Jan 06,2023 Hukamnama Sahib episode artwork

EPISODE · Jul 27, 2024 · 0 MIN

Jan 06,2023 Hukamnama Sahib

from AUDIO GURBANI - A free podcast · host Gurjit Singh JHAMPUR

ਗੂਜਰੀ ਅਸਟਪਦੀਆ ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ ॥ ਤ੍ਰਿਹਦਸ ਮਾਲ ਰਖੈ ਜੋ ਨਾਨਕ ਮੋਖ ਮੁਕਤਿ ਸੋ ਪਾਵੈ ॥੧॥ ਚੇਤਹੁ ਬਾਸੁਦੇਉ ਬਨਵਾਲੀ ॥ ਰਾਮੁ ਰਿਦੈ ਜਪਮਾਲੀ ॥੧॥ ਰਹਾਉ ॥ ਉਰਧ ਮੂਲ ਜਿਸੁ ਸਾਖ ਤਲਾਹਾ ਚਾਰਿ ਬੇਦ ਜਿਤੁ ਲਾਗੇ ॥ ਸਹਜ ਭਾਇ ਜਾਇ ਤੇ ਨਾਨਕ ਪਾਰਬ੍ਰਹਮ ਲਿਵ ਜਾਗੇ ॥੨॥ ਪਾਰਜਾਤੁ ਘਰਿ ਆਗਨਿ ਮੇਰੈ ਪੁਹਪ ਪਤ੍ਰ ਤਤੁ ਡਾਲਾ ॥ ਸਰਬ ਜੋਤਿ ਨਿਰੰਜਨ ਸੰਭੂ ਛੋਡਹੁ ਬਹੁਤੁ ਜੰਜਾਲਾ ॥੩॥ ਸੁਣਿ ਸਿਖਵੰਤੇ ਨਾਨਕੁ ਬਿਨਵੈ ਛੋਡਹੁ ਮਾਇਆ ਜਾਲਾ ॥ ਮਨਿ ਬੀਚਾਰਿ ਏਕ ਲਿਵ ਲਾਗੀ ਪੁਨਰਪਿ ਜਨਮੁ ਨ ਕਾਲਾ ॥੪॥ ਸੋ ਗੁਰੂ ਸੋ ਸਿਖੁ ਕਥੀਅਲੇ ਸੋ ਵੈਦੁ ਜਿ ਜਾਣੈ ਰੋਗੀ ॥ ਤਿਸੁ ਕਾਰਣਿ ਕੰਮੁ ਨ ਧੰਧਾ ਨਾਹੀ ਧੰਧੈ ਗਿਰਹੀ ਜੋਗੀ ॥੫॥ ਕਾਮੁ ਕ੍ਰੋਧੁ ਅਹੰਕਾਰੁ ਤਜੀਅਲੇ ਲੋਭੁ ਮੋਹੁ ਤਿਸ ਮਾਇਆ ॥ ਮਨਿ ਤਤੁ ਅਵਿਗਤੁ ਧਿਆਇਆ ਗੁਰ ਪਰਸਾਦੀ ਪਾਇਆ ॥੬॥ ਗਿਆਨੁ ਧਿਆਨੁ ਸਭ ਦਾਤਿ ਕਥੀਅਲੇ ਸੇਤ ਬਰਨ ਸਭਿ ਦੂਤਾ ॥ ਬ੍ਰਹਮ ਕਮਲ ਮਧੁ ਤਾਸੁ ਰਸਾਦੰ ਜਾਗਤ ਨਾਹੀ ਸੂਤਾ ॥੭॥ ਮਹਾ ਗੰਭੀਰ ਪਤ੍ਰ ਪਾਤਾਲਾ ਨਾਨਕ ਸਰਬ ਜੁਆਇਆ ॥ ਉਪਦੇਸ ਗੁਰੂ ਮਮ ਪੁਨਹਿ ਨ ਗਰਭੰ ਬਿਖੁ ਤਜਿ ਅੰਮ੍ਰਿਤੁ ਪੀਆਇਆ ॥੮॥੧॥ ਹੇ ਭਾਈ। ਸਰਬ-ਵਿਆਪਕ ਜਗਤ-ਮਾਲਕ ਪਰਮਾਤਮਾ ਨੂੰ ਸਦਾ ਚੇਤੇ ਰੱਖੋ। ਪ੍ਰਭੂ ਨੂੰ ਆਪਣੇ ਹਿਰਦੇ ਵਿਚ ਟਿਕਾਓ-(ਇਸ ਨੂੰ ਆਪਣੀ) ਮਾਲਾ (ਬਣਾਉ)।੧।