May 06,2022 Hukamnama Sahib  episode artwork

EPISODE · Jul 27, 2024 · 0 MIN

May 06,2022 Hukamnama Sahib

from AUDIO GURBANI - A free podcast · host Gurjit Singh JHAMPUR

The daily Hukamnama Sahib from Sri Darbar Sahib Amritsar including translation in English and Punjabi audio ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥RAAG DHANAASAREE, THE WORD OF DEVOTEE KABEER JEE: ONE UNIVERSAL CREATOR GOD. BY THE GRACE OF THE TRUE GURU: ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥ ਅਰਥ: ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।੧। ਹੇ ਸੰਤ ਜਨੋ! ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।੧।ਰਹਾਉ। (ਪਰ) ਕਬੀਰ ਆਖਦਾ ਹੈ-ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ) , ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ।੨।੩। ਸ਼ਬਦ ਦਾ ਭਾਵ: ਪ੍ਰਭੂ ਨਾਲ ਮਿਲਾਪ ਦਾ ਵਸੀਲਾ ਪ੍ਰਭੂ ਦਾ ਸਿਮਰਨ ਹੀ ਹੈ, ਕਿਸੇ ਖ਼ਾਸ ਤੀਰਥ-ਯਾਤ੍ਰਾ ਨਾਲ ਇਸ ਦਾ ਸੰਬੰਧ ਨਹੀਂ ਹੈ।੩। RAAG DHANAASAREE, THE WORD OF DEVOTEE KABEER JEE: ONE UNIVERSAL CREATOR GOD. BY THE GRACE OF THE TRUE GURU: That humble being, who knows even a little about loving devotional worship — what surprises are there for him? Like water, dripping into water, which cannot be separated out again, so is the weaver Kabeer, with softened heart, merged into the Lord. || 1 || O people of the Lord, I am just a simple-minded fool. If Kabeer were to leave his body at Benares, and so liberate himself, what obligation would he have to the Lord? || 1 || Pause || Says Kabeer, listen, O people — do not be deluded by doubt. What is the difference between Benares and the barren land of Maghar, if the Lord is within one’s heart? || 2 || 3 ||

Episode metadata supplied by the publisher feed · Published Jul 27, 2024

Embed this episode

NOW PLAYING

May 06,2022 Hukamnama Sahib

0:00 0:24

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 0 minutes long.

When was this AUDIO GURBANI - A free podcast episode published?

This episode was published on July 27, 2024.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!