March 27 | 2026 | Hukamnama Sahib | Love of the enticing Beloved Lord is the most glorious love.  episode artwork

EPISODE · Mar 28, 2026 · 5 MIN

March 27 | 2026 | Hukamnama Sahib | Love of the enticing Beloved Lord is the most glorious love.

from AUDIO GURBANI - A free podcast · host Gurjit Singh JHAMPUR

ਰਾਗੁ ਸੂਹੀ ਮਹਲਾ ੫ ਘਰੁ ੫ ਪੜਤਾਲੴ ਸਤਿਗੁਰ ਪ੍ਰਸਾਦਿ ॥ਪ੍ਰੀਤਿ ਪ੍ਰੀਤਿ ਗੁਰੀਆ ਮੋਹਨ ਲਾਲਨਾ ॥ ਜਪਿ ਮਨ ਗੋਬਿੰਦ ਏਕੈ ਅਵਰੁ ਨਹੀ ਕੋ ਲੇਖੈ ਸੰਤ ਲਾਗੁ ਮਨਹਿ ਛਾਡੁ ਦੁਬਿਧਾ ਕੀ ਕੁਰੀਆ ॥੧॥ ਰਹਾਉ ॥ ਨਿਰਗੁਨ ਹਰੀਆ ਸਰਗੁਨ ਧਰੀਆ ਅਨਿਕ ਕੋਠਰੀਆ ਭਿੰਨ ਭਿੰਨ ਭਿੰਨ ਭਿਨ ਕਰੀਆ ॥ ਵਿਚਿ ਮਨ ਕੋਟਵਰੀਆ ॥ ਨਿਜ ਮੰਦਰਿ ਪਿਰੀਆ ॥ ਤਹਾ ਆਨਦ ਕਰੀਆ ॥ ਨਹ ਮਰੀਆ ਨਹ ਜਰੀਆ ॥੧॥ ਕਿਰਤਨਿ ਜੁਰੀਆ ਬਹੁ ਬਿਧਿ ਫਿਰੀਆ ਪਰ ਕਉ ਹਿਰੀਆ ॥ ਬਿਖਨਾ ਘਿਰੀਆ ॥ ਅਬ ਸਾਧੂ ਸੰਗਿ ਪਰੀਆ ॥ ਹਰਿ ਦੁਆਰੈ ਖਰੀਆ ॥ ਦਰਸਨੁ ਕਰੀਆ ॥ ਨਾਨਕ ਗੁਰ ਮਿਰੀਆ ॥ ਬਹੁਰਿ ਨ ਫਿਰੀਆ ॥੨॥੧॥੪੪॥ਸ਼ਨਿਚਰਵਾਰ, ੧੫ ਚੇਤ (ਸੰਮਤ ੫੫੮ ਨਾਨਕਸ਼ਾਹੀ)(ਅੰਗ: ੭੪੬)ਹੇ ਭਾਈ! (ਦੁਨੀਆ ਦੀਆਂ) ਪ੍ਰੀਤਾਂ ਵਿਚੋਂ ਵੱਡੀ ਪ੍ਰੀਤਿ ਮਨ ਨੂੰ ਮੋਹਣ ਵਾਲੇ ਲਾਲ-ਪ੍ਰਭੂ ਦੀ ਹੈ । ਹੇ ਮਨ! ਸਿਰਫ਼ ਉਸ ਪ੍ਰਭੂ ਦਾ ਨਾਮ ਜਪਿਆ ਕਰ । ਹੋਰ ਕੋਈ ਉੱਦਮ ਉਸ ਦੀ ਦਰਗਾਹ ਵਿਚ ਪਰਵਾਨ ਨਹੀਂ ਹੁੰਦਾ । ਹੇ ਭਾਈ! ਸੰਤਾਂ ਦੀ ਚਰਨੀਂ ਲੱਗਾ ਰਹੁ, ਅਤੇ ਆਪਣੇ ਮਨ ਵਿਚੋਂ ਡਾਂਵਾਂਡੋਲ ਰਹਿਣ-ਵਾਲੀ ਦਸ਼ਾ ਦੀ ਪਗਡੰਡੀ ਦੂਰ ਕਰ ।੧।ਰਹਾਉ। ਹੇ ਭਾਈ! ਨਿਰਲੇਪ ਪ੍ਰਭੂ ਨੇ ਤਿ੍ਰਗੁਣੀ ਸੰਸਾਰ ਬਣਾਇਆ, ਇਸ ਵਿਚ ਇਹ ਅਨੇਕਾਂ (ਸਰੀਰ-) ਕੋਠੜੀਆਂ ਉਸ ਨੇ ਵੱਖ ਵੱਖ (ਕਿਸਮ ਦੀਆਂ) ਬਣਾ ਦਿੱਤੀਆਂ । (ਹਰੇਕ ਸਰੀਰ-ਕੋਠੜੀ) ਵਿਚ ਮਨ ਨੂੰ ਕੋਤਵਾਲ ਬਣਾ ਦਿੱਤਾ । ਪਿਆਰਾ ਪ੍ਰਭੂ (ਹਰੇਕ ਸਰੀਰ-ਕੋਠੜੀ ਵਿਚ) ਆਪਣੇ ਮੰਦਰ ਵਿਚ ਰਹਿੰਦਾ ਹੈ, ਅਤੇ ਉੱਥੇ ਆਨੰਦ ਮਾਣਦਾ ਹੈ । ਉਸ ਪ੍ਰਭੂ ਨੂੰ ਨਾਹ ਮੌਤ ਆਉਂਦੀ ਹੈ, ਨਾਹ ਬੁਢਾਪਾ ਉਸ ਦੇ ਨੇੜੇ ਢੁੱਕਦਾ ਹੈ ।੧। ਹੇ ਭਾਈ! ਜੀਵ ਪ੍ਰਭੂ ਦੀ ਰਚੀ ਰਚਨਾ ਵਿਚ ਹੀ ਜੁੜਿਆ ਰਹਿੰਦਾ ਹੈ, ਕਈ ਤਰੀਕਿਆਂ ਨਾਲ ਭਟਕਦਾ ਫਿਰਦਾ ਹੈ, ਪਰਾਏ (ਧਨ ਨੂੰ, ਰੂਪ ਨੂੰ) ਤੱਕਦਾ ਫਿਰਦਾ ਹੈ, ਵਿਸ਼ੇ-ਵਿਕਾਰਾਂ ਵਿਚ ਘਿਰਿਆ ਰਹਿੰਦਾ ਹੈ । ਇਸ ਮਨੁੱਖਾ ਜਨਮ ਵਿਚ ਜਦੋਂ ਜੀਵ ਗੁਰੂ ਦੀ ਸੰਗਤਿ ਵਿਚ ਅੱਪੜਦਾ ਹੈ, ਤਾਂ ਪ੍ਰਭੂ ਦੇ ਦਰ ਤੇ ਆ ਖਲੋਂਦਾ ਹੈ, (ਪ੍ਰਭੂ ਦਾ) ਦਰਸਨ ਕਰਦਾ ਹੈ । ਹੇ ਨਾਨਕ! (ਜੇਹੜਾ ਭੀ ਮਨੁੱਖ) ਗੁਰੂ ਨੂੰ ਮਿਲਦਾ ਹੈ, ਉਹ ਮੁੜ ਜਨਮ-ਮਰਣ ਦੇ ਗੇੜ ਵਿਚ ਨਹੀਂ ਭਟਕਦਾ ।