Daily Hukamnama: Sikh Wisdom ANG 730,731 May 24th 2026 #hukamnama #darbarsahib episode artwork

EPISODE · May 24, 2026 · 18 MIN

Daily Hukamnama: Sikh Wisdom ANG 730,731 May 24th 2026 #hukamnama #darbarsahib

from Daily Hukamnama: Sikh Wisdom · host GURDWARA OF ROCHESTER

ਸੂਹੀ ਮਹਲਾ ੧ ॥soohee mahalaa pehilaa ||Soohee, First Mehla:ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥kaun taraajee kavan tulaa teraa kavan saraaf bulaavaa ||ਹੇ ਪ੍ਰਭੂ! ਕੋਈ ਐਸੀ ਤੱਕੜੀ ਨਹੀਂ ਕੋਈ ਐਸਾ ਵੱਟਾ ਨਹੀਂ (ਜੋ ਤੇਰੇ ਗੁਣਾਂ ਦਾ ਅੰਦਾਜ਼ਾ ਲਾ ਸਕਣ), ਕੋਈ ਐਸਾ ਸਰਾਫ਼ ਨਹੀਂ ਜਿਸ ਨੂੰ ਮੈਂ (ਤੇਰੇ ਗੁਣਾਂ ਦਾ ਅੰਦਾਜ਼ਾ ਲਾਣ ਵਾਸਤੇ) ਸੱਦ ਸਕਾਂ What scale, what weights, and what assayer shall I call for You, Lord?ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥kaun guroo kai peh dheekhiaa levaa kai peh mul karaavaa ||1||ਮੈਨੂੰ ਕੋਈ ਐਸਾ ਉਸਤਾਦ ਨਹੀਂ ਦਿੱਸਦਾ ਜਿਸ ਪਾਸੋਂ ਮੈਂ ਤੇਰਾ ਮੁੱਲ ਪਵਾ ਸਕਾਂ ਜਾਂ ਮੁੱਲ ਪਾਣ ਦੀ ਜਾਚ ਸਿੱਖ ਸਕਾਂ ।੧।From what guru should I receive instruction? By whom should I have Your value appraised? ||1||ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥mere laal jeeau teraa a(n)t na jaanaa ||ਹੇ ਮੇਰੇ ਸੋਹਣੇ ਪ੍ਰਭੂ ਜੀ! ਮੈਂ ਤੇਰੇ ਗੁਣਾਂ ਦਾ ਅੰਤ ਨਹੀਂ ਜਾਣ ਸਕਦਾ (ਮੈਨੂੰ ਇਹ ਸਮਝ ਨਹੀਂ ਆ ਸਕਦੀ ਕਿ ਤੇਰੇ ਵਿਚ ਕਿਤਨੀਆਂ ਕੁ ਸਿਫ਼ਤਾਂ ਹਨ) ।O my Dear Beloved Lord, Your limits are not known.ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥too(n) jal thal maheeal bharipur leenaa too(n) aape sarab samaanaa ||1|| rahaau ||ਤੂੰ ਪਾਣੀ ਵਿਚ ਭਰਪੂਰ ਹੈਂ, ਤੂੰ ਧਰਤੀ ਦੇ ਅੰਦਰ ਵਿਆਪਕ ਹੈਂ, ਤੂੰ ਆਕਾਸ਼ ਵਿਚ ਹਰ ਥਾਂ ਮੌਜੂਦ ਹੈਂ, ਤੂੰ ਆਪ ਹੀ ਸਭ ਜੀਵਾਂ ਵਿਚ ਸਭ ਥਾਵਾਂ ਵਿਚ ਸਮਾਇਆ ਹੋਇਆ ਹੈਂ ।੧।ਰਹਾਉ।You pervade the water, the land, and the sky; You Yourself are All-pervading. ||1||Pause||ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥man taaraajee chit tulaa teree sev saraaf kamaavaa ||ਹੇ ਪ੍ਰਭੂ! ਜੇ ਮੇਰਾ ਮਨ ਤੱਕੜੀ ਬਣ ਜਾਏ, ਜੇ ਮੇਰਾ ਚਿੱਤ ਤੋਲਣ ਵਾਲਾ ਵੱਟਾ ਬਣ ਜਾਏ, ਜੇ ਮੈਂ ਤੇਰੀ ਸੇਵਾ ਕਰ ਸਕਾਂ, ਤੇਰਾ ਸਿਮਰਨ ਕਰ ਸਕਾਂ (ਜੇ ਇਹ ਸੇਵਾ-ਸਿਮਰਨ ਮੇਰੇ ਵਾਸਤੇ) ਸਰਾਫ਼ ਬਣ ਜਾਏ (ਤੇਰੇ ਗੁਣਾਂ ਦਾ ਮੈਂ ਅੰਤ ਤਾਂ ਨਹੀਂ ਪਾ ਸਕਾਂਗਾ, ਪਰ)Mind is the scale, consciousness the weights, and the performance of Your service is the appraiser.ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥ghaT hee bheetar so sahu tolee in bidh chit rahaavaa ||2||ਇਹਨਾਂ ਤਰੀਕਿਆਂ ਨਾਲ ਮੈਂ ਆਪਣੇ ਚਿੱਤ ਨੂੰ ਤੇਰੇ ਚਰਨਾਂ ਵਿਚ ਟਿਕਾ ਕੇ ਰੱਖ ਸਕਾਂਗਾ । (ਹੇ ਭਾਈ!) ਮੈਂ ਆਪਣੇ ਹਿਰਦੇ ਵਿਚ ਹੀ ਉਸ ਖਸਮ-ਪ੍ਰਭੂ ਨੂੰ ਬੈਠਾ ਜਾਚ ਸਕਾਂਗਾ ।