March 08 | 2026 | Hukamnama Sahib | ਰਾਗੁ ਸੂਹੀ ਛੰਤ ਮਹਲਾ ੧ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥  episode artwork

EPISODE · Mar 8, 2026 · 19 MIN

March 08 | 2026 | Hukamnama Sahib | ਰਾਗੁ ਸੂਹੀ ਛੰਤ ਮਹਲਾ ੧ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥

from AUDIO GURBANI - A free podcast · host Gurjit Singh JHAMPUR

ਰਾਗੁ ਸੂਹੀ ਛੰਤ ਮਹਲਾ ੧ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥ ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥ ਗੁਣ ਸਾਰ ਨ ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿ ਗਵਾਇਆ ॥ ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਨ ਭਾਇਆ ॥ ਸਤਿਗੁਰ ਪੂਛਿ ਨ ਮਾਰਗਿ ਚਾਲੀ ਸੂਤੀ ਰੈਣਿ ਵਿਹਾਣੀ ॥ ਨਾਨਕ ਬਾਲਤਣਿ ਰਾਡੇਪਾ ਬਿਨੁ ਪਿਰ ਧਨ ਕੁਮਲਾਣੀ ॥੧॥ ਬਾਬਾ ਮੈ ਵਰੁ ਦੇਹਿ ਮੈ ਹਰਿ ਵਰੁ ਭਾਵੈ ਤਿਸ ਕੀ ਬਲਿ ਰਾਮ ਜੀਉ ॥ ਰਵਿ ਰਹਿਆ ਜੁਗ ਚਾਰਿ ਤ੍ਰਿਭਵਣ ਬਾਣੀ ਜਿਸ ਕੀ ਬਲਿ ਰਾਮ ਜੀਉ ॥ ਤ੍ਰਿਭਵਣ ਕੰਤੁ ਰਵੈ ਸੋਹਾਗਣਿ ਅਵਗਣਵੰਤੀ ਦੂਰੇ ॥ ਜੈਸੀ ਆਸਾ ਤੈਸੀ ਮਨਸਾ ਪੂਰਿ ਰਹਿਆ ਭਰਪੂਰੇ ॥ ਹਰਿ ਕੀ ਨਾਰਿ ਸੁ ਸਰਬ ਸੁਹਾਗਣਿ ਰਾਂਡ ਨ ਮੈਲੈ ਵੇਸੇ ॥ ਨਾਨਕ ਮੈ ਵਰੁ ਸਾਚਾ ਭਾਵੈ ਜੁਗਿ ਜੁਗਿ ਪ੍ਰੀਤਮ ਤੈਸੇ ॥੨॥ ਬਾਬਾ ਲਗਨੁ ਗਣਾਇ ਹੰ ਭੀ ਵੰਞਾ ਸਾਹੁਰੈ ਬਲਿ ਰਾਮ ਜੀਉ ॥ ਸਾਹਾ ਹੁਕਮੁ ਰਜਾਇ ਸੋ ਨ ਟਲੈ ਜੋ ਪ੍ਰਭੁ ਕਰੈ ਬਲਿ ਰਾਮ ਜੀਉ ॥ ਕਿਰਤੁ ਪਇਆ ਕਰਤੈ ਕਰਿ ਪਾਇਆ ਮੇਟਿ ਨ ਸਕੈ ਕੋਈ ॥ ਜਾਞੀ ਨਾਉ ਨਰਹ ਨਿਹਕੇਵਲੁ ਰਵਿ ਰਹਿਆ ਤਿਹੁ ਲੋਈ ॥ ਮਾਇ ਨਿਰਾਸੀ ਰੋਇ ਵਿਛੁੰਨੀ ਬਾਲੀ ਬਾਲੈ ਹੇਤੇ ॥ ਨਾਨਕ ਸਾਚ ਸਬਦਿ ਸੁਖ ਮਹਲੀ ਗੁਰ ਚਰਣੀ ਪ੍ਰਭੁ ਚੇਤੇ ॥੩॥ ਬਾਬੁਲਿ ਦਿਤੜੀ ਦੂਰਿ ਨਾ ਆਵੈ ਘਰਿ ਪੇਈਐ ਬਲਿ ਰਾਮ ਜੀਉ ॥ ਰਹਸੀ ਵੇਖਿ ਹਦੂਰਿ ਪਿਰਿ ਰਾਵੀ ਘਰਿ ਸੋਹੀਐ ਬਲਿ ਰਾਮ ਜੀਉ ॥ ਸਾਚੇ ਪਿਰ ਲੋੜੀ ਪ੍ਰੀਤਮ ਜੋੜੀ ਮਤਿ ਪੂਰੀ ਪਰਧਾਨੇ ॥ ਸੰਜੋਗੀ ਮੇਲਾ ਥਾਨਿ ਸੁਹੇਲਾ ਗੁਣਵੰਤੀ ਗੁਰ ਗਿਆਨੇ ॥ ਸਤੁ ਸੰਤੋਖੁ ਸਦਾ ਸਚੁ ਪਲੈ ਸਚੁ ਬੋਲੈ ਪਿਰ ਭਾਏ ॥ ਨਾਨਕ ਵਿਛੁੜਿ ਨਾ ਦੁਖੁ ਪਾਏ ਗੁਰਮਤਿ ਅੰਕਿ ਸਮਾਏ ॥੪॥੧॥ਅਰਥ: ਹੇ ਪ੍ਰਭੂ ਜੀ! ਮੈਂ ਤੈਥੋਂ ਸਦਕੇ ਹਾਂ (ਤੂੰ ਕੈਸੀ ਅਚਰਜ ਲੀਲਾ ਰਚਾਈ ਹੈ!) ਜੀਵ-ਇਸਤ੍ਰੀ (ਤੇਰੀ ਰਚੀ ਮਾਇਆ ਦੇ ਪ੍ਰਭਾਵ ਹੇਠ) ਜਵਾਨੀ ਦੇ ਸਮੇ ਇਉਂ ਮਸਤ ਹੈ ਜਿਵੇਂ ਸ਼ਰਾਬ ਪੀ ਕੇ ਮਦ ਹੋਸ਼ ਹੈ, (ਇਹ ਭੀ ਨਹੀਂ ਸਮਝਦੀ ਕਿ) ਇਸ ਪੇਕੇ-ਘਰ ਵਿਚ (ਇਸ ਜਗਤ ਵਿਚ) ਉਹ ਇਕ ਪ੍ਰਾਹੁਣੀ ਹੀ ਹੈ। ਵਿਕਾਰਾਂ ਦੀ ਕਮਾਈ ਨਾਲ ਚਿੱਤ ਵਿਚ ਉਹ ਮੈਲੀ ਰਹਿੰਦੀ ਹੈ (ਗੁਰੂ ਦੀ ਸਰਨ ਨਹੀਂ ਆਉਂਦੀ, ਤੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ (ਹਿਰਦੇ ਵਿਚ) ਗੁਣ ਟਿਕ ਨਹੀਂ ਸਕਦੇ।(ਮਾਇਆ ਦੀ) ਭਟਕਣਾ ਵਿਚ ਪੈ ਕੇ ਜੀਵ-ਇਸਤ੍ਰੀ ਨੇ (ਪ੍ਰਭੂ ਦੇ) ਗੁਣਾਂ ਦੀ ਕੀਮਤ ਨਾਹ ਸਮਝੀ, ਕੁਰਾਹੇ ਪਈ ਰਹੀ, ਤੇ ਜਵਾਨੀ ਦਾ ਸਮਾ ਵਿਅਰਥ ਗਵਾ ਲਿਆ। ਨਾਹ ਉਸ ਨੇ ਖਸਮ-ਪ੍ਰਭੂ ਨਾਲ ਸਾਂਝ ਪਾਈ, ਨਾਹ ਉਸ ਦੇ ਦਰ ਨਾਹ ਉਸ ਦੇ ਘਰ ਤੇ ਨਾਹ ਹੀ ਉਸ ਦੇ ਦਰਸਨ ਦੀ ਕਦਰ ਪਛਾਣੀ। (ਭਟਕਣਾ ਵਿਚ ਹੀ ਰਹਿ ਕੇ) ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਦਾ ਸੁਭਾਉ ਭੀ ਪਸੰਦ ਨਾਹ ਆਇਆ।ਮਾਇਆ ਦੇ ਮੋਹ ਵਿਚ ਸੁੱਤੀ ਹੋਈ ਜੀਵ-ਇਸਤ੍ਰੀ ਦੀ ਜ਼ਿੰਦਗੀ ਦੀ ਸਾਰੀ ਰਾਤ ਬੀਤ ਗਈ, ਸਤਿਗੁਰੂ ਦੀ ਸਿੱਖਿਆ ਲੈ ਕੇ ਜੀਵਨ ਦੇ ਠੀਕ ਰਸਤੇ ਉਤੇ ਕਦੇ ਭੀ ਨਾਹ ਤੁਰੀ। ਹੇ ਨਾਨਕ! ਅਜੇਹੀ ਜੀਵ-ਇਸਤ੍ਰੀ ਨੇ ਤਾਂ ਬਾਲ-ਉਮਰੇ ਹੀ ਰੰਡੇਪਾ ਸਹੇੜ ਲਿਆ,ਤੇ ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਉਸ ਦਾ ਹਿਰਦਾ-ਕਮਲ ਕੁਮਲਾਇਆ ਹੀ ਰਿਹਾ।