ਬਿਲਾਵਲੁ ਮਹਲਾ ੫ ॥ਤਨੁ ਮਨੁ ਧਨੁ ਅਰਪਉ ਸਭੁ ਅਪਨਾ ॥ ਕਵਨ ਸੁ ਮਤਿ ਜਿਤੁ ਹਰਿ ਹਰਿ ਜਪਨਾ ॥੧॥ episode artwork

EPISODE · Nov 25, 2025 · 4 MIN

ਬਿਲਾਵਲੁ ਮਹਲਾ ੫ ॥ਤਨੁ ਮਨੁ ਧਨੁ ਅਰਪਉ ਸਭੁ ਅਪਨਾ ॥ ਕਵਨ ਸੁ ਮਤਿ ਜਿਤੁ ਹਰਿ ਹਰਿ ਜਪਨਾ ॥੧॥

from AUDIO GURBANI - A free podcast · host Gurjit Singh JHAMPUR

ਬਿਲਾਵਲੁ ਮਹਲਾ ੫ ॥ਤਨੁ ਮਨੁ ਧਨੁ ਅਰਪਉ ਸਭੁ ਅਪਨਾ ॥ ਕਵਨ ਸੁ ਮਤਿ ਜਿਤੁ ਹਰਿ ਹਰਿ ਜਪਨਾ ॥੧॥ ਕਰਿ ਆਸਾ ਆਇਓ ਪ੍ਰਭ ਮਾਗਨਿ ॥ ਤੁਮੑ ਪੇਖਤ ਸੋਭਾ ਮੇਰੈ ਆਗਨਿ ॥੧॥ ਰਹਾਉ ॥ ਅਨਿਕ ਜੁਗਤਿ ਕਰਿ ਬਹੁਤੁ ਬੀਚਾਰਉ ॥ ਸਾਧਸੰਗਿ ਇਸੁ ਮਨਹਿ ਉਧਾਰਉ ॥੨॥ ਮਤਿ ਬੁਧਿ ਸੁਰਤਿ ਨਾਹੀ ਚਤੁਰਾਈ ॥ ਤਾ ਮਿਲੀਐ ਜਾ ਲਏ ਮਿਲਾਈ ॥੩॥ ਨੈਨ ਸੰਤੋਖੇ ਪ੍ਰਭ ਦਰਸਨੁ ਪਾਇਆ ॥ ਕਹੁ ਨਾਨਕ ਸਫਲੁ ਸੋ ਆਇਆ ॥੪॥੪॥੯॥ਪੰਜਾਬੀ ਵਿਆਖਿਆਹੇ ਭਾਈ! ਉਹ ਕੇਹੜੀ ਚੰਗੀ ਸਿੱਖਿਆ ਹੈ ਜਿਸ ਦੀ ਬਰਕਤਿ ਨਾਲ ਪਰਮਾਤਮਾ ਦਾ ਨਾਮ ਸਿਮਰਿਆ ਜਾ ਸਕਦਾ ਹੈ? (ਜੇ ਕੋਈ ਗੁਰਮੁਖਿ ਮੈਨੂੰ ਉਹ ਸੁਮਤਿ ਦੇ ਦੇਵੇ, ਤਾਂ) ਮੈਂ ਆਪਣਾ ਸਰੀਰ ਆਪਣਾ ਮਨ ਆਪਣਾ ਧਨ ਸਭ ਕੁਝ ਭੇਟਾ ਕਰਨ ਨੂੰ ਤਿਆਰ ਹਾਂ ।੧। ਹੇ ਪ੍ਰਭੂ! ਆਸਾ ਧਾਰ ਕੇ ਮੈਂ (ਤੇਰੇ ਦਰ ਤੇ ਤੇਰੇ ਨਾਮ ਦੀ ਦਾਤਿ) ਮੰਗਣ ਆਇਆ ਹਾਂ । ਤੇਰਾ ਦਰਸਨ ਕੀਤਿਆਂ ਮੇਰੇ (ਹਿਰਦੇ-) ਵੇਹੜੇ ਵਿਚ ਉਤਸ਼ਾਹ ਪੈਦਾ ਹੋ ਜਾਂਦਾ ਹੈ ।੧।ਰਹਾਉ। ਹੇ ਭਾਈ! ਮੈਂ ਅਨੇਕਾਂ ਢੰਗ (ਆਪਣੇ ਸਾਹਮਣੇ) ਰੱਖ ਕੇ ਬੜਾ ਵਿਚਾਰਦਾ ਹਾਂ (ਕਿ ਕਿਸ ਢੰਗ ਨਾਲ ਇਸ ਨੂੰ ਵਿਕਾਰਾਂ ਤੋਂ ਬਚਾਇਆ ਜਾਏ । ਅਖ਼ੀਰ ਤੇ ਇਹੀ ਸਮਝ ਆਉਂਦੀ ਹੈ ਕਿ) ਗੁਰਮੁਖਾਂ ਦੀ ਸੰਗਤਿ ਵਿਚ (ਹੀ) ਇਸ ਮਨ ਨੂੰ (ਵਿਕਾਰਾਂ ਤੋਂ) ਮੈਂ ਬਚਾ ਸਕਦਾ ਹਾਂ ।੨। ਹੇ ਭਾਈ! ਕਿਸੇ ਮਤਿ, ਕਿਸੇ ਅਕਲ, ਕਿਸੇ ਧਿਆਨ, ਕਿਸੇ ਭੀ ਚਤੁਰਾਈ ਨਾਲ ਪਰਮਾਤਮਾ ਨਹੀਂ ਮਿਲ ਸਕਦਾ । ਜਦੋਂ ਉਹ ਪ੍ਰਭੂ ਆਪ ਹੀ ਜੀਵ ਨੂੰ ਮਿਲਾਂਦਾ ਹੈ ਤਦੋਂ ਹੀ ਉਸ ਨੂੰ ਮਿਲ ਸਕੀਦਾ ਹੈ ।