July 19,2022 Hukamnama Sahib  episode artwork

EPISODE · Jul 23, 2024 · 12 MIN

July 19,2022 Hukamnama Sahib

from AUDIO GURBANI - A free podcast · host Gurjit Singh JHAMPUR

The daily Hukamnama Sahib from Sri Darbar Sahib Amritsar including English and Punjabi audio translations ਸਲੋਕੁ ਮਃ ੩ ॥ ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥ ਅਰਥ: ਪਿਆਰਾ ਪ੍ਰਭੂ ਆਪਣੇ ਭਗਤਾਂ ਤੇ ਆਪ ਪ੍ਰਸੰਨ ਹੁੰਦਾ ਹੈ ਤੇ ਆਪ ਹੀ ਉਸ ਨੇ ਉਹਨਾਂ ਨੂੰ ਆਪਣੇ ਨਾਲ ਜੋੜ ਲਿਆ ਹੈ, ਭਗਤਾਂ ਦੇ ਸਿਰ ਤੇ ਸੱਚਾ ਛੱਤ੍ਰ ਝੁਲਾ ਕੇ ਉਸ ਨੇ ਭਗਤਾਂ ਨੂੰ ਪਾਤਸ਼ਾਹੀ ਬਖ਼ਸ਼ੀ ਹੈ; ਸਤਿਗੁਰੂ ਦੀ ਦੱਸੀ ਕਾਰ ਕਮਾ ਕੇ ਉਹ ਸਦਾ ਸੁਖੀਏ ਤੇ ਪਵਿਤ੍ਰ ਰਹਿੰਦੇ ਹਨ। ਰਾਜੇ ਓਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥ ਨਾਨਕ ਵਿਣੁ ਨਾਵੈ ਨਕੀ ਵਢੀ ਫਿਰਹਿ ਸੋਭਾ ਮੂਲਿ ਨ ਪਾਹਿ ॥੧॥  ਅਰਥ: ਰਾਜੇ ਉਹਨਾਂ ਨੂੰ ਨਹੀਂ ਆਖੀਦਾ ਜੋ ਆਪੋ ਵਿਚ ਲੜ ਮਰਦੇ ਹਨ ਤੇ ਫਿਰ ਜੂਨਾਂ ਵਿਚ ਪੈ ਜਾਂਦੇ ਹਨ, (ਕਿਉਂਕਿ) ਹੇ ਨਾਨਕ! ਨਾਮ ਤੋਂ ਸੱਖਣੇ ਰਾਜੇ ਭੀ ਨਕ-ਵੱਢੇ ਫਿਰਦੇ ਹਨ ਤੇ ਕਦੇ ਸੋਭਾ ਨਹੀਂ ਪਾਂਦੇ।੧। ਮਃ ੩ ॥ ਸੁਣਿ ਸਿਖਿਐ ਸਾਦੁ ਨ ਆਇਓ ਜਿਚਰੁ ਗੁਰਮੁਖਿ ਸਬਦਿ ਨ ਲਾਗੈ ॥ ਸਤਿਗੁਰਿ ਸੇਵਿਐ ਨਾਮੁ ਮਨਿ ਵਸੈ ਵਿਚਹੁ ਭ੍ਰਮੁ ਭਉ ਭਾਗੈ ॥  ਅਰਥ: ਜਦ ਤਾਈਂ ਸਤਿਗੁਰੂ ਦੇ ਸਨਮੁਖ ਹੋ ਕੇ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਨਹੀਂ ਜੁੜਦਾ ਤਦ ਤਾਈਂ ਸਤਿਗੁਰੂ ਦੀ ਸਿੱਖਿਆ ਨਿਰੀ ਸੁਣ ਕੇ ਸੁਆਦ ਨਹੀਂ ਆਉਂਦਾ, ਸਤਿਗੁਰੂ ਦੀ ਦੱਸੀ ਸੇਵਾ ਕੀਤਿਆਂ ਹੀ ਨਾਮ ਮਨ ਵਿਚ ਵੱਸਦਾ ਹੈ ਤੇ ਅੰਦਰੋਂ ਭਰਮ ਤੇ ਡਰ ਦੂਰ ਹੋ ਜਾਂਦਾ ਹੈ। ਜੇਹਾ ਸਤਿਗੁਰ ਨੋ ਜਾਣੈ ਤੇਹੋ ਹੋਵੈ ਤਾ ਸਚਿ ਨਾਮਿ ਲਿਵ ਲਾਗੈ ॥ ਨਾਨਕ ਨਾਮਿ ਮਿਲੈ ਵਡਿਆਈ ਹਰਿ ਦਰਿ ਸੋਹਨਿ ਆਗੈ ॥੨॥  ਅਰਥ: ਜਦੋਂ ਮਨੁੱਖ ਜਿਹੋ ਜਿਹਾ ਆਪਣੇ ਸਤਿਗੁਰੂ ਨੂੰ ਸਮਝਦਾ ਹੈ, ਤਿਹੋ ਜਿਹਾ ਆਪ ਬਣ ਜਾਏ (ਭਾਵ, ਜਦੋਂ ਆਪਣੇ ਸਤਿਗੁਰੂ ਵਾਲੇ ਗੁਣ ਧਾਰਨ ਕਰੇ) ਤਦੋਂ ਉਸ ਦੀ ਬ੍ਰਿਤੀ ਸੱਚੇ ਨਾਮ ਵਿਚ ਜੁੜਦੀ ਹੈ; ਹੇ ਨਾਨਕ! ਇਹੋ ਜਿਹੇ ਜੀਊੜਿਆਂ ਨੂੰ) ਨਾਮ ਦੇ ਕਾਰਨ ਏਥੇ ਆਦਰ ਮਿਲਦਾ ਹੈ ਤੇ ਅੱਗੇ ਹਰੀ ਦੀ ਨਿਗਾਹ ਦੀ ਦਰਗਾਹ ਵਿਚ ਉਹ ਸੋਭਾ ਪਾਉਂਦੇ ਹਨ।੨। ਪਉੜੀ ॥ ਗੁਰਸਿਖਾਂ ਮਨਿ ਹਰਿ ਪ੍ਰੀਤਿ ਹੈ ਗੁਰੁ ਪੂਜਣ ਆਵਹਿ ॥ ਹਰਿ ਨਾਮੁ ਵਣੰਜਹਿ ਰੰਗ ਸਿਉ ਲਾਹਾ ਹਰਿ ਨਾਮੁ ਲੈ ਜਾਵਹਿ ॥  ਅਰਥ: ਗੁਰਸਿੱਖਾਂ ਦੇ ਮਨ ਵਿਚ ਹਰੀ ਦਾ ਪਿਆਰ ਹੁੰਦਾ ਹੈ ਤੇ (ਉਸ ਪਿਆਰ ਦਾ ਸਦਕਾ ਉਹ) ਆਪਣੇ ਸਤਿਗੁਰੂ ਦੀ ਸੇਵਾ ਕਰਨ ਆਉਂਦੇ ਹਨ; (ਸਤਿਗੁਰੂ ਦੇ ਕੋਲ ਆ ਕੇ) ਪਿਆਰ ਨਾਲ ਹਰੀ-ਨਾਮ ਦਾ ਵਪਾਰ ਕਰਦੇ ਹਨ ਤੇ ਹਰੀ-ਨਾਮ ਦਾ ਲਾਭ ਖੱਟ ਕੇ ਲੈ ਜਾਂਦੇ ਹਨ। ਗੁਰਸਿਖਾ ਕੇ ਮੁਖ ਉਜਲੇ ਹਰਿ ਦਰਗਹ ਭਾਵਹਿ ॥  ਅਰਥ: (ਇਹੋ ਜਿਹੇ) ਗੁਰਸਿੱਖਾਂ ਦੇ ਮੂੰਹ ਉਜਲੇ ਹੁੰਦੇ ਹਨ ਤੇ ਹਰੀ ਦੀ ਦਰਗਾਹ ਵਿਚ ਉਹ ਪਿਆਰੇ ਲੱਗਦੇ ਹਨ। ਗੁਰੁ ਸਤਿਗੁਰੁ ਬੋਹਲੁ ਹਰਿ ਨਾਮ ਕਾ ਵਡਭਾਗੀ ਸਿਖ ਗੁਣ ਸਾਂਝ ਕਰਾਵਹਿ ॥ ਤਿਨਾ ਗੁਰਸਿਖਾ ਕੰਉ ਹਉ ਵਾਰਿਆ ਜੋ ਬਹਦਿਆ ਉਠਦਿਆ ਹਰਿ ਨਾਮੁ ਧਿਆਵਹਿ ॥