ਬਿਲਾਵਲੁ ਮਹਲਾ ੫ ॥ ਸੋਈ ਮਲੀਨੁ ਦੀਨੁ ਹੀਨੁ ਜਿਸੁ ਪ੍ਰਭੁ ਬਿਸਰਾਨਾ ॥ ਕਰਨੈਹਾਰੁ ਨ ਬੂਝਈ ਆਪੁ ਗਨੈ ਬਿਗਾਨਾ ॥੧॥ ਦੂਖੁ ਤਦੇ ਜਦਿ ਵੀਸਰੈ ਸੁਖੁ ਪ੍ਰਭ ਚਿਤਿ ਆਏ ॥  episode artwork

EPISODE · Jul 30, 2024 · 5 MIN

ਬਿਲਾਵਲੁ ਮਹਲਾ ੫ ॥ ਸੋਈ ਮਲੀਨੁ ਦੀਨੁ ਹੀਨੁ ਜਿਸੁ ਪ੍ਰਭੁ ਬਿਸਰਾਨਾ ॥ ਕਰਨੈਹਾਰੁ ਨ ਬੂਝਈ ਆਪੁ ਗਨੈ ਬਿਗਾਨਾ ॥੧॥ ਦੂਖੁ ਤਦੇ ਜਦਿ ਵੀਸਰੈ ਸੁਖੁ ਪ੍ਰਭ ਚਿਤਿ ਆਏ ॥