੨।੧।੪੪।Love of the enticing Beloved Lord is the most glorious love. Meditate, O mind, on the One Lord of the Universe — nothing else is of any account. Attach your mind to the Saints, and abandon the path of duality. || 1 || Pause || The Lord is absolute and unmanifest; He has assumed the most sublime manifestation. He has fashioned countless body chambers of many, varied, different, myriad forms. Within them, the mind is the policeman; my Beloved lives in the temple of my inner self. He plays there in ecstasy. He does not die, and he never grows old. || 1 || He is engrossed in worldly activities, wandering around in various ways. He steals the property of others, and is surrounded by corruption and sin. But now, he joins the Saadh Sangat, the Company of the Holy, and stands before the Lord’s Gate. He obtains the Blessed Vision of the Lord’s Darshan. Nanak has met the Guru; he shall not be reincarnated again. || 2 || 1 || 44 ||ਪੰਜਾਬੀ ਵਿਆਖਿਆEnglish TranslationRAAG SOOHEE, FIFTH MEHL, FIFTH HOUSE, PARTAAL:ONE UNIVERSAL CREATOR GOD. BY THE GRACE OF THE TRUE GURU:

Episode metadata supplied by the publisher feed · Published Mar 28, 2026

Embed this episode

Ready to play

March 27 | 2026 | Hukamnama Sahib | Love of the enticing Beloved Lord is the most glorious love.

0:00 5:56

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 5 minutes long.

When was this AUDIO GURBANI - A free podcast episode published?

This episode was published on March 28, 2026.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!