ਜੈਤਸਰੀ ਮਹਲਾ ੫ ਘਰੁ ੩ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ episode artwork

EPISODE · Mar 23, 2025 · 4 MIN

ਜੈਤਸਰੀ ਮਹਲਾ ੫ ਘਰੁ ੩ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥

from AUDIO GURBANI - A free podcast · host Gurjit Singh JHAMPUR

ਜੈਤਸਰੀ ਮਹਲਾ ੫ ਘਰੁ ੩ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥ਅਰਥ: ਹੇ ਸੁਹਾਗਵਤੀ ਸਹੇਲੀਹੋ! ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਦੱਸੋ। ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ।੧।ਰਹਾਉ।ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ।੧।ਨਾਨਕ ਆਖਦਾ ਹੈ-ਹੇ ਲੋਕੋ! ਸੁਣੋ। ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ। ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ) ।੨।੧।੨।JAITSREE, FIFTH MEHL, THIRD HOUSE, DU-PADAS:ONE UNIVERSAL CREATOR GOD. BY THE GRACE OF THE TRUE GURU:Give me a message from my Beloved — tell me, tell me! I am wonder-struck, hearing the many reports of Him; tell them to me, O my happy sister soul-brides. || 1 || Pause || Some say that He is beyond the world — totally beyond it, while others say that He is totally within it. His color cannot be seen, and His pattern cannot be discerned. O happy soul-brides, tell me the truth! || 1 || He is pervading everywhere, and He dwells in each and every heart; He is not stained — He is unstained. Says Nanak, listen, O people: He dwells upon the tongues of the Saints. || 2 || 1 || 2 ||

Episode metadata supplied by the publisher feed · Published Mar 23, 2025

Embed this episode

NOW PLAYING

ਜੈਤਸਰੀ ਮਹਲਾ ੫ ਘਰੁ ੩ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥

0:00 4:10

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 4 minutes long.

When was this AUDIO GURBANI - A free podcast episode published?

This episode was published on March 23, 2025.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!