EPISODE · Jan 2, 2026 · 3 MIN
Jan 02 | 2026 | Hukamnama Sahib | ਰਾਮਕਲੀ ਮਹਲਾ ੫ ॥ਜਪਿ ਗੋਬਿੰਦੁ ਗੋਪਾਲ ਲਾਲੁ ॥ ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥
from AUDIO GURBANI - A free podcast · host Gurjit Singh JHAMPUR
ਰਾਮਕਲੀ ਮਹਲਾ ੫ ॥ਜਪਿ ਗੋਬਿੰਦੁ ਗੋਪਾਲ ਲਾਲੁ ॥ ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥ ਰਹਾਉ ॥ ਕੋਟਿ ਜਨਮ ਭ੍ਰਮਿ ਭ੍ਰਮਿ ਭ੍ਰਮਿ ਆਇਓ ॥ ਬਡੈ ਭਾਗਿ ਸਾਧ ਸੰਗੁ ਪਾਇਓ ॥੧॥ ਬਿਨੁ ਗੁਰ ਪੂਰੇ ਨਾਹੀ ਉਧਾਰੁ ॥ ਬਾਬਾ ਨਾਨਕੁ ਆਖੈ ਏਹੁ ਬੀਚਾਰੁ ॥੨॥੧੧॥ਰਾਮਕਲੀ ਮਹਲਾ ੫ ॥ਹੇ ਭਾਈ! ਗੋਬਿੰਦ (ਦਾ ਨਾਮ) ਜਪਿਆ ਕਰ, ਸੋਹਣੇ ਗੋਪਾਲ ਦਾ ਨਾਮ ਜਪਿਆ ਕਰ । ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆ ਕਰ, (ਜਿਉਂ ਜਿਉਂ ਨਾਮ ਸਿਮਰੇਂਗਾ) ਤੈਨੂੰ ਉੱਚਾ ਆਤਮਕ ਜੀਵਨ ਮਿਲਿਆ ਰਹੇਗਾ । ਭਿਆਨਕ ਆਤਮਕ ਮੌਤ (ਤੇਰੇ ਆਤਮਕ ਜੀਵਨ ਨੂੰ) ਫਿਰ ਕਦੇ ਮੁਕਾ ਨਹੀਂ ਸਕੇਗੀ ।੧।ਰਹਾਉ।ਹੇ ਭਾਈ! (ਅਨੇਕਾਂ ਕਿਸਮਾਂ ਦੇ) ਕੋ੍ਰੜਾਂ ਜਨਮਾਂ ਵਿਚ ਭਟਕ ਕੇ (ਹੁਣ ਤੂੰ ਮਨੁੱਖਾ ਜਨਮ ਵਿਚ) ਆਇਆ ਹੈਂ, (ਤੇ, ਇਥੇ) ਵੱਡੀ ਕਿਸਮਤ ਨਾਲ (ਤੈਨੂੰ) ਗੁਰੂ ਦਾ ਸਾਥ ਮਿਲ ਗਿਆ ਹੈ ।੧।ਹੇ ਭਾਈ! ਨਾਨਕ (ਤੈਨੂੰ) ਇਹ ਵਿਚਾਰ ਦੀ ਗੱਲ ਦੱਸਦਾ ਹੈ ਪੂਰੇ ਗੁਰੂ ਦੀ ਸਰਨ ਪੈਣ ਤੋਂ ਬਿਨਾ (ਅਨੇਕਾਂ ਜੂਨਾਂ ਤੋਂ) ਪਾਰ-ਉਤਾਰਾ ਨਹੀਂ ਹੋ ਸਕਦਾ ।੨।੧੧।RAAMKALEE, FIFTH MEHL:Meditate on the Lord of the Universe, the Beloved Lord of the World. Meditating in remembrance on the Lords Name, you shall live, and the Great Death shall not consume you ever again. || 1 || Pause || Through millions of incarnations, you have come, wandering, wandering, wandering. By the highest destiny, you found the Saadh Sangat, the Company of the Holy. Without the Perfect Guru, no one is saved. This is what Baba Nanak says, after deep reflection. || 2 || 11 ||
Embed this episode
Ready to play
Jan 02 | 2026 | Hukamnama Sahib | ਰਾਮਕਲੀ ਮਹਲਾ ੫ ॥ਜਪਿ ਗੋਬਿੰਦੁ ਗੋਪਾਲ ਲਾਲੁ ॥ ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥
No transcript for this episode yet
Similar Episodes
No similar episodes found.
Similar Podcasts
No similar podcasts found.