ਬਿਲਾਵਲੁ ਮਹਲਾ ੫ ॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ episode artwork

EPISODE · Apr 23, 2025 · 4 MIN

ਬਿਲਾਵਲੁ ਮਹਲਾ ੫ ॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥

from AUDIO GURBANI - A free podcast · host Gurjit Singh JHAMPUR

ਬਿਲਾਵਲੁ ਮਹਲਾ ੫ ॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥ ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥ ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥ ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥ ਮਨ ਬਾਂਛਤ ਫਲ ਦਿਤਿਅਨੁ ਨਾਨਕ ਬਲਿਹਾਰੀ ॥੨॥੧੬॥੮੦॥ ਹੇ ਭਾਈ! ਪਰਮਾਤਮਾ ਸਭ ਤੋਂ ਵੱਡਾ ਦੇਵਤਾ (ਹੈ, ਅਸੀ ਜੀਵ ਉਸ ਦੇ ਬੱਚੇ ਹਾਂ) ਆਪਣੇ ਬੱਚਿਆਂ ਦੀ ਉਹ ਸਦਾ ਹੀ ਆਪ ਰੱਖਿਆ ਕਰਦਾ ਆਇਆ ਹੈ। (ਜੇਹੜੇ ਮਨੁੱਖ ਉਸ ਦੀ ਸਰਨ ਪੈਂਦੇ ਹਨ, ਉਹਨਾਂ ਦੇ ਅੰਦਰ) ਸ਼ਾਂਤੀ, ਆਤਮਕ ਅਡੋਲਤਾ ਦੇ ਸੁਖ ਆਨੰਦ ਪੈਦਾ ਹੁੰਦੇ ਹਨ, ਉਹਨਾਂ ਦੀ ਸੇਵਾ-ਸਿਮਰਨ ਦੀ ਘਾਲ ਸਫਲ ਹੋ ਜਾਂਦੀ ਹੈ।੧।ਰਹਾਉ।ਹੇ ਭਾਈ! ਜਿਸ ਪ੍ਰਭੂ ਦਾ (ਸਭ ਤੋਂ) ਵੱਡਾ ਤੇਜ-ਪ੍ਰਤਾਪ ਹੈ ਉਸ ਨੇ ਆਪਣੇ ਭਗਤਾਂ ਦੀ ਅਰਜ਼ੋਈ (ਸਦਾ) ਸੁਣੀ ਹੈ (ਉਹਨਾਂ ਦੇ ਅੰਦਰੋਂ) ਰੋਗ ਮਿਟਾ ਕੇ ਉਹਨਾਂ ਨੂੰ ਆਤਮਕ ਜੀਵਨ ਦੀ ਦਾਤਿ ਬਖ਼ਸ਼ੀ ਹੈ।੧।ਹੇ ਭਾਈ! ਉਸ ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਦੇ ਐਬ ਸਦਾ ਬਖ਼ਸ਼ੇ ਹਨ, ਅਤੇ ਸਾਡੇ ਅੰਦਰ ਆਪਣੇ ਨਾਮ ਦੀ ਤਾਕਤ ਭਰੀ ਹੈ। ਹੇ ਨਾਨਕ! ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਨੂੰ ਸਦਾ ਮਨ-ਮੰਗੇ ਫਲ ਦਿੱਤੇ ਹਨ, ਉਸ ਪ੍ਰਭੂ ਤੋਂ ਸਦਾ ਸਦਕੇ ਜਾਣਾ ਚਾਹੀਦਾ ਹੈ।੨।੧੬।੮੦।Hey brother! God is the greatest god (he is, we creatures are his children) He has always protected his children. (Those people who take refuge in him, within them) peace, spiritual stability, happiness and joy arise, their service-meditation becomes successful. 1. Stay. Hey brother! The Lord who has (the most) glory has heard the pleas of his devotees (forever) and has given them the gift of spiritual life by eradicating the disease (from them). 1.Hey brother! That Lord-Father has blessed us children forever, and has filled us with the power of His name. O Nanak! The Lord-Father has always given us children the fruits we want, we should always be grateful to that Lord. 2.16.80.

Episode metadata supplied by the publisher feed · Published Apr 23, 2025

Embed this episode

NOW PLAYING

ਬਿਲਾਵਲੁ ਮਹਲਾ ੫ ॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥

0:00 4:48

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 4 minutes long.

When was this AUDIO GURBANI - A free podcast episode published?

This episode was published on April 23, 2025.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!