March 10 | 2026 | Hukamnama Sahib | ਸੋਰਠਿ ਮਹਲਾ ੩ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ episode artwork

EPISODE · Mar 10, 2026 · 9 MIN

March 10 | 2026 | Hukamnama Sahib | ਸੋਰਠਿ ਮਹਲਾ ੩ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥

from AUDIO GURBANI - A free podcast · host Gurjit Singh JHAMPUR

ਸੋਰਠਿ ਮਹਲਾ ੩ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥ ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥ ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥ ਜਾਗਤ ਰਹੇ ਤਿਨੀ ਪ੍ਰਭੁ ਪਾਇਆ ਸਬਦੇ ਹਉਮੈ ਮਾਰੀ ॥ ਗਿਰਹੀ ਮਹਿ ਸਦਾ ਹਰਿ ਜਨ ਉਦਾਸੀ ਗਿਆਨ ਤਤ ਬੀਚਾਰੀ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਰਾਖਿਆ ਉਰ ਧਾਰੀ ॥੨॥ ਇਹੁ ਮਨੂਆ ਦਹ ਦਿਸਿ ਧਾਵਦਾ ਦੂਜੈ ਭਾਇ ਖੁਆਇਆ ॥ ਮਨਮੁਖ ਮੁਗਧੁ ਹਰਿ ਨਾਮੁ ਨ ਚੇਤੈ ਬਿਰਥਾ ਜਨਮੁ ਗਵਾਇਆ ॥ ਸਤਿਗੁਰੁ ਭੇਟੇ ਤਾ ਨਾਉ ਪਾਏ ਹਉਮੈ ਮੋਹੁ ਚੁਕਾਇਆ ॥੩॥ ਹਰਿ ਜਨ ਸਾਚੇ ਸਾਚੁ ਕਮਾਵਹਿ ਗੁਰ ਕੈ ਸਬਦਿ ਵੀਚਾਰੀ ॥ ਆਪੇ ਮੇਲਿ ਲਏ ਪ੍ਰਭਿ ਸਾਚੈ ਸਾਚੁ ਰਖਿਆ ਉਰ ਧਾਰੀ ॥ ਨਾਨਕ ਨਾਵਹੁ ਗਤਿ ਮਤਿ ਪਾਈ ਏਹਾ ਰਾਸਿ ਹਮਾਰੀ ॥੪॥੧॥ ਅਰਥ: ਹੇ ਮੇਰੇ ਮਾਲਕ-ਪ੍ਰਭੂ! ਅਸੀ (ਜੀਵ) ਤੇਰੇ ਬੱਚੇ ਹਾਂ, ਤੇਰੀ ਸਰਨ ਆਏ ਹਾਂ। ਸਿਰਫ਼ ਇਕ ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ, (ਜੀਵ ਮਾਇਆ ਵਿਚ ਡੋਲ ਜਾਂਦੇ ਹਨ) ।ਰਹਾਉ।ਹੇ ਪ੍ਰਭੂ! ਤੇਰੇ ਜਿਨ੍ਹਾਂ ਸੇਵਕਾਂ ਨੂੰ ਗੁਰੂ ਦੇ ਸ਼ਬਦ ਦਾ ਰਸ ਆ ਜਾਂਦਾ ਹੈ, ਉਹੀ ਸਾਰੇ ਤੇਰੀ ਸੇਵਾ-ਭਗਤੀ ਕਰਦੇ ਹਨ। (ਹੇ ਭਾਈ!) ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ। ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਉਹ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ।੧।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਮੁਕਾ ਲੈਂਦੇ ਹਨ, ਉਹ (ਮਾਇਆ ਦੇ ਮੋਹ ਆਦਿਕ ਵਲੋਂ) ਸੁਚੇਤ ਰਹਿੰਦੇ ਹਨ, ਉਹਨਾਂ ਨੇ ਹੀ ਪਰਮਾਤਮਾ ਦਾ ਮਿਲਾਪ ਪ੍ਰਾਪਤ ਕੀਤਾ ਹੈ। ਪਰਮਾਤਮਾ ਦੇ ਭਗਤ ਗੁਰੂ ਦੇ ਬਖ਼ਸ਼ੇ ਅਸਲ ਗਿਆਨ ਦੀ ਰਾਹੀਂ ਵਿਚਾਰਵਾਨ ਹੋ ਕੇ ਗ੍ਰਿਹਸਤ ਵਿਚ ਰਹਿੰਦੇ ਹੋਏ ਹੀ ਮਾਇਆ ਵਲੋਂ ਵਿਰਕਤ ਰਹਿੰਦੇ ਹਨ। ਉਹ ਭਗਤ ਗੁਰੂ ਦੀ ਦੱਸੀ ਸੇਵਾ ਕਰ ਕੇ ਸਦਾ ਆਤਮਕ ਆਨੰਦ ਮਾਣਦੇ ਹਨ, ਤੇ, ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ।੨।ਹੇ ਭਾਈ! ਇਹ ਅੱਲ੍ਹੜ ਮਨ ਮਾਇਆ ਦੇ ਮੋਹ ਵਿਚ ਫਸ ਕੇ ਦਸੀਂ ਪਾਸੀਂ ਦੌੜਦਾ ਰਹਿੰਦਾ ਹੈ, ਤੇ, (ਜੀਵਨ ਦੇ ਸਹੀ ਰਸਤੇ ਤੋਂ) ਖੁੰਝਿਆ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ ਪਰਮਾਤਮਾ ਦਾ ਨਾਮ ਚੇਤੇ ਨਹੀਂ ਕਰਦਾ, ਆਪਣਾ ਜੀਵਨ ਵਿਅਰਥ ਗਵਾ ਜਾਂਦਾ ਹੈ। ਪਰ ਜਦੋਂ ਉਸ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਹਰਿ-ਨਾਮ ਦੀ ਦਾਤਿ ਹਾਸਲ ਕਰਦਾ ਹੈ, ਤੇ, ਆਪਣੇ ਅੰਦਰੋਂ ਮਾਇਆ ਦਾ ਮੋਹ ਅਤੇ ਹਉਮੈ ਦੂਰ ਕਰ ਲੈਂਦਾ ਹੈ।