ਬਿਲਾਵਲੁ ਮਹਲਾ ੫ ॥ ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ episode artwork

EPISODE · May 24, 2025 · 5 MIN

ਬਿਲਾਵਲੁ ਮਹਲਾ ੫ ॥ ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥

from AUDIO GURBANI - A free podcast · host Gurjit Singh JHAMPUR

 ਬਿਲਾਵਲੁ ਮਹਲਾ ੫ ॥ ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥ ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥੧॥ ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧਿ ਪਰੇ ॥ ਕਹੁ ਨਾਨਕ ਪ੍ਰਭ ਹੋਤ ਦਇਆਰਾ ਗੁਰੁ ਭੇਟੈ ਕਾਢੈ ਬਾਹ ਫਰੇ ॥੨॥੧੦॥੯੬॥ ਬਿਲਾਵਲੁ ਮਹਲਾ ੫ (ਹੇ ਭਾਈ! ਪਤਾ ਨਹੀਂ ਜੀਵ) ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ । (ਜੀਵ ਸਾਰੇ ਮੰਦੇ ਕਰਮ) ਕਰਦੇ ਕਰਾਂਦੇ ਭੀ ਹਨ, (ਫਿਰ) ਮੁੱਕਰ ਭੀ ਜਾਂਦੇ ਹਨ (ਕਿ ਅਸਾਂ ਨਹੀਂ ਕੀਤੇ) । ਪਰ ਪਰਮਾਤਮਾ ਸਦਾ ਸਭ ਜੀਵਾਂ ਦੇ ਨਾਲ ਵੱਸਦਾ (ਸਭਨਾਂ ਦੀਆਂ ਕਰਤੂਤਾਂ) ਵੇਖਦਾਸੁਣਦਾ ਹੈ ।੧।ਰਹਾਉ। ਹੇ ਭਾਈ! ਕੱਚ ਦਾ ਵਪਾਰ ਕਰਨਾ, ਸੋਨਾ ਛੱਡ ਦੇਣਾ, ਸੱਚੇ ਮਿੱਤਰ ਤਿਆਗ ਕੇ ਵੈਰੀ ਨਾਲ ਪਿਆਰ (ਇਹ ਹਨਜੀਵਾਂ ਦੀਆਂ ਕਰਤੂਤਾਂ) । ਪਰਮਾਤਮਾ (ਦਾ ਨਾਮ) ਕੌੜਾ ਲੱਗਣਾ, ਮਾਇਆ ਦਾ ਮੋਹ ਮਿੱਠਾ ਲੱਗਣਾ (ਇਹ ਹੈ ਨਿੱਤ ਦਾ ਸੁਭਾਉ ਜੀਵਾਂਦਾ । ਮਾਇਆ ਦੇ ਮੋਹ ਵਿਚ ਫਸ ਕੇ ਸਦਾ ਖਿੱਝਦੇ ਰਹਿੰਦੇ ਹਨ) ।੧। ਹੇ ਭਾਈ! ਜੀਵ (ਸਦਾ) ਮੋਹ ਦੇ ਅੰਨ੍ਹੇ (ਹਨੇਰੇ) ਖੂਹ ਵਿਚ ਪਏਰਹਿੰਦੇ ਹਨ, (ਜੀਵਾਂ ਨੂੰ ਸਦਾ) ਭਟਕਣਾ ਲੱਗੀ ਰਹਿੰਦੀ ਹੈ, ਮੋਹ ਦੇ ਹਨੇਰੇ ਜਕੜ ਵਿਚ ਫਸੇ ਰਹਿੰਦੇ ਹਨ (ਪਤਾ ਨਹੀਂ ਇਹ ਕਿਉਂ ਇਸਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ) । ਹੇ ਨਾਨਕ! ਆਖ ਜਿਸ ਮਨੁੱਖ ਉੱਤੇ ਪ੍ਰਭੂ ਦਇਆਵਾਨ ਹੁੰਦਾ ਹੈ, ਉਸ ਨੂੰ ਗੁਰੂ ਮਿਲ ਪੈਂਦਾ ਹੈ (ਤੇ, ਗੁਰੂ ਉਸ ਦੀ) ਬਾਂਹ ਫੜ ਕੇ (ਉਸ ਨੂੰ ਹਨੇਰੇ ਖੂਹ ਵਿਚੋਂ) ਕੱਢ ਲੈਂਦਾ ਹੈ ।੨।੧੦।੯੬।Bilawal Fifth Mehal Why do you wander in delusion like this? You act, and incite others to act, and then deny it. The Lord is always with you; He sees and hears everything. || 1 || Pause || You purchase glass, and discard gold; you are in love with your enemy, while you renounce your true friend. That which exists, seems bitter; that which does not exist, seems sweet to you. Engrossed in corruption, you are burning away. || 1 || The mortal has fallen into the deep, dark pit, and is entangled in the darkness of doubt, and the bondage of emotional attachment. Says Nanak, when God becomes merciful, one meets with the Guru, who takes him by the arm, and lifts him out. || 2 || 10 || 96 ||

Episode metadata supplied by the publisher feed · Published May 24, 2025

Embed this episode

Ready to play

ਬਿਲਾਵਲੁ ਮਹਲਾ ੫ ॥ ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥

0:00 5:27

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 5 minutes long.

When was this AUDIO GURBANI - A free podcast episode published?

This episode was published on May 24, 2025.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!