੨।Deep within my heart, I weigh my Husband Lord; in this way I focus my consciousness. ||2||ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥aape ka(n)ddaa tol taraajee aape tolanahaaraa ||(ਹੇ ਭਾਈ! ਪ੍ਰਭੂ ਹਰੇਕ ਥਾਂ ਵਿਆਪਕ ਹੈ, ਆਪਣੀ ਵਡਿਆਈ ਭੀ ਉਹ ਆਪ ਹੀ ਜਾਣਦਾ ਹੈ ਤੇ ਜਾਚ ਸਕਦਾ ਹੈ ਉਹ) ਆਪ ਹੀ ਤੱਕੜੀ ਹੈ, ਤੱਕੜੀ ਦਾ ਵੱਟਾ ਹੈ, ਤੱਕੜੀ ਦੀ ਬੋਦੀ ਹੈ, ਉਹ ਆਪ ਹੀ (ਆਪਣੇ ਗੁਣਾਂ ਨੂੰ) ਤੋਲਣ ਵਾਲਾ ਹੈ You Yourself are the balance, the weights and the scale; You Yourself are the weigher.ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥੩॥aape dhekhai aape boojhai aape hai vanajaaraa ||3||ਉਹ ਆਪ ਹੀ ਸਭ ਜੀਵਾਂ ਦੀ ਸੰਭਾਲ ਕਰਦਾ ਹੈ, ਆਪ ਹੀ ਸਭ ਦੇ ਦਿਲਾਂ ਦੀ ਸਮਝਦਾ ਹੈ, ਆਪ ਹੀ ਜੀਵ-ਰੂਪ ਹੋ ਕੇ ਜਗਤ ਵਿਚ (ਨਾਮ) ਵਣਜ ਕਰ ਰਿਹਾ ਹੈ ।੩।You Yourself see, and You Yourself understand; You Yourself are the trader. ||3||ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥a(n)dhulaa neech jaat paradhesee khin aavai til jaavai ||ਅੰਞਾਣ ਨਾਨਕ ਪਰਮਾਤਮਾ ਦੇ ਗੁਣਾਂ ਦੀ ਕਦਰ ਨਹੀਂ ਪਾ ਸਕਦਾ, ਕਿਉਂਕਿ ਇਸ ਦੀ ਸੰਗਤਿ ਸਦਾ ਉਸ ਮਨ ਨਾਲ ਹੈ ਜੋ (ਮਾਇਆ ਦੇ ਮੋਹ ਵਿਚ) ਅੰਨ੍ਹਾ ਹੋਇਆ ਪਿਆ ਹੈ ਜੋ (ਜਨਮਾਂ ਜਨਮਾਂਤਰਾਂ ਦੇ ਵਿਕਾਰਾਂ ਦੀ ਮੈਲ ਨਾਲ) ਨੀਵੀਂ ਜਾਤਿ ਦਾ ਬਣਿਆ ਹੋਇਆ ਹੈThe blind, low class wandering soul, comes for a moment, and departs in an instant.ਤਾ ਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੂੜਾ ਪਾਵੈ ॥੪॥੨॥੯॥taa kee sa(n)gat naanak rahadhaa kiau kar mooRaa paavai ||4||2||9||ਜੋ ਸਦਾ ਭਟਕਦਾ ਰਹਿੰਦਾ ਹੈ, ਰਤਾ ਮਾਤ੍ਰ ਭੀ ਕਿਤੇ ਇਕ ਥਾਂ ਟਿਕ ਨਹੀਂ ਸਕਦਾ ।੪।੨।੯।In its company, Nanak dwells; how can the fool attain the Lord? ||4||2||9||Guru Nanak Dev Ji in Raag Soohee - 730,731

Episode metadata supplied by the publisher feed · Published May 24, 2026

Embed this episode

NOW PLAYING

Daily Hukamnama: Sikh Wisdom ANG 730,731 May 24th 2026 #hukamnama #darbarsahib

0:00 18:54

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of Daily Hukamnama: Sikh Wisdom?

This episode is 18 minutes long.

When was this Daily Hukamnama: Sikh Wisdom episode published?

This episode was published on May 24, 2026.

Can I download this Daily Hukamnama: Sikh Wisdom episode?

Yes. Use the download control on the episode player to save the publisher-provided media file.
URL copied to clipboard!