March 03,2022 Hukamnama Sahib  episode artwork

EPISODE · Jul 27, 2024 · 0 MIN

March 03,2022 Hukamnama Sahib

from AUDIO GURBANI - A free podcast · host Gurjit Singh JHAMPUR

The daily Hukamnama Sahib from Sri Darbar Sahib Amritsar including translation in English and Punjabi audio ਤਿਲੰਗ ਬਾਣੀ ਭਗਤਾ ਕੀ ਕਬੀਰ ਜੀ    ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥  ਅਰਥ: ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧। ਹੇ ਭਾਈ! ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ। ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ) , ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ।੨। (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ) , ਉਹ ਹਰ ਥਾਂ ਮੌਜੂਦ ਹੈ।੩। ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ) , ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ! ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ।੪।੧। TILANG, THE WORD OF DEVOTEE KABEER JEE: ONE UNIVERSAL CREATOR GOD. BY THE GRACE OF THE TRUE GURU: The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. || 1 || O human being, search your own heart every day, and do not wander around in confusion. This world is just a magic-show; no one will be holding your hand. || 1 || Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. || 2 || Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. || 3 || The Lord is the purest of the pure; only through doubt could there be another. O Kabeer, mercy flows from the Merciful Lord; He alone knows who acts. || 4 ||

Episode metadata supplied by the publisher feed · Published Jul 27, 2024

Embed this episode

NOW PLAYING

March 03,2022 Hukamnama Sahib

0:00 0:24

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 0 minutes long.

When was this AUDIO GURBANI - A free podcast episode published?

This episode was published on July 27, 2024.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!