੧।ਹੇ ਪਿਆਰੇ ਸਤਿਗੁਰੂ! ਮੈਨੂੰ ਖਸਮ-ਪ੍ਰਭੂ ਮਿਲਾ। (ਮੇਹਰ ਕਰ) ਮੈਨੂੰ ਉਹ ਪ੍ਰਭੂ-ਪਤੀ ਪਿਆਰਾ ਲੱਗੇ, ਮੈਂ ਉਸ ਤੋਂ ਸਦਕੇ ਜਾਵਾਂ, ਜੋ ਸਦਾ ਹੀ ਹਰ ਥਾਂ ਵਿਆਪਕ ਹੈ, ਤਿੰਨਾਂ ਹੀ ਭਵਨਾਂ ਵਿਚ ਜਿਸ ਦਾ ਹੁਕਮ ਚੱਲ ਰਿਹਾ ਹੈ।ਤਿੰਨਾਂ ਭਵਨਾਂ ਦਾ ਮਾਲਕ ਪ੍ਰਭੂ ਭਾਗਾਂ ਵਾਲੀ ਜੀਵ-ਇਸਤ੍ਰੀ ਨਾਲ ਪਿਆਰ ਕਰਦਾ ਹੈ, ਪਰ ਜਿਸ ਨੇ ਔਗੁਣ ਹੀ ਔਗੁਣ ਸਹੇੜੇ ਉਹ ਉਸ ਦੇ ਚਰਨਾਂ ਤੋਂ ਵਿਛੁੜੀ ਰਹਿੰਦੀ ਹੈ। ਉਹ ਮਾਲਕ ਹਰੇਕ ਦੇ ਹਿਰਦੇ ਵਿਚ ਵਿਆਪਕ ਹੈ (ਉਹ ਹਰੇਕ ਦੇ ਦਿਲ ਦੀ ਜਾਣਦਾ ਹੈ) ਜਿਹੋ ਜਿਹੀ ਆਸ ਧਾਰ ਕੇ ਕੋਈ ਉਸ ਦੇ ਦਰ ਤੇ ਆਉਂਦੀ ਹੈ ਉਹੋ ਜਿਹੀ ਇੱਛਾ ਉਹ ਪੂਰੀ ਕਰ ਦੇਂਦਾ ਹੈ।ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਦੀ ਬਣੀ ਰਹਿੰਦੀ ਹੈ ਉਹ ਸਦਾ ਸੁਹਾਗ-ਭਾਗ ਵਾਲੀ ਹੈ, ਉਹ ਕਦੇ ਰੰਡੀ ਨਹੀਂ ਹੁੰਦੀ, ਉਸ ਦਾ ਵੇਸ ਕਦੇ ਮੈਲਾ ਨਹੀਂ ਹੁੰਦਾ (ਉਸ ਦਾ ਹਿਰਦਾ ਕਦੇ ਵਿਕਾਰਾਂ ਨਾਲ ਮੈਲਾ ਨਹੀਂ ਹੁੰਦਾ) ।ਹੇ ਨਾਨਕ! ਅਰਦਾਸ ਕਰ ਤੇ ਆਖ-ਹੇ ਸਤਿਗੁਰੂ! ਤੇਰੀ ਮੇਹਰ ਹੋਵੇ ਤਾਂ) ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ-ਪਤੀ ਮੈਨੂੰ (ਸਦਾ) ਪਿਆਰਾ ਲੱਗਦਾ ਰਹੇ ਜੇਹੜਾ ਪ੍ਰੀਤਮ ਹਰੇਕ ਜੁਗ ਵਿਚ ਇਕ-ਸਮਾਨ ਰਹਿਣ ਵਾਲਾ ਹੈ।੨।ਹੇ ਸਤਿਗੁਰੂ! ਉਹ) ਮੁਹੂਰਤ ਕਢਾ (ਉਹ ਅਵਸਰ ਪੈਦਾ ਕਰ, ਜਿਸ ਦੀ ਬਰਕਤਿ ਨਾਲ) ਮੈਂ ਭੀ ਪ੍ਰਭੂ-ਪਤੀ ਦੇ ਚਰਨਾਂ ਵਿਚ ਜੁੜ ਸਕਾਂ। (ਹੇ ਗੁਰੂ! ਤੇਰੀ ਕਿਰਪਾ ਨਾਲ) ਰਜ਼ਾ ਦੇ ਮਾਲਕ ਪ੍ਰਭੂ ਜੋ ਹੁਕਮ ਕਰਦਾ ਹੈ ਉਹ ਮੇਲ ਦਾ ਅਵਸਰ ਬਣ ਜਾਂਦਾ ਹੈ, ਉਸ ਨੂੰ ਕੋਈ ਅਗਾਂਹ ਪਿਛਾਂਹ ਨਹੀਂ ਕਰ ਸਕਦਾ (ਉਸ ਵਿਚ ਕੋਈ ਵਿਘਨ ਨਹੀਂ ਪਾ ਸਕਦਾ) ।ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਕਰਤਾਰ ਨੇ (ਉਹਨਾਂ ਦੇ ਮਿਲਾਪ ਜਾਂ ਵਿਛੋੜੇ ਦਾ) ਜੋ ਭੀ ਹੁਕਮ ਦਿੱਤਾ ਹੈ ਉਸ ਨੂੰ ਕੋਈ ਉਲੰਘ ਨਹੀਂ ਸਕਦਾ।