Daily Hukamnama: Sikh Wisdom ANG 489 June 1st 2026 #hukamnama #darbarsahib episode artwork

EPISODE · Jun 1, 2026 · 16 MIN

Daily Hukamnama: Sikh Wisdom ANG 489 June 1st 2026 #hukamnama #darbarsahib

from Daily Hukamnama: Sikh Wisdom · host GURDWARA OF ROCHESTER

ਗੂਜਰੀ ਮਹਲਾ ੧ ॥goojaree mahalaa pehilaa ||Goojaree, First Mehla:ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥naabh kamal te brahamaa aupaje bedh paReh mukh ka(n)tt savaar ||(ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆFrom the lotus of Vishnu's navel, Brahma was born; He chanted the Vedas with a melodious voice.ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥taa ko a(n)t na jaiee lakhanaa aavat jaat rahai gubaar ||1||(ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ ।੧।He could not find the Lord's limits, and he remained in the darkness of coming and going. ||1||ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥preetam kiau bisareh mere praan adhaar ||ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ । Why should I forget my Beloved? He is the support of my very breath of life.ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥jaa kee bhagat kareh jan poore mun jan seveh gur veechaar ||1|| rahaau ||ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ ।੧।ਰਹਾਉ।The perfect beings perform devotional worship to Him. The silent sages serve Him through the Guru's Teachings. ||1||Pause||ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥rav sas dheepak jaa ke tirabhavan ekaa jot muraar ||ਉਹ ਪ੍ਰਭੂ ਇਤਨਾ ਵੱਡਾ ਹੈ ਕਿ ਸੂਰਜ ਤੇ ਚੰਦ੍ਰਮਾ ਉਸ ਦੇ ਤ੍ਰਿਭਵਣੀ ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ (ਹੀ) ਹਨ, ਸਾਰੇ ਜਗਤ ਵਿਚ ਉਸੇ ਦੀ ਜੋਤਿ ਵਿਆਪਕ ਹੈ ।His lamps are the sun and the moon; the One Light of the Destroyer of ego fills the three worlds.ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥guramukh hoi su ahinis niramal manamukh rain a(n)dhaar ||2||ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਨੂੰ ਦਿਨ ਰਾਤ ਮਿਲਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ । ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ) ਹਨੇਰੇ ਵਿਚ ਬੀਤਦੀ ਹੈ ।੨।One who becomes Gurmukh remains immaculately pure, day and night, while the self-willed manmukh is enveloped by the darkness of night. ||2||ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥sidh samaadh kareh nit jhagaraa dhuh lochan kiaa herai ||ਵੱਡੇ ਵੱਡੇ ਜੋਗੀ (ਆਪਣੇ ਹੀ ਉੱਦਮ ਦੀ ਟੇਕ ਰੱਖ ਕੇ) ਸਮਾਧੀਆਂ ਲਾਂਦੇ ਹਨ ਤੇ ਮਨ ਨੂੰ ਜਿੱਤਣ ਦੇ ਜਤਨ ਕਰਦੇ ਹਨ (ਪਰ ਜੇਹੜਾ ਮਨੁੱਖ ਆਪਣੇ ਉੱਦਮ ਉਤੇ ਹੀ ਟੇਕ ਰੱਖੇ, ਉਸ ਨੂੰ) ਉਹ ਅੰਦਰ-ਵੱਸਦੀ ਜੋਤਿ ਇਹਨਾਂ ਅੱਖਾਂ ਨਾਲ ਨਹੀਂ ਦਿੱਸਦੀ । The Siddhas in Samaadhi are continually in conflict; what can they see with their two eyes?ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥੩॥a(n)tar jot sabadh dhun jaagai satigur jhagar niberai ||3||(ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ) ਉਸ ਦਾ ਮਨ ਵਾਲਾ ਝਗੜਾ ਗੁਰੂ ਮੁਕਾ ਦੇਂਦਾ ਹੈ, ਉਸ ਦੇ ਅੰਦਰ ਗੁਰੂ ਦਾ ਸ਼ਬਦ-ਰੂਪ ਮਿੱਠੀ ਲਗਨ ਲੱਗ ਪੈਂਦੀ ਹੈ, ਉਸ ਦੇ ਅੰਦਰ ਪਰਮਾਤਮਾ ਦੀ ਜੋਤਿ ਜਗ ਪੈਂਦੀ ਹੈ ।੩।One who has the Divine Light within his heart, and is awakened to the melody of the Word of the Shabad - the True Guru settles his conflicts. ||3||ਸੁਰਿ ਨਰ ਨਾਥ ਬੇਅੰਤ ਅਜੋਨੀ ਸਾਚੈ ਮਹਲਿ ਅਪਾਰਾ ॥sur nar naath bea(n)t ajonee saachai mahal apaaraa ||ਦੇਵਤਿਆਂ ਤੇ ਮਨੁੱਖਾਂ ਦੇ ਖਸਮ! ਹੇ ਬੇਅੰਤ! ਹੇ ਜੂਨ-ਰਹਿਤ! ਤੇ ਅਟੱਲ ਮਹਲ ਵਿਚ ਟਿਕੇ ਰਹਿਣ ਵਾਲੇ ਅਪਾਰ ਪ੍ਰਭੂ! O Lord of angels and men, infinite and unborn, Your True Mansion is incomparable.ਨਾਨਕ ਸਹਜਿ ਮਿਲੇ ਜਗਜੀਵਨ ਨਦਰਿ ਕਰਹੁ ਨਿਸਤਾਰਾ ॥੪॥੨॥naanak sahaj mile jagajeevan nadhar karahu nisataaraa ||4||2||ਹੇ ਜਗਤ ਦੇ ਜੀਵਨ! (ਮੇਹਰ ਕਰ ਮੈਨੂੰ) ਅਡੋਲਤਾ ਵਿਚ ਨਿਵਾਸ ਮਿਲੇ । ਮੇਹਰ ਦੀ ਨਿਗਾਹ ਕਰ ਕੇ ਮੇਰਾ ਬੇੜਾ ਪਾਰ ਕਰ ।੪।੨।Nanak merges imperceptibly into the Life of the world; shower Your mercy upon him, and save him. ||4||2||Guru Nanak Dev Ji in Raag Gujri - 489

Episode metadata supplied by the publisher feed · Published Jun 1, 2026

Embed this episode

NOW PLAYING

Daily Hukamnama: Sikh Wisdom ANG 489 June 1st 2026 #hukamnama #darbarsahib

0:00 16:37

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of Daily Hukamnama: Sikh Wisdom?

This episode is 16 minutes long.

When was this Daily Hukamnama: Sikh Wisdom episode published?

This episode was published on June 1, 2026.

Can I download this Daily Hukamnama: Sikh Wisdom episode?

Yes. Use the download control on the episode player to save the publisher-provided media file.
URL copied to clipboard!