Dec 17 | 2025 | Hukamnama Sahib | ਸੋਰਠਿ ਮਹਲਾ ੪ ॥ ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥  episode artwork

EPISODE · Dec 17, 2025 · 7 MIN

Dec 17 | 2025 | Hukamnama Sahib | ਸੋਰਠਿ ਮਹਲਾ ੪ ॥ ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥

from AUDIO GURBANI - A free podcast · host Gurjit Singh JHAMPUR

 ਸੋਰਠਿ ਮਹਲਾ ੪ ॥ ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥ ਆਪਿ ਨਿਤਾਣਿਆ ਤਾਣੁ ਹੈ ਪਿਆਰਾ ਆਪਿ ਨਿਮਾਣਿਆ ਮਾਣੁ ॥ ਆਪਿ ਦਇਆ ਕਰਿ ਰਖਦਾ ਪਿਆਰਾ ਆਪੇ ਸੁਘੜੁ ਸੁਜਾਣੁ ॥੧॥ ਮੇਰੇ ਮਨ ਜਪਿ ਰਾਮ ਨਾਮੁ ਨੀਸਾਣੁ ॥ ਸਤਸੰਗਤਿ ਮਿਲਿ ਧਿਆਇ ਤੂ ਹਰਿ ਹਰਿ ਬਹੁੜਿ ਨ ਆਵਣ ਜਾਣੁ ॥ ਰਹਾਉ ॥ ਆਪੇ ਹੀ ਗੁਣ ਵਰਤਦਾ ਪਿਆਰਾ ਆਪੇ ਹੀ ਪਰਵਾਣੁ ॥ ਆਪੇ ਬਖਸ ਕਰਾਇਦਾ ਪਿਆਰਾ ਆਪੇ ਸਚੁ ਨੀਸਾਣੁ ॥ ਆਪੇ ਹੁਕਮਿ ਵਰਤਦਾ ਪਿਆਰਾ ਆਪੇ ਹੀ ਫੁਰਮਾਣੁ ॥੨॥ ਆਪੇ ਭਗਤਿ ਭੰਡਾਰ ਹੈ ਪਿਆਰਾ ਆਪੇ ਦੇਵੈ ਦਾਣੁ ॥ ਆਪੇ ਸੇਵ ਕਰਾਇਦਾ ਪਿਆਰਾ ਆਪਿ ਦਿਵਾਵੈ ਮਾਣੁ ॥ ਆਪੇ ਤਾੜੀ ਲਾਇਦਾ ਪਿਆਰਾ ਆਪੇ ਗੁਣੀ ਨਿਧਾਨੁ ॥੩॥ ਆਪੇ ਵਡਾ ਆਪਿ ਹੈ ਪਿਆਰਾ ਆਪੇ ਹੀ ਪਰਧਾਣੁ ॥ ਆਪੇ ਕੀਮਤਿ ਪਾਇਦਾ ਪਿਆਰਾ ਆਪੇ ਤੁਲੁ ਪਰਵਾਣੁ ॥ ਆਪੇ ਅਤੁਲੁ ਤੁਲਾਇਦਾ ਪਿਆਰਾ ਜਨ ਨਾਨਕ ਸਦ ਕੁਰਬਾਣੁ ॥੪॥੫॥ਅਰਥ: ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਸਿਮਰਿਆ ਕਰ। (ਨਾਮ ਹੀ ਜੀਵਨ-ਸਫ਼ਰ ਵਾਸਤੇ) ਰਾਹਦਾਰੀ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਤੂੰ ਪਰਮਾਤਮਾ ਦਾ ਧਿਆਨ ਧਰਿਆ ਕਰ, (ਧਿਆਨ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦਾ ਗੇੜ ਨਹੀਂ ਰਹੇਗਾ।ਰਹਾਉ।ਹੇ ਭਾਈ! ਉਹ ਪਿਆਰਾ ਪ੍ਰਭੂ ਆਪ ਹੀ ਸ੍ਰਿਸ਼ਟੀ ਪੈਦਾ ਕਰਦਾ ਹੈ, ਤੇ (ਸ੍ਰਿਸ਼ਟੀ ਨੂੰ) ਸੂਰਜ ਚੰਦ ਚਾਨਣ ਕਰਨ ਲਈ ਬਣਾਂਦਾ ਹੈ। ਪ੍ਰਭੂ ਆਪ ਹੀ ਨਿਆਸਰਿਆਂ ਦਾ ਆਸਰਾ ਹੈ, ਜਿਨ੍ਹਾਂ ਨੂੰ ਕੋਈ ਆਦਰ-ਮਾਣ ਨਹੀਂ ਦੇਂਦਾ ਉਹਨਾਂ ਨੂੰ ਆਦਰ-ਮਾਣ ਦੇਣ ਵਾਲਾ ਹੈ। ਉਹ ਪਿਆਰਾ ਪ੍ਰਭੂ ਸੋਹਣੀ ਆਤਮਕ ਘਾੜਤ ਵਾਲਾ ਹੈ, ਸਭ ਦੇ ਦਿਲ ਦੀ ਜਾਣਨ ਵਾਲਾ ਹੈ, ਉਹ ਮੇਹਰ ਕਰ ਕੇ ਆਪ ਸਭ ਦੀ ਰਖਿਆ ਕਰਦਾ ਹੈ।੧।ਹੇ ਭਾਈ! ਉਹ ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੇ) ਗੁਣਾਂ ਦੀ ਦਾਤਿ ਦੇਂਦਾ ਹੈ, ਆਪ ਹੀ ਜੀਵਾਂ ਨੂੰ ਆਪਣੀ ਹਜ਼ੂਰੀ ਵਿਚ ਕਬੂਲ ਕਰਦਾ ਹੈ। ਪ੍ਰਭੂ ਆਪ ਹੀ ਸਭ ਉਤੇ ਬਖ਼ਸ਼ਸ਼ ਕਰਦਾ ਹੈ, ਉਹ ਆਪ ਹੀ (ਜੀਵਾਂ ਵਾਸਤੇ) ਸਦਾ ਕਾਇਮ ਰਹਿਣ ਵਾਲਾ ਚਾਨਣ-ਮੁਨਾਰਾ ਹੈ। ਉਹ ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਹੁਕਮ ਵਿਚ ਤੋਰਦਾ ਹੈ, ਆਪ ਹੀ ਹਰ ਥਾਂ ਹੁਕਮ ਚਲਾਂਦਾ ਹੈ।੨।ਹੇ ਭਾਈ! ਉਹ ਪਿਆਰਾ ਪ੍ਰਭੂ (ਆਪਣੀ) ਭਗਤੀ ਦੇ ਖ਼ਜ਼ਾਨਿਆਂ ਵਾਲਾ ਹੈ, ਆਪ ਹੀ (ਜੀਵਾਂ ਨੂੰ ਆਪਣੀ ਭਗਤੀ ਦੀ) ਦਾਤਿ ਦੇਂਦਾ ਹੈ। ਪ੍ਰਭੂ ਆਪ ਹੀ (ਜੀਵਾਂ ਪਾਸੋਂ) ਸੇਵਾ-ਭਗਤੀ ਕਰਾਂਦਾ ਹੈ, ਤੇ ਆਪ ਹੀ (ਸੇਵਾ-ਭਗਤੀ ਕਰਨ ਵਾਲਿਆਂ ਨੂੰ ਜਗਤ ਪਾਸੋਂ) ਇੱਜ਼ਤ ਦਿਵਾਂਦਾ ਹੈ। ਉਹ ਪ੍ਰਭੂ ਆਪ ਹੀ ਗੁਣਾਂ ਦਾ ਖ਼ਜ਼ਾਨਾ ਹੈ, ਤੇ ਆਪ ਹੀ (ਆਪਣੇ ਗੁਣਾਂ ਵਿਚ) ਸਮਾਧੀ ਲਾਂਦਾ ਹੈ।