੩। ਹੇ ਨਾਨਕ! ਆਖ—ਉਸ ਮਨੁੱਖ ਦਾ ਜਗਤ ਵਿਚ ਆਉਣਾ ਮੁਬਾਰਿਕ ਹੈ, ਜਿਸ ਨੇ ਪਰਮਾਤਮਾ ਦਾ ਦਰਸਨ ਕਰ ਲਿਆ ਹੈ, ਤੇ (ਦਰਸਨ ਦੀ ਬਰਕਤਿ ਨਾਲ) ਜਿਸ ਦੀਆਂ ਅੱਖਾਂ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਗਈਆਂ ਹਨ ।੪।੪।੯।English TranslationBILAAVAL,  FIFTH MEHL:Body, mind, wealth and everything, I surrender to my Lord. What is that wisdom, by which I may come to chant the Name of the Lord, Har, Har?  || 1 ||   Nurturing hope, I have come to beg from God. Gazing upon You, the courtyard of my heart is embellished.  || 1 ||  Pause  ||   Trying several methods, I reflect deeply upon the Lord. In the Saadh Sangat, the Company of the Holy, this mind is saved.  || 2 ||   I have neither intelligence, wisdom, common sense nor cleverness. I meet You, only if You lead me to meet You.  || 3 ||   My eyes are content, gazing upon the Blessed Vision of God’s Darshan. Says Nanak, such a life is fruitful and rewarding.  || 4 || 4 || 9 ||

Episode metadata supplied by the publisher feed · Published Nov 25, 2025

Embed this episode

Ready to play

ਬਿਲਾਵਲੁ ਮਹਲਾ ੫ ॥ਤਨੁ ਮਨੁ ਧਨੁ ਅਰਪਉ ਸਭੁ ਅਪਨਾ ॥ ਕਵਨ ਸੁ ਮਤਿ ਜਿਤੁ ਹਰਿ ਹਰਿ ਜਪਨਾ ॥੧॥

0:00 4:56

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 4 minutes long.

When was this AUDIO GURBANI - A free podcast episode published?

This episode was published on November 25, 2025.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!