March 15,2022 Hukamnama Sahib  episode artwork

EPISODE · Jul 27, 2024 · 0 MIN

March 15,2022 Hukamnama Sahib

from AUDIO GURBANI - A free podcast · host Gurjit Singh JHAMPUR

The daily Hukamnama Sahib from Sri Darbar Sahib Amritsar including translation in English and Punjabi audio ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥ ਅਰਥ: (ਪਰਮਾਤਮਾ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪਰਮਾਤਮਾ ਦੇ) ਗੁਣ ਚੇਤੇ ਕਰਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪਰਮਾਤਮਾ ਹੀ ਪਿਆਰਾ ਲੱਗਦਾ ਜਾ ਰਿਹਾ ਹੈ। ਪਰਮਾਤਮਾ ਦੇ ਗੁਣ ਗਾਵਣੇ, ਮਾਨੋ, ਇਕ ਪੌੜੀ ਹੈ ਜੋ ਗੁਰੂ ਨੇ ਦਿੱਤੀ ਹੈ ਤੇ ਇਸ ਪੌੜੀ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤਕ ਪਹੁੰਚ ਸਕੀਦਾ ਹੈ, (ਇਸ ਪੌੜੀ ਤੇ ਚੜ੍ਹਨ ਦੀ ਬਰਕਤਿ ਨਾਲ ਮੇਰੇ ਅੰਦਰ) ਸਦਾ-ਥਿਰ ਰਹਿਣ ਵਾਲਾ ਆਨੰਦ ਬਣ ਰਿਹਾ ਹੈ। ਜੇਹੜਾ ਮਨੁੱਖ (ਇਸ ਪੌੜੀ ਦੀ ਬਰਕਤਿ ਨਾਲ) ਆਤਮਕ ਆਨੰਦ ਵਿਚ ਆਤਮਕ ਅਡੋਲਤਾ ਵਿਚ ਪਹੁੰਚਦਾ ਹੈ ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ। ਸਦਾ-ਥਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਉਸ ਦੀ ਮਤਿ ਅਟੱਲ ਹੋ ਜਾਂਦੀ ਹੈ। ਪਰਮਾਤਮਾ ਅਟੱਲ ਹੈ। (ਜੇ ਗੁਣ ਗਾਵਣ ਵਾਲੀ ਮਤਿ ਨਹੀਂ ਬਣੀ, ਤਾਂ) ਕੋਈ ਇਸ਼ਨਾਨ, ਕੋਈ ਦਾਨ, ਕੋਈ ਚੁੰਚ-ਗਿਆਨਤਾ, ਤੇ ਕੋਈ ਤੀਰਥ-ਇਸ਼ਨਾਨ ਪਰਮਾਤਮਾ ਨੂੰ ਖ਼ੁਸ਼ ਨਹੀਂ ਕਰ ਸਕਦਾ। (ਗੁਣ ਗਾਵਣ ਵਾਲੇ ਮਨੁੱਖ ਦੇ ਮਨ ਵਿਚੋਂ) ਧੋਖੇ-ਫ਼ਰੇਬ, ਮੋਹ ਦੇ ਚਮਤ-ਕਾਰੇ, ਵਿਕਾਰ ਆਦਿਕ ਸਭ ਮੁੱਕ ਜਾਂਦੇ ਹਨ। ਉਸ ਦੇ ਅੰਦਰ ਨਾਹ ਝੂਠ ਰਹਿ ਜਾਂਦਾ ਹੈ, ਨਾਹ ਠੱਗੀ ਰਹਿੰਦੀ ਹੈ, ਨਾਹ ਮੇਰ-ਤੇਰ ਰਹਿੰਦੀ ਹੈ। (ਪ੍ਰਭੂ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪ੍ਰਭੂ ਦੇ) ਗੁਣ ਗਾਂਵਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪ੍ਰਭੂ ਹੀ ਪਿਆਰਾ ਲੱਗਦਾ ਜਾ ਰਿਹਾ ਹੈ।੧। ਸਾਹਿਬੁ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥ ਮੈਲੁ ਲਾਗੀ ਮਨਿ ਮੈਲਿਐ ਕਿਨੈ ਅੰਮ੍ਰਿਤੁ ਪੀਆ ॥ ਮਥਿ ਅੰਮ੍ਰਿਤੁ ਪੀਆ ਇਹੁ ਮਨੁ ਦੀਆ ਗੁਰ ਪਹਿ ਮੋਲੁ ਕਰਾਇਆ ॥ ਆਪਨੜਾ ਪ੍ਰਭੁ ਸਹਜਿ ਪਛਾਤਾ ਜਾ ਮਨੁ ਸਾਚੈ ਲਾਇਆ ॥ ਤਿਸੁ ਨਾਲਿ ਗੁਣ ਗਾਵਾ ਜੇ ਤਿਸੁ ਭਾਵਾ ਕਿਉ ਮਿਲੈ ਹੋਇ ਪਰਾਇਆ ॥ ਸਾਹਿਬੁ ਸੋ ਸਾਲਾਹੀਐ ਜਿਨਿ ਜਗਤੁ ਉਪਾਇਆ ॥੨॥  ਅਰਥ: ਉਸ ਮਾਲਕ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਨੇ ਜਗਤ ਪੈਦਾ ਕੀਤਾ ਹੈ। (ਸਿਫ਼ਤਿ-ਸਾਲਾਹ ਕਰਨ ਤੋਂ ਬਿਨਾ ਮਨੁੱਖ ਦੇ ਮਨ ਵਿਚ ਵਿਕਾਰਾਂ ਦੀ) ਮੈਲ ਲੱਗੀ ਰਹਿੰਦੀ ਹੈ, ਤੇ, ਜੇ ਮਨ (ਵਿਕਾਰਾਂ ਨਾਲ) ਮੈਲਾ ਟਿਕਿਆ ਰਹੇ ਤਾਂ ਕੋਈ ਭੀ ਨਾਮ-ਅੰਮ੍ਰਿਤ ਪੀ ਨਹੀਂ ਸਕਦਾ। (ਪਰ ਇਸ ਨਾਮ-ਅੰਮ੍ਰਿਤ ਦੀ ਪ੍ਰਾਪਤੀ ਵਾਸਤੇ ਭੀ ਮੁੱਲ ਦੇਣਾ ਪੈਂਦਾ ਹੈ) ਮੈਂ ਗੁਰੂ ਪਾਸੋਂ ਮੁੱਲ ਪੁਆਇਆ (ਤਾਂ ਉਸਨੇ ਦੱਸਿਆ ਕਿ) ਜਿਸ ਨੇ ਆਪਣਾ ਇਹ ਮਨ (ਗੁਰੂ ਦੇ) ਹਵਾਲੇ ਕੀਤਾ ਉਸ ਨੇ ਮੁੜ ਮੁੜ ਸਿਮਰ ਕੇ ਨਾਮ-ਅੰਮ੍ਰਿਤ ਪੀ ਲਿਆ। (ਗੁਰੂ ਦੇ ਦੱਸੇ ਰਾਹ ਤੇ ਤੁਰ ਕੇ) ਜਦੋਂ ਕਿਸੇ ਮਨੁੱਖ ਨੇ ਆਪਣਾ ਮਨ (ਮੈਲੇ ਪਾਸੇ ਵਲੋਂ ਹਟਾ ਕੇ) ਸਦਾ-ਥਿਰ ਪ੍ਰਭੂ ਵਿਚ ਜੋੜਿਆ ਤਾਂ ਉਸ ਨੇ ਆਤਮਕ ਅਡੋਲਤਾ ਵਿਚ ਟਿਕ ਕੇ ਆਪਣੇ ਪ੍ਰੀਤਮ ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ। (ਪਰ) ਮੈਂ ਤਦੋਂ ਹੀ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਪ੍ਰਭੂ ਦੇ ਗੁਣ ਗਾ ਸਕਦਾ ਹਾਂ ਜੇ ਪ੍ਰਭੂ ਦੀ ਰਜ਼ਾ ਹੀ ਹੋਵੇ (ਜੇ ਉਸ ਨੂੰ ਮੈਂ ਚੰਗਾ ਲੱਗ ਪਵਾਂ) । ਪ੍ਰਭੂ ਤੋਂ ਓਪਰੇ ਓਪਰੇ ਰਿਹਾਂ ਪ੍ਰਭੂ ਨਾਲ ਮਿਲਾਪ ਨਹੀਂ ਹੋ ਸਕਦਾ। (ਸੋ, ਹੇ ਭਾਈ!) ਉਸ ਮਾਲਕ-ਪ੍ਰਭੂ ਦੀ (ਸਦਾ) ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਨੇ (ਇਹ) ਜਗਤ ਪੈਦਾ ਕੀਤਾ ਹੈ।੨। ਆਇ ਗਇਆ ਕੀ ਨ ਆਇਓ ਕਿਉ ਆਵੈ ਜਾਤਾ ॥ ਪ੍ਰੀਤਮ ਸਿਉ ਮਨੁ ਮਾਨਿਆ ਹਰਿ ਸੇਤੀ ਰਾਤਾ ॥ ਸਾਹਿਬ ਰੰਗਿ ਰਾਤਾ ਸਚ ਕੀ ਬਾਤਾ ਜਿਨਿ ਬਿੰਬ ਕਾ ਕੋਟੁ ਉਸਾਰਿਆ ॥ ਪੰਚ ਭੂ ਨਾਇਕੋ ਆਪਿ ਸਿਰੰਦਾ ਜਿਨਿ ਸਚ ਕਾ ਪਿੰਡੁ ਸਵਾਰਿਆ ॥ ਹਮ ਅਵਗਣਿਆਰੇ ਤੂ ਸੁਣਿ ਪਿਆਰੇ ਤੁਧੁ ਭਾਵੈ ਸਚੁ ਸੋਈ ॥ ਆਵਣ ਜਾਣਾ ਨਾ ਥੀਐ ਸਾਚੀ ਮਤਿ ਹੋਈ ॥੩॥ ਅਰਥ: ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਆ ਵੱਸੇ, ਉਸ ਨੂੰ ਹੋਰ ਕਿਸੇ ਪਦਾਰਥ ਦੀ ਲਾਲਸਾ ਨਹੀਂ ਰਹਿ ਜਾਂਦੀ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ। ਉਸ ਦਾ ਮਨ ਪ੍ਰੀਤਮ ਪ੍ਰਭੂ ਨਾਲ ਗਿੱਝ ਜਾਂਦਾ ਹੈ, ਪ੍ਰਭੂ ਦੇ ਪ੍ਰੇਮ ਨਾਲ ਰੰਗਿਆ ਜਾਂਦਾ ਹੈ। ਉਸ ਦਾ ਮਨ ਉਸ ਮਾਲਕ ਦੇ ਰੰਗ ਵਿਚ ਰੰਗਿਆ ਜਾਂਦਾ ਹੈ, ਉਹ ਉਸ ਸਦਾ-ਥਿਰ ਮਾਲਕ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰਦਾ ਰਹਿੰਦਾ ਹੈ ਜਿਸ ਨੇ ਪਾਣੀ ਦੀ ਬੂੰਦ ਤੋਂ ਸਰੀਰ-ਕਿਲ੍ਹਾ ਉਸਾਰ ਦਿੱਤਾ ਹੈ, ਜੋ ਪੰਜਾਂ ਤੱਤਾਂ ਦਾ ਮਾਲਕ ਹੈ, ਜੋ ਆਪ ਹੀ (ਸਰੀਰ ਜਗਤ ਦਾ) ਪੈਦਾ ਕਰਨ ਵਾਲਾ ਹੈ, ਜਿਸ ਨੇ ਆਪਣੇ ਰਹਿਣ ਲਈ ਮਨੁੱਖ ਦਾ ਸਰੀਰ ਸਜਾਇਆ ਹੈ। ਹੇ ਪਿਆਰੇ ਪ੍ਰਭੂ! ਤੂੰ (ਮੇਰੀ ਬੇਨਤੀ) ਸੁਣ। ਅਸੀ ਜੀਵ ਔਗੁਣਾਂ ਨਾਲ ਭਰੇ ਹੋਏ ਹਾਂ (ਤੂੰ ਆਪ ਹੀ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇ ਕੇ ਸਾਨੂੰ ਪਵਿਤ੍ਰ ਕਰਨ ਵਾਲਾ ਹੈਂ) ਜੇਹੜਾ ਜੀਵ (ਤੇਰੀ ਮੇਹਰ ਨਾਲ) ਤੈਨੂੰ ਪਸੰਦ ਆ ਜਾਂਦਾ ਹੈ ਉਹ ਤੇਰਾ ਹੀ ਰੂਪ ਹੋ ਜਾਂਦਾ ਹੈ। ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ, ਉਸ ਦੀ ਮਤਿ ਅਭੁੱਲ ਹੋ ਜਾਂਦੀ ਹੈ।੩। ਅੰਜਨੁ ਤੈਸਾ ਅੰਜੀਐ ਜੈਸਾ ਪਿਰ ਭਾਵੈ ॥ ਸਮਝੈ ਸੂਝੈ ਜਾਣੀਐ ਜੇ ਆਪਿ ਜਾਣਾਵੈ ॥ ਆਪਿ ਜਾਣਾਵੈ ਮਾਰਗਿ ਪਾਵੈ ਆਪੇ ਮਨੂਆ ਲੇਵਏ ॥ ਕਰਮ ਸੁਕਰਮ ਕਰਾਏ ਆਪੇ ਕੀਮਤਿ ਕਉਣ ਅਭੇਵਏ ॥ ਤੰਤੁ ਮੰਤੁ ਪਾਖੰਡੁ ਨ ਜਾਣਾ ਰਾਮੁ ਰਿਦੈ ਮਨੁ ਮਾਨਿਆ ॥ ਅੰਜਨੁ ਨਾਮੁ ਤਿਸੈ ਤੇ ਸੂਝੈ ਗੁਰ ਸਬਦੀ ਸਚੁ ਜਾਨਿਆ ॥੪॥ ਅਰਥ: ਇਸਤ੍ਰੀ ਨੂੰ ਉਹੋ ਜਿਹਾ ਸੁਰਮਾ ਪਾਣਾ ਚਾਹੀਦਾ ਹੈ ਜਿਹੋ ਜਿਹਾ ਉਸ ਦੇ ਪਤੀ ਨੂੰ ਚੰਗਾ ਲੱਗੇ (ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਦੇ ਮਿਲਾਪ ਵਾਸਤੇ ਉਹੋ ਜਿਹਾ ਉੱਦਮ ਕਰਨਾ ਚਾਹੀਦਾ ਹੈ ਜੇਹੜਾ ਪ੍ਰਭੂ-ਪਤੀ ਨੂੰ ਪਸੰਦ ਆਵੇ) । (ਪਰ ਜੀਵ ਦੇ ਕੀਹ ਵੱਸ ਹੈ?) ਜਦੋਂ ਪਰਮਾਤਮਾ ਆਪ ਸਮਝ ਬਖ਼ਸ਼ੇ, ਤਦੋਂ ਹੀ ਜੀਵ (ਸਹੀ ਰਸਤਾ) ਸਮਝ ਸਕਦਾ ਹੈ, ਤਦੋਂ ਹੀ ਜੀਵ ਨੂੰ ਸੂਝ ਆ ਸਕਦੀ ਹੈ, ਤਦੋਂ ਹੀ ਕੁਝ

Episode metadata supplied by the publisher feed · Published Jul 27, 2024

Embed this episode

NOW PLAYING

March 15,2022 Hukamnama Sahib

0:00 0:24

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 0 minutes long.

When was this AUDIO GURBANI - A free podcast episode published?

This episode was published on July 27, 2024.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!