Dec 11,2025 | Hukamnama Sahib | ਬਿਲਾਵਲੁ ਮਹਲਾ ੪ ॥ ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥ episode artwork

EPISODE · Dec 11, 2025 · 6 MIN

Dec 11,2025 | Hukamnama Sahib | ਬਿਲਾਵਲੁ ਮਹਲਾ ੪ ॥ ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥

from AUDIO GURBANI - A free podcast · host Gurjit Singh JHAMPUR

ਬਿਲਾਵਲੁ ਮਹਲਾ ੪ ॥ ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥ ਗੁਰੁ ਸਤਿਗੁਰੁ ਪਾਰਬ੍ਰਹਮੁ ਕਰਿ ਪੂਜਹੁ ਨਿਤ ਸੇਵਹੁ ਦਿਨਸੁ ਸਭ ਰੈਨੀ ॥੧॥ ਹਰਿ ਜਨ ਦੇਖਹੁ ਸਤਿਗੁਰੁ ਨੈਨੀ ॥ ਜੋ ਇਛਹੁ ਸੋਈ ਫਲੁ ਪਾਵਹੁ ਹਰਿ ਬੋਲਹੁ ਗੁਰਮਤਿ ਬੈਨੀ ॥੧॥ ਰਹਾਉ ॥ ਅਨਿਕ ਉਪਾਵ ਚਿਤਵੀਅਹਿ ਬਹੁਤੇਰੇ ਸਾ ਹੋਵੈ ਜਿ ਬਾਤ ਹੋਵੈਨੀ ॥ ਅਪਨਾ ਭਲਾ ਸਭੁ ਕੋਈ ਬਾਛੈ ਸੋ ਕਰੇ ਜਿ ਮੇਰੈ ਚਿਤਿ ਨ ਚਿਤੈਨੀ ॥੨॥ ਮਨ ਕੀ ਮਤਿ ਤਿਆਗਹੁ ਹਰਿ ਜਨ ਏਹਾ ਬਾਤ ਕਠੈਨੀ ॥ ਅਨਦਿਨੁ ਹਰਿ ਹਰਿ ਨਾਮੁ ਧਿਆਵਹੁ ਗੁਰ ਸਤਿਗੁਰ ਕੀ ਮਤਿ ਲੈਨੀ ॥੩॥ ਮਤਿ ਸੁਮਤਿ ਤੇਰੈ ਵਸਿ ਸੁਆਮੀ ਹਮ ਜੰਤ ਤੂ ਪੁਰਖੁ ਜੰਤੈਨੀ ॥ ਜਨ ਨਾਨਕ ਕੇ ਪ੍ਰਭ ਕਰਤੇ ਸੁਆਮੀ ਜਿਉ ਭਾਵੈ ਤਿਵੈ ਬੁਲੈਨੀ ॥੪॥ਅਰਥ: ਹੇ ਪ੍ਰਭੂ ਦੇ ਸੇਵਕ-ਜਨੋ! ਗੁਰੂ ਨੂੰ ਅੱਖਾਂ ਖੋਲ੍ਹ ਕੇ ਵੇਖੋ (ਗੁਰੂ ਪਾਰਬ੍ਰਹਮ ਦਾ ਰੂਪ ਹੈ) । ਗੁਰੂ ਦੀ ਦਿੱਤੀ ਮਤਿ ਉਤੇ ਤੁਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬਚਨ ਬੋਲੋ, ਜੇਹੜੀ ਇੱਛਾ ਕਰੋਗੇ ਉਹੀ ਫਲ ਪ੍ਰਾਪਤ ਕਰ ਲਵੋਗੇ।੧।ਰਹਾਉ।ਕੋਈ ਖਤ੍ਰੀ ਹੋਵੇ, ਚਾਹੇ ਬ੍ਰਾਹਮਣ ਹੋਵੇ, ਕੋਈ ਸ਼ੂਦਰ ਹੋਵੇ ਚਾਹੇ ਵੈਸ਼ ਹੋਵੇ, ਹਰੇਕ (ਸ਼੍ਰੇਣੀ ਦਾ) ਮਨੁੱਖ ਪ੍ਰਭੂ ਦਾ ਨਾਮ-ਮੰਤ੍ਰ ਜਪ ਸਕਦਾ ਹੈ (ਇਹ ਸਭਨਾਂ ਵਾਸਤੇ) ਜਪਣ-ਜੋਗ ਹੈ। ਹੇ ਹਰੀ-ਜਨੋ! ਗੁਰੂ ਨੂੰ ਪਰਮਾਤਮਾ ਦਾ ਰੂਪ ਜਾਣ ਕੇ ਗੁਰੂ ਦੀ ਸਰਨ ਪਵੋ। ਦਿਨ ਰਾਤ ਹਰ ਵੇਲੇ ਗੁਰੂ ਦੀ ਸਰਨ ਪਏ ਰਹੋ।੧।(ਗੁਰੂ ਪਰਮੇਸਰ ਦਾ ਆਸਰਾ-ਪਰਨਾ ਭੁਲਾ ਕੇ ਆਪਣੀ ਭਲਾਈ ਦੇ) ਅਨੇਕਾਂ ਤੇ ਬਥੇਰੇ ਢੰਗ ਸੋਚੀਦੇ ਹਨ, ਪਰ ਉਹੀ ਗੱਲ ਹੁੰਦੀ ਹੈ ਜੋ (ਰਜ਼ਾ ਅਨੁਸਾਰ) ਜ਼ਰੂਰ ਹੋਣੀ ਹੁੰਦੀ ਹੈ। ਹਰੇਕ ਜੀਵ ਆਪਣਾ ਭਲਾ ਲੋੜਦਾ ਹੈ, ਪਰ ਪ੍ਰਭੂ ਉਹ ਕੰਮ ਕਰ ਦੇਂਦਾ ਹੈ ਜੋ ਮੇਰੇ (ਤੁਹਾਡੇ) ਚਿੱਤ ਚੇਤੇ ਭੀ ਨਹੀਂ ਹੁੰਦਾ।੨।ਹੇ ਸੰਤ ਜਨੋ! ਆਪਣੇ ਮਨ ਦੀ ਮਰਜ਼ੀ (ਉਤੇ ਤੁਰਨਾ) ਛੱਡ ਦਿਉ (ਗੁਰੂ ਦੇ ਹੁਕਮ ਵਿਚ ਤੁਰੋ) , ਪਰ ਇਹ ਗੱਲ ਹੈ ਬੜੀ ਹੀ ਔਖੀ। (ਫਿਰ ਭੀ) ਗੁਰੂ ਪਾਤਿਸ਼ਾਹ ਦੀ ਮਤਿ ਲੈ ਕੇ ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰੋ।੩।