ਰਹਾਉ। ਇਸ ਇਕੋ ਹੀ (ਸਰੀਰ-) ਨਗਰ ਵਿਚ (ਕਾਮਾਦਿਕ) ਪੰਜ ਚੋਰ ਵੱਸੇ ਹੋਏ ਹਨ, ਵਰਜਦਿਆਂ ਭੀ (ਇਹਨਾਂ ਵਿਚੋਂ ਹਰੇਕ ਇਸ ਨਗਰ ਵਿਚਲੇ ਆਤਮਕ ਗੁਣਾਂ ਨੂੰ) ਚੁਰਾਣ ਲਈ ਉੱਠ ਦੌੜਦਾ ਹੈ। (ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾ ਕੇ) ਜੇਹੜਾ ਮਨੁੱਖ (ਇਹਨਾਂ ਪੰਜਾਂ ਤੋਂ) ਮਾਇਆ ਦੇ ਤਿੰਨ ਗੁਣਾਂ ਤੋਂ ਅਤੇ ਦਸ ਇੰਦ੍ਰਿਆਂ ਤੋਂ (ਆਪਣਾ ਆਤਮਕ ਗੁਣਾਂ ਦਾ) ਸਰਮਾਇਆ ਬਚਾ ਰੱਖਦਾ ਹੈ, ਹੇ ਨਾਨਕ! ਉਹ (ਇਹਨਾਂ ਤੋਂ) ਸਦਾ ਲਈ ਖ਼ਲਾਸੀ ਪ੍ਰਾਪਤ ਕਰ ਲੈਂਦਾ ਹੈ।੧। ਜਿਸ ਮਾਇਆ ਦਾ ਮੂਲ-ਪ੍ਰਭੂ, ਮਾਇਆ ਦੇ ਪ੍ਰਭਾਵ ਤੋਂ ਉੱਚਾ ਹੈ, ਜਗਤ ਪਸਾਰਾ ਜਿਸ ਮਾਇਆ ਦੇ ਪ੍ਰਭਾਵ ਹੇਠ ਹੈ, ਚਾਰੇ ਵੇਦ ਜਿਸ (ਮਾਇਆ ਦੇ ਬਲ ਦੇ ਜ਼ਿਕਰ) ਵਿਚ ਲੱਗੇ ਰਹੇ ਹਨ, ਉਹ ਮਾਇਆ ਸਹਜੇ ਹੀ (ਉਹਨਾਂ ਬੰਦਿਆਂ ਤੋਂ) ਪਰੇ ਹਟ ਜਾਂਦੀ ਹੈ (ਜੋ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਂਦੇ ਹਨ, ਕਿਉਂਕਿ) ਉਹ ਬੰਦੇ, ਹੇ ਨਾਨਕ! ਪਰਮਾਤਮਾ (ਦੇ ਚਰਨਾਂ) ਵਿਚ ਸੁਰਤਿ ਜੋੜ ਕੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ।੨। (ਇਹ ਸਾਰਾ ਜਗਤ ਜਿਸ ਪਾਰਜਾਤ-ਪ੍ਰਭੂ ਦਾ) ਫੁੱਲ ਪੱਤਰ ਡਾਲੀਆਂ ਆਦਿਕ ਪਸਾਰਾ ਹੈ, ਜੋ ਪ੍ਰਭੂ ਸਾਰੇ ਜਗਤ ਦਾ ਮੂਲ ਹੈ, ਜਿਸ ਦੀ ਜੋਤਿ ਸਭ ਜੀਵਾਂ ਵਿਚ ਪਸਰ ਰਹੀ ਹੈ, ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੈ, ਉਹ (ਸਰਬ-ਇੱਛਾ-ਪੂਰਕ) ਪਾਰਜਾਤ (-ਪ੍ਰਭੂ) ਮੇਰੇ ਹਿਰਦੇ-ਆਂਗਨ ਵਿਚ ਪਰਗਟ ਹੋ ਗਿਆ ਹੈ (ਤੇ ਮੇਰੇ ਅੰਦਰੋਂ ਮਾਇਆ ਵਾਲੇ ਜੰਜਾਲ ਮੁੱਕ ਗਏ ਹਨ)। (ਹੇ ਭਾਈ! ਤੁਸੀ ਭੀ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਉ, ਇਸ ਤਰ੍ਹਾਂ) ਮਾਇਆ ਦੇ ਬਹੁਤੇ ਜੰਜਾਲ ਛੱਡ ਸਕੋਗੇ।