(ਗੁਰੂ ਵਿਚੋਲੇ ਦੀ ਕਿਰਪਾ ਨਾਲ) ਉਹ ਪਰਮਾਤਮਾ ਜੋ ਤਿੰਨਾਂ ਲੋਕਾਂ ਵਿਚ ਵਿਆਪਕ ਹੈ ਤੇ (ਫਿਰ ਭੀ ਆਪਣੇ ਪੈਦਾ ਕੀਤੇ) ਬੰਦਿਆਂ ਤੋਂ ਸੁਤੰਤਰ ਹੈ (ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਨ ਲਈ) ਲਾੜਾ ਬਣ ਕੇ ਆਉਂਦਾ ਹੈ। (ਜਿਵੇਂ ਧੀ ਨੂੰ ਤੋਰਨ ਲੱਗੀ ਮਾਂ ਮੁੜ ਮਿਲਣ ਦੀਆਂ ਆਸਾਂ ਲਾਹ ਕੇ ਰੋ ਕੇ ਵਿਛੁੜਦੀ ਹੈ, ਤਿਵੇਂ) ਮਾਇਆ ਜੀਵ-ਇਸਤ੍ਰੀ ਦੇ ਪ੍ਰਭੂ-ਪਤੀ ਨਾਲ ਪ੍ਰੇਮ ਦੇ ਕਾਰਨ ਜੀਵ-ਇਸਤ੍ਰੀ ਨੂੰ ਆਪਣੇ ਕਾਬੂ ਵਿਚ ਰੱਖ ਸਕਣ ਦੀਆਂ ਆਸਾਂ ਲਾਹ ਕੇ (ਮਾਨੋ) ਰੋ ਕੇ ਵਿਛੁੜਦੀ ਹੈ।ਹੇ ਨਾਨਕ! ਜੀਵ-ਇਸਤ੍ਰੀ ਗੁਰੂ ਦੇ ਚਰਨਾਂ ਦੀ ਬਰਕਤਿ ਨਾਲ ਪ੍ਰਭੂ-ਪਤੀ ਨੂੰ ਹਿਰਦੇ ਵਿਚ ਵਸਾਂਦੀ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਦੀ ਰਾਹੀਂ ਪ੍ਰਭੂ ਦੀ ਹਜ਼ੂਰੀ ਵਿਚ ਆਨੰਦ ਮਾਣਦੀ ਹੈ।੩।ਸਤਿਗੁਰੂ ਨੇ (ਮੇਹਰ ਕਰ ਕੇ ਜੀਵ-ਇਸਤ੍ਰੀ ਮਾਇਆ ਦੇ ਪ੍ਰਭਾਵ ਤੋਂ ਇਤਨੀ) ਦੂਰ ਅਪੜਾ ਦਿੱਤੀ ਕਿ ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨ

Episode metadata supplied by the publisher feed · Published Mar 8, 2026

Embed this episode

Ready to play

March 08 | 2026 | Hukamnama Sahib | ਰਾਗੁ ਸੂਹੀ ਛੰਤ ਮਹਲਾ ੧ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥

0:00 19:12

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 19 minutes long.

When was this AUDIO GURBANI - A free podcast episode published?

This episode was published on March 8, 2026.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!