੩।ਹੇ ਭਾਈ! ਉਹ ਪ੍ਰਭੂ ਪਿਆਰਾ ਆਪ ਹੀ ਸਭ ਤੋਂ ਵੱਡਾ ਹੈ ਤੇ ਮੰਨਿਆ-ਪ੍ਰਮੰਨਿਆ ਹੋਇਆ ਹੈ। ਉਹ ਆਪ ਹੀ (ਆਪਣਾ) ਤੇਲ ਤੇ ਪੈਮਾਨਾ ਵਰਤ ਕੇ (ਆਪਣੇ ਪੈਦਾ ਕੀਤੇ ਜੀਵਾਂ ਦੇ ਜੀਵਨ ਦਾ) ਮੁੱਲ ਪਾਂਦਾ ਹੈ। ਉਹ ਪ੍ਰਭੂ ਆਪ ਅਤੁੱਲ ਹੈ (ਉਸ ਦੀ ਬਜ਼ੁਰਗੀ ਦਾ ਮਾਪ ਨਹੀਂ ਹੋ ਸਕਦਾ) ਉਹ (ਜੀਵਾਂ ਦੇ ਜੀਵਨ ਸਦਾ) ਤੋਲਦਾ ਹੈ। ਹੇ ਦਾਸ ਨਾਨਕ! ਆਖ-) ਮੈਂ ਸਦਾ ਉਸ ਤੋਂ ਸਦਕੇ ਜਾਂਦਾ ਹਾਂ।੪।੫।SORAT’H, FOURTH MEHL:The Beloved Himself created the Universe; He made the light of the sun and the moon. The Beloved Himself is the power of the powerless; He Himself is the honor of the dishonored. The Beloved Himself grants His Grace and protects us; He Himself is wise and all-knowing. || 1 || O my mind, chant the Name of the Lord, and receive His Insignia. Join the Sat Sangat, the True Congregation, and meditate on the Lord, Har, Har; you shall not have to come and go in reincarnation again. || Pause || The Beloved Himself pervades His Glorious Praises, and He Himself approves them. The Beloved Himself grants His forgiveness, and He Himself bestows the Insignia of Truth. The Beloved Himself obeys His Will, and He Himself issues His Command. || 2 || The Beloved Himself is the treasure of devotion; He Himself gives His gifts. The Beloved Himself commits some to His service, and He Himself blesses them with honor. The Beloved Himself is absorbed in Samaadhi; He Himself is the treasure of excellence. || 3 || The Beloved Himself is the greatest; He Himself is supreme. The Beloved Himself appraises the value; He Himself is the scale, and the weights. The Beloved Himself is unweighable — He weighs Himself; servant Nanak is forever a sacrifice to Him. || 4 || 5 ||

Episode metadata supplied by the publisher feed · Published Dec 17, 2025

Embed this episode

Ready to play

Dec 17 | 2025 | Hukamnama Sahib | ਸੋਰਠਿ ਮਹਲਾ ੪ ॥ ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥

0:00 7:58

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 7 minutes long.

When was this AUDIO GURBANI - A free podcast episode published?

This episode was published on December 17, 2025.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!