੩। ਹੇ (ਮੇਰੀ) ਸਿੱਖਿਆ ਸੁਣਨ ਵਾਲੇ ਭਾਈ! ਜੋ ਬੇਨਤੀ ਨਾਨਕ ਕਰਦਾ ਹੈ ਉਹ ਸੁਣ-(ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਧਾਰਨ ਕਰ, ਇਸ ਤਰ੍ਹਾਂ ਤੂੰ) ਮਾਇਆ ਦੇ ਬੰਧਨ ਤਿਆਗ ਸਕੇਂਗਾ। ਜਿਸ ਮਨੁੱਖ ਦੇ ਮਨ ਵਿਚ ਸੋਚ-ਮੰਡਲ ਵਿਚ ਇਕ ਪਰਮਾਤਮਾ ਦੀ ਲਿਵ ਲੱਗ ਜਾਂਦੀ ਹੈ ਉਸ ਨੂੰ ਮੁੜ ਮੁੜ ਜਨਮ ਮਰਨ (ਦਾ ਗੇੜ) ਨਹੀਂ ਹੁੰਦਾ।੪। (ਜਿਸ ਮਨੁੱਖ ਨੇ ਪਰਮਾਤਮਾ ਨੂੰ ਹਿਰਦੇ ਵਿਚ ਵਸਾ ਲਿਆ ਹੈ) ਉਹ ਗੁਰੂ ਕਿਹਾ ਜਾ ਸਕਦਾ ਹੈ, ਉਹ (ਅਸਲ) ਸਿੱਖ ਕਿਹਾ ਜਾ ਸਕਦਾ ਹੈ, ਉਹ (ਅਸਲ) ਵੈਦ ਕਿਹਾ ਜਾ ਸਕਦਾ ਹੈ ਕਿਉਂਕਿ ਉਹ ਹੋਰ (ਆਤਮਕ) ਰੋਗੀਆਂ ਦੇ ਰੋਗ ਸਮਝ ਲੈਂਦਾ ਹੈ। ਪਰਮਾਤਮਾ ਦੇ ਸਿਮਰਨ ਦੀ ਬਰਕਤਿ ਨਾਲ ਦੁਨੀਆ ਦਾ ਕੰਮ-ਧੰਧਾ ਉਸ ਨੂੰ ਵਿਆਪ ਨਹੀਂ ਸਕਦਾ। (ਪ੍ਰਭੂ ਦੇ ਸਿਮਰਨ ਸਦਕਾ) ਉਹ ਮਾਇਆ ਦੇ ਬੰਧਨ ਵਿਚ ਨਹੀਂ (ਫਸਦਾ) , ਉਹ ਗ੍ਰਿਹਸਤੀ (ਹੁੰਦਾ ਭੀ) ਜੋਗੀ ਹੈ।੫। ਜਿਸ ਮਨੁੱਖ ਨੇ ਗੁਰੂ ਦੀ ਮੇਹਰ ਨਾਲ ਆਪਣੇ ਮਨ ਵਿਚ ਜਗਤ-ਮੂਲ ਅਦ੍ਰਿਸ਼ਟ ਪ੍ਰਭੂ ਨੂੰ ਸਿਮਰਿਆ ਹੈ ਤੇ ਉਸ ਨਾਲ ਮਿਲਾਪ ਹਾਸਲ ਕਰ ਲਿਆ ਹੈ ਉਸ ਨੇ ਕਾਮ ਕ੍ਰੋਧ ਤੇ ਅਹੰਕਾਰ ਤਿਆਗ ਦਿੱਤਾ ਹੈ, ਉਸ ਨੇ ਲੋਭ ਮੋਹ ਤੇ ਮਾਇਆ ਦੀ ਤ੍ਰਿਸ਼ਨਾ ਛੱਡ ਦਿੱਤੀ ਹੈ।੬। ਪਰਮਾਤਮਾ ਨਾਲ ਡੂੰਘੀ ਸਾਂਝ ਬਣਨੀ, ਪ੍ਰਭੂ-ਚਰਨਾਂ ਵਿਚ ਸੁਰਤਿ ਜੁੜਨੀ-ਇਹ ਸਭ ਪ੍ਰਭੂ ਦੀ ਦਾਤਿ ਹੀ ਕਹੀ ਜਾ ਸਕਦੀ ਹੈ, (ਜਿਸ ਨੂੰ ਇਹ ਦਾਤਿ ਮਿਲਦੀ ਹੈ ਉਸ ਨੂੰ ਤੱਕ ਕੇ) ਕਾਮਾਦਿਕ ਵੈਰੀਆਂ ਦਾ ਰੰਗ ਫੱਕ ਹੋ ਜਾਂਦਾ ਹੈ, ਕਿਉਂਕਿ ਸਿਮਰਨ ਦੀ ਬਰਕਤਿ ਨਾਲ ਉਸ ਦੇ ਹਿਰਦੇ ਵਿਚ, ਮਾਨੋ) ਬ੍ਰਹਮ-ਰੂਪ ਕਮਲ ਦਾ ਸ਼ਹਿਦ (ਚੋਣ ਲੱਗ ਪੈਂਦਾ ਹੈ) ਉਸ (ਨਾਮ-ਅੰਮ੍ਰਿਤ ਸ਼ਹਿਦ ਦਾ) ਰਸ ਉਹ ਮਨੁੱਖ ਚੱਖਦਾ ਹੈ (ਇਸ ਕਰਕੇ ਉਹ ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦਾ ਹੈ, (ਮਾਇਆ-ਮੋਹ ਦੀ ਨੀਂਦ ਵਿਚ) ਗ਼ਾਫ਼ਿਲ ਨਹੀਂ ਹੁੰਦਾ।