੩।ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰਵਾਨ ਹੋ ਕੇ ਪਰਮਾਤਮਾ ਦੇ ਦਾਸ ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਨਾਮ ਸਿਮਰਨ ਦੀ ਕਮਾਈ ਕਰਦੇ ਰਹਿੰਦੇ ਹਨ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਆਪ ਹੀ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਰੱਖਿਆ ਹੁੰਦਾ ਹੈ। ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ।ਹੇ ਨਾਨਕ! ਆਖ-) ਪਰਮਾਤਮਾ ਦੇ ਨਾਮ ਤੋਂ ਹੀ ਉੱਚੀ ਆਤਮਕ ਅਵਸਥਾ ਤੇ (ਚੰਗੀ) ਅਕਲ ਪ੍ਰਾਪਤ ਹੁੰਦੀ ਹੈ। ਪਰਮਾਤਮਾ ਦਾ ਨਾਮ ਹੀ ਸਾਡਾ (ਜੀਵਾਂ) ਦਾ ਸਰਮਾਇਆ ਹੈ।੪।੧।SORAT’H, THIRD MEHL, FIRST HOUSE:ONE UNIVERSAL CREATOR GOD. BY THE GRACE OF THE TRUE GURU:All of Your servants, who relish the Word of Your Shabad, serve You. By Guru’s Grace, they become pure, eradicating self-conceit from within. Night and day, they continually sing the Glorious Praises of the True Lord; they are adorned with the Word of the Guru’s Shabad. || 1 || O my Lord and Master, I am Your child; I seek Your Sanctuary. You are the One and Only Lord, the Truest of the True; You Yourself are the Destroyer of ego. || Pause || Those who remain wakeful obtain God; through the Word of the Shabad, they conquer their ego. Immersed in family life, the Lord’s humble servant ever remains detached; he reflects upon the essence of spiritual wisdom. Serving the True Guru, he finds eternal peace, and he keeps the Lord enshrined in his heart. || 2 || This mind wanders in the ten directions; it is consumed by the love of duality. The foolish self-willed manmukh does not remember the Lord’s Name; he wastes away his life in vain. But when he meets

Episode metadata supplied by the publisher feed · Published Mar 10, 2026

Embed this episode

Ready to play

March 10 | 2026 | Hukamnama Sahib | ਸੋਰਠਿ ਮਹਲਾ ੩ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥

0:00 9:50

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 9 minutes long.

When was this AUDIO GURBANI - A free podcast episode published?

This episode was published on March 10, 2026.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!