Aug 22 | 2024 | Hukamnama Sahib | ਧਨਾਸਰੀ ਮ੫॥ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ॥ਅਨਦ ਮੰਗਲ ਗੁਨ ਗਾਉ... episode artwork

EPISODE · Aug 22, 2024 · 6 MIN

Aug 22 | 2024 | Hukamnama Sahib | ਧਨਾਸਰੀ ਮ੫॥ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ॥ਅਨਦ ਮੰਗਲ ਗੁਨ ਗਾਉ...

from AUDIO GURBANI - A free podcast · host Gurjit Singh JHAMPUR

ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥ਅਰਥ: ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ।(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧।(ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨।(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩।ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।DHANAASAREE, FIFTH MEHL:The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. || 1 || Come back to your home, O my friend. The Lord Himself has eliminated your enemies, and your misfortunes are past. || Pause || God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. || 2 || Remain firm and steady, and do not ever waver; take the Guru’s Word as your Support. You shall be applauded and congratulated all over the world, and your face shall be radiant in the Court of the Lord. || 3 || All beings belong to Him; He Himself transforms them, and He Himself becomes their help and support. The Creator Lord has worked a wondrous miracle; O Nanak, His glorious greatness is true. || 4 || 4 || 28 ||

Episode metadata supplied by the publisher feed · Published Aug 22, 2024

Embed this episode

Ready to play

Aug 22 | 2024 | Hukamnama Sahib | ਧਨਾਸਰੀ ਮ੫॥ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ॥ਅਨਦ ਮੰਗਲ ਗੁਨ ਗਾਉ...

0:00 6:32

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 6 minutes long.

When was this AUDIO GURBANI - A free podcast episode published?

This episode was published on August 22, 2024.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!