੭। ਹੇ ਨਾਨਕ! ਜੋ ਪ੍ਰਭੂ ਵੱਡੇ ਜਿਗਰੇ ਵਾਲਾ ਹੈ, ਸਾਰੇ ਪਾਤਾਲ (ਸਾਰਾ ਸੰਸਾਰ ਜਿਸ ਪਾਰਜਾਤ-ਪ੍ਰਭੂ) ਦੇ ਪੱਤਰ (ਪਸਾਰਾ) ਹਨ, ਜੋ ਸਭ ਜੀਵਾਂ ਵਿਚ ਵਿਆਪਕ ਹੈ, ਗੁਰੂ ਦੇ ਉਪਦੇਸ ਦੀ ਬਰਕਤਿ ਨਾਲ ਮੈਂ ਉਸ ਦਾ ਨਾਮ-ਅੰਮ੍ਰਿਤ ਪੀਤਾ ਹੈ ਤੇ ਮਾਇਆ ਦਾ ਜ਼ਹਰ ਤਿਆਗਿਆ ਹੈ, ਹੁਣ ਮੇਰਾ ਮੁੜ ਮੁੜ ਗਰਭ-ਵਾਸ (ਜਨਮ ਮਰਨ) ਨਹੀਂ ਹੋਵੇਗਾ।੮।੧। hey brother Always remember the Lord of the Universe. Keep the Lord in your heart (make it your) garland. 1. Stay. In this same (body-) city there are (Kamadik) five thieves living, despite prohibitions (each one of them) rises and runs to steal the spiritual qualities in this city. (Having God in his heart) He who saves (his spiritual qualities) from (these five) the three qualities of Maya and from the ten senses, O Nanak! He obtains eternal salvation (from them). 1. The Lord of Maya, whose origin is abov

Episode metadata supplied by the publisher feed · Published Jul 27, 2024

Embed this episode

NOW PLAYING

Jan 06,2023 Hukamnama Sahib

0:00 0:24

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 0 minutes long.

When was this AUDIO GURBANI - A free podcast episode published?

This episode was published on July 27, 2024.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!