from Audio Gurbani (Blessed Day) · host Gurjit Singh JHAMPUR

ਬਿਲਾਵਲੁ ਮਹਲਾ ੫ ॥ ਸੋਈ ਮਲੀਨੁ ਦੀਨੁ ਹੀਨੁ ਜਿਸੁ ਪ੍ਰਭੁ ਬਿਸਰਾਨਾ ॥ ਕਰਨੈਹਾਰੁ ਨ ਬੂਝਈ ਆਪੁ ਗਨੈ ਬਿਗਾਨਾ ॥੧॥ ਦੂਖੁ ਤਦੇ ਜਦਿ ਵੀਸਰੈ ਸੁਖੁ ਪ੍ਰਭ ਚਿਤਿ ਆਏ ॥ ਸੰਤਨ ਕੈ ਆਨੰਦੁ ਏਹੁ ਨਿਤ ਹਰਿ ਗੁਣ ਗਾਏ ॥੧॥ ਰਹਾਉ ॥ ਊਚੇ ਤੇ ਨੀਚਾ ਕਰੈ ਨੀਚ ਖਿਨ ਮਹਿ ਥਾਪੈ ॥ ਕੀਮਤਿ ਕਹੀ ਨ ਜਾਈਐ ਠਾਕੁਰ ਪਰਤਾਪੈ ॥੨॥ ਪੇਖਤ ਲੀਲਾ ਰੰਗ ਰੂਪ ਚਲਨੈ ਦਿਨੁ ਆਇਆ ॥ ਸੁਪਨੇ ਕਾ ਸੁਪਨਾ ਭਇਆ ਸੰਗਿ ਚਲਿਆ ਕਮਾਇਆ ॥੩॥ ਕਰਣ ਕਾਰਣ ਸਮਰਥ ਪ੍ਰਭ ਤੇਰੀ ਸਰਣਾਈ ॥ ਹਰਿ ਦਿਨਸੁ ਰੈਣਿ ਨਾਨਕੁ ਜਪੈ ਸਦ ਸਦ ਬਲਿ ਜਾਈ ॥੪॥੨੦॥੫੦॥   ਅਰਥ: (ਹੇ ਭਾਈ! ਮਨੁੱਖ ਨੂੰ) ਤਦੋਂ ਹੀ ਦੁੱਖ ਵਾਪਰਦਾ ਹੈ ਜਦੋਂ ਇਸ ਨੂੰ ਪਰਮਾਤਮਾ ਭੁੱਲ ਜਾਂਦਾ ਹੈ। ਪਰਮਾਤਮਾ ਮਨ ਵਿਚ ਵੱਸਿਆਂ (ਸਦਾ) ਸੁਖ ਪ੍ਰਤੀਤ ਹੁੰਦਾ ਹੈ। ਪ੍ਰਭੂ ਦਾ ਸੇਵਕ ਸਦਾ ਪ੍ਰਭੂ ਦੇ ਗੁਣ ਗਾਂਦਾ ਰਹਿੰਦਾ ਹੈ। ਸੇਵਕਾਂ ਦੇ ਹਿਰਦੇ ਵਿਚ ਇਹ ਆਨੰਦ ਟਿਕਿਆ ਰਹਿੰਦਾ ਹੈ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਭੁੱਲ ਜਾਂਦਾ ਹੈ, ਉਹੀ ਮਨੁੱਖ ਗੰਦਾ ਹੈ, ਕੰਗਾਲ ਹੈ, ਨੀਚ ਹੈ। ਉਹ ਮੂਰਖ ਮਨੁੱਖ ਆਪਣੇ ਆਪ ਨੂੰ (ਕੋਈ ਵੱਡੀ ਹਸਤੀ) ਸਮਝਦਾ ਰਹਿੰਦਾ ਹੈ, ਸਭ ਕੁਝ ਕਰਨ ਦੇ ਸਮਰੱਥ ਪ੍ਰਭੂ ਨੂੰ ਕੁਝ ਸਮਝਦਾ ਹੀ ਨਹੀਂ।੧। (ਪਰ, ਹੇ ਭਾਈ! ਯਾਦ ਰੱਖ) ਪਰਮਾਤਮਾ ਉੱਚੇ (ਆਕੜਖਾਨ) ਤੋਂ ਨੀਵਾਂ ਬਣਾ ਦੇਂਦਾ ਹੈ, ਅਤੇ ਨੀਵਿਆਂ ਨੂੰ ਇਕ ਖਿਨ ਵਿਚ ਹੀ ਇੱਜ਼ਤ ਵਾਲੇ ਬਣਾ ਦੇਂਦਾ ਹੈ। ਉਸ ਪਰਮਾਤਮਾ ਦੇ ਪਰਤਾਪ ਦਾ ਅੰਦਾਜ਼ਾ ਨਹੀਂ ਲਾਇਆ ਜਾ ਸਕਦਾ।੨। (ਹੇ ਭਾਈ! ਦੁਨੀਆ ਦੇ) ਖੇਲ-ਤਮਾਸ਼ੇ (ਦੁਨੀਆ ਦੇ) ਰੰਗ ਰੂਪ ਵੇਖਦਿਆਂ ਵੇਖਦਿਆਂ (ਹੀ ਮਨੁੱਖ ਦਾ ਦੁਨੀਆ ਤੋਂ) ਤੁਰਨ ਦਾ ਦਿਨ ਆ ਪਹੁੰਚਦਾ ਹੈ। ਇਹਨਾਂ ਰੰਗ-ਤਮਾਸ਼ਿਆਂ ਨਾਲੋਂ ਸਾਥ ਮੁੱਕਣਾ ਹੀ ਸੀ, ਉਹ ਸਾਥ ਮੁੱਕ ਜਾਂਦਾ ਹੈ, ਮਨੁੱਖ ਦੇ ਨਾਲ ਕੀਤੇ ਹੋਏ ਕਰਮ ਹੀ ਜਾਂਦੇ ਹਨ।੩। ਹੇ ਜਗਤ ਦੇ ਰਚਨਹਾਰ ਪ੍ਰਭੂ! ਹੇ ਸਾਰੀਆਂ ਤਾਕਤਾਂ ਦੇ ਮਾਲਕ ਪ੍ਰਭੂ! ਤੇਰਾ ਦਾਸ ਨਾਨਕ) ਤੇਰੀ ਸਰਣ ਆਇਆ ਹੈ। ਹੇ ਹਰੀ! ਨਾਨਕ ਦਿਨ ਰਾਤ (ਤੇਰਾ ਹੀ ਨਾਮ) ਜਪਦਾ ਹੈ, ਤੈਥੋਂ ਹੀ ਸਦਾ ਸਦਾ ਸਦਕੇ ਜਾਂਦਾ ਹੈ।੪।੨੦।੫੦। BILAAVAL, FIFTH MEHL: One who forgets God is filthy, poor and low. The fool does not understand the Creator Lord; instead, he thinks that he himself is the doer. || 1 || Pain comes, when one forgets Him. Peace comes when one remembers God. This is the way the Saints are in bliss — they continually sing the Glorious Praises of the Lord. || 1 || Pause || The high, He makes low, and the low, he elevates in an instant. The value of the glory of our Lord and Master cannot be estimated. || 2 || While he gazes upon beautiful dramas and plays, the day of his departure dawns. The dream becomes the dream, and his actions do not go along with him. || 3 || God is All-powerful, the Cause of causes; I seek Your Sanctuary. Day and night, Nanak meditates on the Lord; forever and ever he is a sacrifice. || 4 || 20 || 50 ||

Episode metadata supplied by the publisher feed · Published Jul 30, 2024

Embed this episode

Ready to play

ਬਿਲਾਵਲੁ ਮਹਲਾ ੫ ॥ ਸੋਈ ਮਲੀਨੁ ਦੀਨੁ ਹੀਨੁ ਜਿਸੁ ਪ੍ਰਭੁ ਬਿਸਰਾਨਾ ॥ ਕਰਨੈਹਾਰੁ ਨ ਬੂਝਈ ਆਪੁ ਗਨੈ ਬਿਗਾਨਾ ॥੧॥ ਦੂਖੁ ਤਦੇ ਜਦਿ ਵੀਸਰੈ ਸੁਖੁ ਪ੍ਰਭ ਚਿਤਿ ਆਏ ॥

0:00 5:59

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of Audio Gurbani (Blessed Day)?

This episode is 5 minutes long.

When was this Audio Gurbani (Blessed Day) episode published?

This episode was published on July 30, 2024.

Can I download this Audio Gurbani (Blessed Day) episode?

Yes. Use the download control on the episode player to save the publisher-provided media file.
URL copied to clipboard!