Skip to content
ਗੁਰਬਾਣੀ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ episode artwork

EPISODE · Aug 14, 2025 · 31 MIN

ਗੁਰਬਾਣੀ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ

from Audio Gurbani (Blessed Day) · host Gurjit Singh JHAMPUR

ੴ ਸਤਿਗੁਰ ਪ੍ਰਸਾਦਿ ॥ ਸਲੋਕ ਮਹਲਾ ੯ ॥ ਗੁਨ ਗੋਬਿੰਦ ਗਾਇਓ ਨਹੀ ਜਨਮੁ ਅਕਾਰਥ ਕੀਨੁ ॥ ਕਹੁ ਨਾਨਕ ਹਰਿ ਭਜੁ ਮਨਾ ਜਿਹ ਬਿਧਿ ਜਲ ਕਉ ਮੀਨੁ ॥੧॥ ਬਿਖਿਅਨ ਸਿਉ ਕਾਹੇ ਰਚਿਓ ਨਿਮਖ ਨ ਹੋਹਿ ਉਦਾਸੁ ॥ ਕਹੁ ਨਾਨਕ ਭਜੁ ਹਰਿ ਮਨਾ ਪਰੈ ਨ ਜਮ ਕੀ ਫਾਸ ॥੨॥ ਤਰਨਾਪੋ ਇਉ ਹੀ ਗਇਓ ਲੀਓ ਜਰਾ ਤਨੁ ਜੀਤਿ ॥ ਕਹੁ ਨਾਨਕ ਭਜੁ ਹਰਿ ਮਨਾ ਅਉਧ ਜਾਤੁ ਹੈ ਬੀਤਿ ॥੩॥ {ਪੰਨਾ 1426} ਅਰਥ: ਹੇ ਭਾਈ! ਜੇ ਤੂੰ ਪਰਮਾਤਮਾ ਦੇ ਗੁਣ ਕਦੇ ਨਹੀਂ ਗਾਏ, ਤਾਂ ਤੂੰ ਆਪਣਾ ਮਨੁੱਖਾ ਜਨਮ ਨਿਕੰਮਾ ਕਰ ਲਿਆ। ਹੇ ਨਾਨਕ! ਆਖ– ਹੇ ਮਨ! ਪਰਮਾਤਮਾ ਦਾ ਭਜਨ ਕਰਿਆ ਕਰ (ਤੇ, ਉਸ ਨੂੰ ਇਉਂ ਜ਼ਿੰਦਗੀ ਦਾ ਆਸਰਾ ਬਣਾ) ਜਿਵੇਂ ਪਾਣੀ ਨੂੰ ਮੱਛੀ (ਆਪਣੀ ਜਿੰਦ ਦਾ ਆਸਰਾ ਬਣਾਈ ਰੱਖਦੀ ਹੈ) ।1। ਹੇ ਭਾਈ! ਤੂੰ ਵਿਸ਼ਿਆਂ ਨਾਲ ਕਿਉਂ (ਇਤਨਾ) ਮਸਤ ਰਹਿੰਦਾ ਹੈਂ? ਤੂੰ ਅੱਖ ਝਮਕਣ ਜਿਤਨੇ ਸਮੇ ਲਈ ਭੀ ਵਿਸ਼ਿਆਂ ਤੋਂ ਚਿੱਤ ਨਹੀਂ ਹਟਾਂਦਾ। ਹੇ ਨਾਨਕ! ਆਖ– ਹੇ ਮਨ! ਪਰਮਾਤਮਾ ਦਾ ਭਜਨ ਕਰਿਆ ਕਰ। (ਭਜਨ ਦੀ ਬਰਕਤਿ ਨਾਲ) ਜਮਾਂ ਦੀ ਫਾਹੀ (ਗਲ ਵਿਚ) ਨਹੀਂ ਪੈਂਦੀ।2। ਹੇ ਭਾਈ! (ਤੇਰੀ) ਜੁਆਨੀ ਬੇ-ਪਰਵਾਹੀ ਵਿਚ ਹੀ ਲੰਘ ਗਈ, (ਹੁਣ) ਬੁਢੇਪੇ ਨੇ ਤੇਰੇ ਸਰੀਰ ਨੂੰ ਜਿੱਤ ਲਿਆ ਹੈ। ਹੇ ਨਾਨਕ! ਆਖ– ਹੇ ਮਨ! ਪਰਮਾਤਮਾ ਦਾ ਭਜਨ ਕਰਿਆ ਕਰ। ਉਮਰ ਲੰਘਦੀ ਜਾ ਰਹੀ ਹੈ।3।

Episode metadata supplied by the publisher feed · Published Aug 14, 2025

Embed this episode

Ready to play

ਗੁਰਬਾਣੀ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ

0:00 31:25

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of Audio Gurbani (Blessed Day)?

This episode is 31 minutes long.

When was this Audio Gurbani (Blessed Day) episode published?

This episode was published on August 14, 2025.

Can I download this Audio Gurbani (Blessed Day) episode?

Yes. Use the download control on the episode player to save the publisher-provided media file.
URL copied to clipboard!