Dec 22 | 2024 | Hukamnama Sahib |ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥  episode artwork

EPISODE · Dec 22, 2024 · 3 MIN

Dec 22 | 2024 | Hukamnama Sahib |ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥

from AUDIO GURBANI - A free podcast · host Gurjit Singh JHAMPUR

   ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥  JAITSREE, NINTH MEHL: O Dear Lord, please, save my honor! The fear of death has entered my heart; I cling to the Protection of Your Sanctuary, O Lord, ocean of mercy. || 1 || Pause || I am a great sinner, foolish and greedy; but now, at last, I have grown weary of committing sins. I cannot forget the fear of dying; this anxiety is consuming my body. || 1 || I have been trying to liberate myself, running around in the ten directions. The pure, immaculate Lord abides deep within my heart, but I do not understand the secret of His mystery. || 2 || I have no merit, and I know nothing about meditation or austerities; what should I do now? O Nanak, I am exhausted; I seek the shelter of Your Sanctuary; O God, please bless me with the gift of fearlessness. || 3 || 2 || ਅਰਥ: ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ।੧।ਰਹਾਉ। ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ। ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ।੧। ਹੇ ਭਾਈ! ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ। (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ।੨। ਹੇ ਨਾਨਕ! ਆਖ-ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ? ਹੇ ਪ੍ਰਭੂ! ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ।੩।੨।

Episode metadata supplied by the publisher feed · Published Dec 22, 2024

Embed this episode

NOW PLAYING

Dec 22 | 2024 | Hukamnama Sahib |ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥

0:00 3:09

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 3 minutes long.

When was this AUDIO GURBANI - A free podcast episode published?

This episode was published on December 22, 2024.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!