Jan 12 | 2025 | Hukamnama Sahib | ਸੂਹੀ ਮਹਲਾ ੪ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥  episode artwork

EPISODE · Jan 12, 2025 · 7 MIN

Jan 12 | 2025 | Hukamnama Sahib | ਸੂਹੀ ਮਹਲਾ ੪ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥

from AUDIO GURBANI - A free podcast · host Gurjit Singh JHAMPUR

ਸੂਹੀ ਮਹਲਾ ੪ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥ ਅਰਥ: ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ।੧।ਰਹਾਉ। ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ। ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ।੧। ਹੇ ਭਾਈ! ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾਂਦਾ ਰਹਿੰਦਾ ਸੀ। ਨੀਵੀਂ ਜਾਤਿ ਦਾ ਰਵਿਦਾਸ ਮਹਾਂ ਪੁਰਖ ਬਣ ਗਿਆ। ਚੌਹਾਂ ਵਰਨਾਂ ਦੇ ਮਨੁੱਖ ਉਸ ਦੇ ਪੈਰੀਂ ਆ ਕੇ ਲੱਗ ਪਏ।੨। ਹੇ ਭਾਈ! ਭਗਤ) ਨਾਮਦੇਵ ਦੀ ਪਰਮਾਤਮਾ ਨਾਲ ਪ੍ਰੀਤਿ ਬਣ ਗਈ। ਜਗਤ ਉਸ ਨੂੰ ਛੀਂਬਾ ਆਖ ਕੇ ਸੱਦਿਆ ਕਰਦਾ ਸੀ। ਪਰਮਾਤਮਾ ਨੇ ਖਤ੍ਰੀਆਂ ਬ੍ਰਾਹਮਣਾਂ ਨੂੰ ਪਿੱਠ ਦੇ ਦਿੱਤੀ, ਤੇ, ਨਾਮਦੇਵ ਨੂੰ ਮੱਥੇ ਲਾਇਆ ਸੀ।੩। ਹੇ ਭਾਈ! ਪਰਮਾਤਮਾ ਦੇ ਜਿਤਨੇ ਭੀ ਭਗਤ ਹਨ, ਸੇਵਕ ਹਨ, ਉਹਨਾਂ ਦੇ ਮੱਥੇ ਉਤੇ ਅਠਾਹਠ ਤੀਰਥ ਤਿਲਕ ਲਾਂਦੇ ਹਨ (ਸਾਰੇ ਹੀ ਤੀਰਥ ਭੀ ਉਹਨਾਂ ਦਾ ਆਦਰ-ਮਾਣ ਕਰਦੇ ਹਨ) । ਹੇ ਭਾਈ! ਜੇ ਪ੍ਰਭੂ-ਪਾਤਿਸ਼ਾਹ ਮੇਹਰ ਕਰੇ, ਤਾਂ ਦਾਸ ਨਾਨਕ ਹਰ ਵੇਲੇ ਉਹਨਾਂ (ਭਗਤਾਂ ਸੇਵਕਾਂ) ਦੇ ਚਰਨ ਛੁੰਹਦਾ ਰਹੇ।੪।੧।੮। ਨੋਟ: 'ਘਰੁ ੨' ਦੇ ਸ਼ਬਦਾਂ ਦਾ ਸੰਗ੍ਰਹਿ ਖ਼ਤਮ ਹੋ ਗਿਆ ਹੈ। ਅਗਾਂਹ 'ਘਰੁ ੬' ਦੇ ਸੰਗ੍ਰਹਿ ਦਾ ਇਹ ਪਹਿਲਾ ਸ਼ਬਦ ਹੈ। ਕੁੱਲ ਜੋੜ ੮ ਹੈ। SOOHEE, FOURTH MEHL, SIXTH HOUSE: ONE UNIVERSAL CREATOR GOD. BY THE GRACE OF THE TRUE GURU: When someone of low social class chants the Lord’s Name, he obtains the state of highest dignity. Go and ask Bidar, the son of a maid; Krishna himself stayed in his house. || 1 || Listen, O humble Siblings of Destiny, to the Unspoken Speech of the Lord; it removes all anxiety, pain and hunger. || 1 || Pause || Ravi Daas, the leather-worker, praised the Lord, and sang the Kirtan of His Praises each and every instant. Although he was of low social status, he was exalted and elevated, and people of all four castes came and bowed at his feet. || 2 || Naam Dayv loved the Lord; the people called him a fabric dyer. The Lord turned His back on the high-class Kh’shaatriyas and Brahmins, and showed His face to Naam Dayv. || 3 || All of the devotees and servants of the Lord have the tilak, the ceremonial mark, applied to their foreheads at the sixty-eight sacred shrines of pilgrimage. Servant Nanak shall touch their feet night and day, if the Lord, the King, grants His Grace. || 4 || 1 || 8 ||

Episode metadata supplied by the publisher feed · Published Jan 12, 2025

Embed this episode

Ready to play

Jan 12 | 2025 | Hukamnama Sahib | ਸੂਹੀ ਮਹਲਾ ੪ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥

0:00 7:42

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 7 minutes long.

When was this AUDIO GURBANI - A free podcast episode published?

This episode was published on January 12, 2025.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!