ਹੇ ਮਾਲਕ-ਪ੍ਰਭੂ! ਚੰਗੀ ਮੰਦੀ ਮਤਿ ਤੇਰੇ ਆਪਣੇ ਵੱਸ ਵਿਚ ਹੈ (ਤੇਰੀ ਪ੍ਰੇਰਨਾ ਅਨੁਸਾਰ ਹੀ ਕੋਈ ਜੀਵ ਚੰਗੇ ਰਾਹ ਤੁਰਦਾ ਹੈ ਕੋਈ ਮੰਦੇ ਪਾਸੇ) , ਅਸੀ ਤੇਰੇ ਵਾਜੇ ਹਾਂ, ਤੂੰ ਸਾਨੂੰ ਵਜਾਣ ਵਾਲਾ ਸਭ ਵਿਚ ਵੱਸਣ ਵਾਲਾ ਪ੍ਰਭੂ ਹੈਂ। ਹੇ ਦਾਸ ਨਾਨਕ ਦੇ ਮਾਲਕ ਪ੍ਰਭੂ ਕਰਤਾਰ! ਜਿਵੇਂ ਤੈਨੂੰ ਚੰਗਾ ਲੱਗਦਾ ਹੈ ਤਿਵੇਂ ਤੂੰ ਸਾਨੂੰ ਬੁਲਾਂਦਾ ਹੈ (ਸਾਡੇ ਮੂੰਹੋਂ ਬੋਲ ਕਢਾਂਦਾ ਹੈਂ) ।੪।੫।BILAAVAL, FOURTH MEHL:Anyone, from any class — Kh’shaatriya, Brahman, Soodra or Vaishya — can chant, and meditate on the Mantra of the Lord’s Name. Worship the Guru, the True Guru, as the Supreme Lord God; serve Him constantly, all day and night. || 1 || O humble servants of the Lord, behold the True Guru with your eyes. Whatever you wish for, you shall receive, chanting the Word of the Lord’s Name, under Guru’s Instruction. || 1 || Pause || People think of many and various efforts, but that alone happens, which is to happen. All beings seek goodness for themselves, but what the Lord does — that may not be what we think and expect. || 2 || So renounce the clever intellect of your mind, O humble servants of the Lord, no matter how hard this may be. Night and day, meditate on the Naam, the Name of the Lord, Har, Har; accept the wisdom of the Guru, the True Guru. || 3 || Wisdom, balanced wisdom is in Your power, O Lord and Master; I am the instrument, and You are the player, O Primal Lord. O God, O Creator, Lord and Master of servant Nanak, as You wish, so do I speak. || 4 || 5 ||

Episode metadata supplied by the publisher feed · Published Dec 11, 2025

Embed this episode

Ready to play

Dec 11,2025 | Hukamnama Sahib | ਬਿਲਾਵਲੁ ਮਹਲਾ ੪ ॥ ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥

0:00 6:26

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 6 minutes long.

When was this AUDIO GURBANI - A free podcast episode published?

This episode was published on December 11, 2025.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!