June 15 2022 Hukamnama Sahib and Sangrand Hukamnama Sahib episode artwork

EPISODE · Jul 30, 2024 · 13 MIN

June 15 2022 Hukamnama Sahib and Sangrand Hukamnama Sahib

from AUDIO GURBANI - A free podcast · host Gurjit Singh JHAMPUR

ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥ {ਪੰਨਾ 672} ਅਰਥ: ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ। ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ। ਰਹਾਉ। (ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ।੧। ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ।੨। ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ।੩। ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਨਾਨਕ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ।੪।੬। DHANAASAREE, FIFTH MEHL: The desires of the greatest of the great kings and landlords cannot be satisfied. They remain engrossed in Maya, intoxicated with the pleasures of their wealth; their eyes see nothing else at all. || 1 || No one has ever found satisfaction in sin and corruption. The flame is not satisfied by more fuel; how can one be satisfied without the Lord? || Pause || Day after day, he eats his meals with many different foods, but his hunger is not eradicated. He runs around like a dog, searching in the four directions. || 2 || The lustful, lecherous man desires many women, and he never stops peeking into the homes of others. Day after day, he commits adultery again and again, and then he regrets his actions; he wastes away in misery and greed. || 3 || The Name of the Lord, Har, Har, is incomparable and priceless; it is the treasure of Ambrosial Nectar. The Saints abide in peace, poise and bliss; O Nanak, through the Guru, this is known. || 4 || 6 ||  ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥ ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥ ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥ ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ ॥ ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ ॥ ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ ॥ ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ॥੫॥

Episode metadata supplied by the publisher feed · Published Jul 30, 2024

Embed this episode

NOW PLAYING

June 15 2022 Hukamnama Sahib and Sangrand Hukamnama Sahib

0:00 13:27

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 13 minutes long.

When was this AUDIO GURBANI - A free podcast episode published?

This episode was published on July 30, 2024.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!