EPISODE · Dec 5, 2024 · 9 MIN
Dec 05 | 2024 | Hukamnama Sahib | ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ . ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥
from Audio Gurbani (Blessed Day) · host Gurjit Singh JHAMPUR
ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ . ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥ ਪਉੜੀ ॥ ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥ ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥ ਇਹ ਜਗਤ (ਭਾਵ, ਹਰੇਕ ਜੀਵ) (ਇਹ ਚੀਜ਼ 'ਮੇਰੀ' ਬਣ ਜਾਏ, ਇਹ ਚੀਜ਼ 'ਮੇਰੀ' ਹੋ ਜਾਏ-ਇਸ) ਅਣਪੱਤ ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜੋ ਜੋ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ, ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ, (ਕਿਉਂਕਿ) ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖਿ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ।੧। ਜਿਨ੍ਹਾਂ ਮਨੁੱਖਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ, ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਉਹਨਾਂ ਨੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ। ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ)।੨। ਜਦੋਂ ਪ੍ਰਭੂ ਨੇ ਆਪਣਾ ਆਪ (ਹੀ) ਪੈਦਾ ਕੀਤਾ ਹੋਇਆ ਸੀ ਤਦੋਂ ਕੋਈ ਹੋਰ ਦੂਜਾ ਨਹੀਂ ਸੀ, ਸਲਾਹ ਮਸ਼ਵਰਾ ਭੀ ਆਪ ਹੀ ਕਰਦਾ ਸੀ, ਜੋ ਕਰਦਾ ਸੀ ਸੋ ਹੁੰਦਾ ਸੀ। ਉਸ ਵੇਲੇ ਨਾਹ ਆਕਾਸ਼ ਨਾਹ ਪਾਤਾਲ ਤੇ ਨਾਹ ਇਹ ਤ੍ਰੈਵੇ ਲੋਕ ਸਨ, ਕੋਈ ਉਤਪੱਤੀ ਅਜੇ ਨਹੀਂ ਸੀ ਹੋਈ, ਆਕਾਰ-ਰਹਿਤ ਪਰਮਾਤਮਾ ਅਜੇ ਆਪ ਹੀ ਆਪ ਸੀ। ਜੋ ਪ੍ਰਭੂ ਨੂੰ ਭਾਉਂਦਾ ਹੈ ਉਹੀ ਕਰਦਾ ਹੈ ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ।੧। This world (meaning, every living being) (this thing becomes 'mine', this thing becomes 'mine'-this) is so stuck in the unknown that it is not trying to live. Those who walk on the words of Satguru, they learn the way of life, those who attach their mind to the Lord's feet, understand, they live forever, (because) O Nanak! Faced with the Guru, Lord Lord of Mercy comes to dwell in the mind and Gurmukhs reach that state where the mind is not swayed by material things. 1. Those people who are infatuated with Maya, who are infatuated with the love of Maya, never wake up (from this oblivion), they have anxiety and conflict in their minds, they have brought this burden of the world's lamps on their heads. has happened The habit of the people who follow their own mind is that they never think about the Gur Shabad. O Nanak! They have not been blessed with the name of God, they are lost in birth and life kills them and destroys them (ie, they are always suffering from the hands of death). 2. stanza Take care of yourself, then there is no one else. The decision is to do whatever you want to do. Tadhu akasu na patalu hai na trai loi ॥ Then you are self-deprecating. Jiu tisu bhavai tivai kare tisu binu avaru na koi.1.
Embed this episode
Ready to play
Dec 05 | 2024 | Hukamnama Sahib | ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ . ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥
No transcript for this episode yet
Similar Episodes
No similar episodes found.
Similar Podcasts
No similar podcasts found.