਰਨਾ ॥੪॥੬॥੩੬॥ ਹੇ ਬਦ-ਕਿਸਮਤ! ਕਿਉਂ ਭਟਕਦਾ ਫਿਰਦਾ ਹੈਂ? ਆਪਣੇ ਗੁਰੂ ਦੀ ਸਰਨ ਪਿਆ ਰਹੁ। ਸੋਹਣੇ ਰੰਗ ਵਾਲਾ ਕਸੁੰਭਾ (ਮਨ-ਮੋਹਨੀ ਮਾਇਆ) ਵੇਖ ਕੇ ਕਿਉਂ ਕੁਰਾਹੇ ਪੈ ਰਿਹਾ ਹੈਂ?।੧।ਰਹਾਉ।ਹੇ ਭਾਈ! ਮੌਤ (ਹਰੇਕ ਮਨੁੱਖ ਦੇ) ਸਿਰ ਉਤੇ (ਖਲੋਤੀ) ਹੱਸ ਰਹੀ ਹੈ (ਕਿ ਮੂਰਖ ਮਨੁੱਖ ਮਾਇਆ ਦੇ ਮੋਹ ਵਿਚ ਫਸ ਕੇ ਆਪਣੀ ਮੌਤ ਦਾ ਚੇਤਾ ਹੀ ਨਹੀਂ ਕਰਦਾ, ਪਰ) ਪਸ਼ੂ (-ਸੁਭਾਉ ਵਾਲਾ ਮਨੁੱਖ ਇਹ ਗੱਲ) ਸਮਝਦਾ ਹੀ ਨਹੀਂ। ਝਗੜਿਆਂ ਵਿਚ (ਪਦਾਰਥਾਂ ਦੇ) ਸੁਆਦਾਂ ਵਿਚ, ਅਹੰਕਾਰ ਵਿਚ (ਫਸ ਕੇ) ਮਨੁੱਖ ਨੂੰ ਮੌਤ ਸੁੱਝਦੀ ਹੀ ਨਹੀਂ।੧।ਹੇ ਭਾਈ! ਸਾਰੀ ਉਮਰ) ਪਾਪ ਕਰ ਕਰ ਕੇ ਹੀ ਮਨੁੱਖ ਆਪਣੇ ਵਰਤਣ ਲਈ ਧਨ ਇਕੱਠਾ ਕਰਦਾ ਰਿਹਾ, (ਪਰ ਮੌਤ ਆਉਣ ਤੇ ਇਸ ਦੇ ਸਰੀਰ ਦੀ) ਮਿੱਟੀ ਧਰਤੀ ਨਾਲ ਰਲ ਗਈ, ਤੇ, ਜੀਵ ਖ਼ਾਲੀ-ਹੱਥ ਹੀ ਉੱਠ ਕੇ ਤੁਰ ਪਿਆ।੨।ਜਿਨ੍ਹਾਂ ਸੰਬੰਧੀਆਂ ਦੀ ਖ਼ਾਤਰ ਮਨੁੱਖ (ਧਨ ਇਕੱਠਾ ਕਰਨ ਦੀ) ਮੇਹਨਤ ਕਰਦਾ ਹੈ ਉਹ (ਤੋੜ ਤਕ ਇਸ ਨਾਲ ਸਾਥ ਨਹੀਂ ਨਿਬਾਹ ਸਕਦੇ, ਇਸ ਵਾਸਤੇ ਇਸ ਨਾਲ) ਵੈਰ ਕਰਨ ਵਾਲੇ ਵਿਰੋਧ ਕਰਨ ਵਾਲੇ ਹੀ ਬਣਦੇ ਹਨ। ਹੇ ਭਾਈ! ਤੂੰ (ਇਹਨਾਂ ਦੀ ਖ਼ਾਤਰ ਹੋਰਨਾਂ ਨਾਲ ਵੈਰ ਸਹੇੜ ਸਹੇੜ ਕੇ) ਕਿਉਂ ਕ੍ਰੋਧ ਵਿਚ ਸੜਦਾ ਹੈਂ? ਇਹ ਤਾਂ ਆਖ਼ਰ ਵੇਲੇ ਤੇਰਾ ਸਾਥ ਛੱਡ ਜਾਣਗੇ।੩।ਹੇ ਨਾਨਕ! ਆਖ-ਜਿਸ ਮਨੁੱਖ ਦੇ ਮੱਥੇ ਉਤੇ ਭਾਗ ਜਾਗਦੇ ਹਨ, ਉਹੀ ਮਨੁੱਖ ਪ੍ਰਭੂ ਦੇ ਭਗਤਾਂ ਦੀ ਚਰਨ-ਧੂੜ ਬਣਦਾ ਹੈ। ਗੁਰੂ ਦੀ ਸਰਨ ਪਿਆਂ (ਮਾਇਆ ਦੇ ਮੋਹ ਦੇ) ਬੰਧਨ ਟੁੱਟ ਜਾਂਦੇ ਹਨ।੪।੬।੩੬।O ill-fated one! Why do you wander around? Remain under the shelter of your Guru. Why do you go astray after seeing the beautiful-coloured Kasumbha (the mind-charming Maya)? 1. Stay away.O brother! Death is laughing at (every human being) head (that a foolish person is not even aware of his death, trapped in the love of Maya, but) a person with animal nature does not understand this. In quarrels, in the pleasures of (material things), in ego, a person does not even realize death. 1.O brother! All his life, by committing sins, man kept accumulating wealth for his own use, (but when death came, the dust of his body) mixed with the earth, and the living being got up empty-handed and walked away. 2.The relatives for whose sake a man works hard (to accumulate wealth) become enemies and opposers (until the end of his life). O brother! Why do you burn with anger (by harboring enmity with others for their sake)? They will leave you in the end. 3.O Nanak! Say - the man on whose forehead fortunes awaken, that man becomes the dust of the feet of the devotees of the Lord. Taking refuge in the Guru, the bonds (of attachment to Maya) are broken.4.6.36.

Episode metadata supplied by the publisher feed · Published Apr 13, 2026

Embed this episode

Ready to play

April 13 | 2026 | Hukamnama Sahib | ਬਿਲਾਵਲੁ ਮਹਲਾ ੫ ॥ ਮਿਰਤੁ ਹਸੈ ਸਿਰ ਊਪਰੇ ਪਸੂਆ ਨਹੀ ਬੂਝੈ ॥

0:00 6:48

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 6 minutes long.

When was this AUDIO GURBANI - A free podcast episode published?

This episode was published on April 13, 2026.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!