੧੧॥  ਅਰਥ: ਗੁਰੂ ਸਤਿਗੁਰੂ ਹਰੀ ਦੇ ਨਾਮ ਦਾ (ਮਾਨੋ) ਬੋਹਲ ਹੈ, ਵੱਡੇ ਭਾਗਾਂ ਵਾਲੇ ਸਿੱਖ ਆ ਕੇ ਗੁਣਾਂ ਦੀ ਭਿਆਲੀ ਪਾਉਂਦੇ ਹਨ; ਸਦਕੇ ਹਾਂ ਉਹਨਾਂ ਗੁਰਸਿੱਖਾਂ ਤੋਂ, ਜੋ ਬਹਦਿਆਂ ਉਠਦਿਆਂ (ਭਾਵ, ਹਰ ਵੇਲੇ) ਹਰੀ ਦਾ ਨਾਮ ਸਿਮਰਦੇ ਹਨ।੧੧। SHALOK, THIRD MEHL: He Himself is pleased with His humble devotees; my Beloved Lord attaches them to Himself. The Lord blesses His humble devotees with royalty; He fashions the true crown upon their heads. They are always at peace, and immaculately pure; they perform service for the True Guru. They are not said to be kings, who die in conflict, and then enter again the cycle of reincarnation. O Nanak, without the Name of the Lord, they wander about with their noses cut off in disgrace; they get no respect at all. || 1 || THIRD MEHL: Hearing the teachings, he does not appreciate them, as long as he is not Gurmukh, attached to the Word of the Shabad. Serving the True Guru, the Naam comes to abide in the mind, and doubts and fears run away. As he knows the True Guru, so he is transformed, and then, he lovingly focuses his consciousness on the Naam. O Nanak, through the Naam, the Name of the Lord, greatness is obtained; he shall be resplendent in the Court of the Lord hereafter. || 2 || PAUREE: The minds of the Gursikhs are filled with the love of the Lord; they come and worship the Guru. They trade lovingly in the Lord’s Name, and depart after earning the profit of the Lord’s Name. The faces of the Gursikhs are radiant; in the Court of the Lord, they are approved. The Guru, the True Guru, is the treasure of the Lord’s Name; how very fortunate are the Sikhs who share in this treasure of virtue. I am a sacrifice to those Gursikhs who, sitting and standing, meditate on the Lord’s Name. || 11 ||

Episode metadata supplied by the publisher feed · Published Jul 23, 2024

Embed this episode

NOW PLAYING

July 19,2022 Hukamnama Sahib

0:00 12:11

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 12 minutes long.

When was this AUDIO GURBANI - A free podcast episode published?

This episode was published on July 23, 2024.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!