May 07,2022 Hukamnama Sahib  episode artwork

EPISODE · Jul 27, 2024 · 0 MIN

May 07,2022 Hukamnama Sahib

from AUDIO GURBANI - A free podcast · host Gurjit Singh JHAMPUR

The daily Hukamnama Sahib from Sri Darbar Sahib Amritsar including translation in English and Punjabi audio ਸੋਰਠਿ ਮਹਲਾ ੫ ਘਰੁ ੧ ਅਸਟਪਦੀਆ     ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥  ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧। ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨। ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥ ਅਰਥ: ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ।੩। ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ। ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ।੪। ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ।੫। ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥  ਅਰਥ: ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹ

Episode metadata supplied by the publisher feed · Published Jul 27, 2024

Embed this episode

NOW PLAYING

May 07,2022 Hukamnama Sahib

0:00 0:24

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 0 minutes long.

When was this AUDIO GURBANI - A free podcast episode published?

This episode was published on July 27, 2024.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!