May 09,2022 Hukamnama Sahib  episode artwork

EPISODE · Jul 27, 2024 · 0 MIN

May 09,2022 Hukamnama Sahib

from AUDIO GURBANI - A free podcast · host Gurjit Singh JHAMPUR

The daily Hukamnama Sahib from Sri Darbar Sahib Amritsar including translation in English and Punjabi audio ਰਾਮਕਲੀ ਮਹਲਾ ੫ ॥ ਇਸੁ ਪਾਨੀ ਤੇ ਜਿਨਿ ਤੂ ਘਰਿਆ ॥ ਮਾਟੀ ਕਾ ਲੇ ਦੇਹੁਰਾ ਕਰਿਆ ॥ ਉਕਤਿ ਜੋਤਿ ਲੈ ਸੁਰਤਿ ਪਰੀਖਿਆ ॥ ਮਾਤ ਗਰਭ ਮਹਿ ਜਿਨਿ ਤੂ ਰਾਖਿਆ ॥੧॥ ਰਾਖਨਹਾਰੁ ਸਮ੍ਹਾਰਿ ਜਨਾ ॥ ਸਗਲੇ ਛੋਡਿ ਬੀਚਾਰ ਮਨਾ ॥੧॥ ਰਹਾਉ ॥ ਜਿਨਿ ਦੀਏ ਤੁਧੁ ਬਾਪ ਮਹਤਾਰੀ ॥ ਜਿਨਿ ਦੀਏ ਭ੍ਰਾਤ ਪੁਤ ਹਾਰੀ ॥ ਜਿਨਿ ਦੀਏ ਤੁਧੁ ਬਨਿਤਾ ਅਰੁ ਮੀਤਾ ॥ ਤਿਸੁ ਠਾਕੁਰ ਕਉ ਰਖਿ ਲੇਹੁ ਚੀਤਾ ॥੨॥ ਜਿਨਿ ਦੀਆ ਤੁਧੁ ਪਵਨੁ ਅਮੋਲਾ ॥ ਜਿਨਿ ਦੀਆ ਤੁਧੁ ਨੀਰੁ ਨਿਰਮੋਲਾ ॥ ਜਿਨਿ ਦੀਆ ਤੁਧੁ ਪਾਵਕੁ ਬਲਨਾ ॥ ਤਿਸੁ ਠਾਕੁਰ ਕੀ ਰਹੁ ਮਨ ਸਰਨਾ ॥੩॥ ਛਤੀਹ ਅੰਮ੍ਰਿਤ ਜਿਨਿ ਭੋਜਨ ਦੀਏ ॥ ਅੰਤਰਿ ਥਾਨ ਠਹਰਾਵਨ ਕਉ ਕੀਏ ॥ ਬਸੁਧਾ ਦੀਓ ਬਰਤਨਿ ਬਲਨਾ ॥ ਤਿਸੁ ਠਾਕੁਰ ਕੇ ਚਿਤਿ ਰਖੁ ਚਰਨਾ ॥੪॥ ਪੇਖਨ ਕਉ ਨੇਤ੍ਰ ਸੁਨਨ ਕਉ ਕਰਨਾ ॥ ਹਸਤ ਕਮਾਵਨ ਬਾਸਨ ਰਸਨਾ ॥ ਚਰਨ ਚਲਨ ਕਉ ਸਿਰੁ ਕੀਨੋ ਮੇਰਾ ॥ ਮਨ ਤਿਸੁ ਠਾਕੁਰ ਕੇ ਪੂਜਹੁ ਪੈਰਾ ॥੫॥ ਅਪਵਿਤ੍ਰ ਪਵਿਤ੍ਰੁ ਜਿਨਿ ਤੂ ਕਰਿਆ ॥ ਸਗਲ ਜੋਨਿ ਮਹਿ ਤੂ ਸਿਰਿ ਧਰਿਆ ॥ ਅਬ ਤੂ ਸੀਝੁ ਭਾਵੈ ਨਹੀ ਸੀਝੈ ॥ ਕਾਰਜੁ ਸਵਰੈ ਮਨ ਪ੍ਰਭੁ ਧਿਆਈਜੈ ॥੬॥ ਈਹਾ ਊਹਾ ਏਕੈ ਓਹੀ ॥ ਜਤ ਕਤ ਦੇਖੀਐ ਤਤ ਤਤ ਤੋਹੀ ॥ ਤਿਸੁ ਸੇਵਤ ਮਨਿ ਆਲਸੁ ਕਰੈ ॥ ਜਿਸੁ ਵਿਸਰਿਐ ਇਕ ਨਿਮਖ ਨ ਸਰੈ ॥੭॥ ਹਮ ਅਪਰਾਧੀ ਨਿਰਗੁਨੀਆਰੇ ॥ ਨਾ ਕਿਛੁ ਸੇਵਾ ਨਾ ਕਰਮਾਰੇ ॥ ਗੁਰੁ ਬੋਹਿਥੁ ਵਡਭਾਗੀ ਮਿਲਿਆ ॥ ਨਾਨਕ ਦਾਸ ਸੰਗਿ ਪਾਥਰ ਤਰਿਆ ॥੮॥੨॥ ਅਰਥ: ਹੇ ਭਾਈ! ਸਦਾ ਰੱ​ਖਿਆ ਕਰ ਸਕਣ ਵਾਲੇ ਪਰਮਾਤਮਾ ਨੂੰ ਯਾਦ ਕਰਿਆ ਕਰ। ਹੇ ਮੇਰੇ ਮਨ! (ਪ੍ਰਭੂ ਦੀ ਯਾਦ ਤੋਂ ਬਿਨਾ) ਹੋਰ ਸਾਰੇ ਵਿਚਾਰ (ਜਿਹੜੇ ਵਿਚਾਰ ਪ੍ਰਭੂ ਦੀ ਯਾਦ ਭੁਲਾਂਦੇ ਹਨ, ਉਹ) ਛੱਡ ਦੇਹ।1। ਰਹਾਉ। ਹੇ ਭਾਈ! ਜਿਸ ਪ੍ਰਭੂ ਨੇ ਪਿਤਾ ਦੀ ਬੂੰਦ ਤੋਂ ਤੈਨੂੰ ਬਣਾਇਆ, ਤੇਰਾ ਇਹ ਮਿੱਟੀ ਦਾ ਪੁਤਲਾ ਘੜ ਦਿੱਤਾ; ਜਿਸ ਪ੍ਰਭੂ ਨੇ ਬੁੱਧੀ, ਜਿੰਦ ਅਤੇ ਪਰਖਣ ਦੀ ਤਾਕਤ ਤੇਰੇ ਅੰਦਰ ਪਾ ਕੇ ਤੈਨੂੰ ਮਾਂ ਦੇ ਪੇਟ ਵਿਚ (ਸਹੀ ਸਲਾਮਤ) ਰੱ​ਖਿਆ (ਉਸ ਨੂੰ ਸਦਾ ਯਾਦ ਰੱਖ) ।1। ਹੇ ਭਾਈ! ਜਿਸ ਪ੍ਰਭੂ ਨੇ ਤੈਨੂੰ ਮਾਪੇ ਦਿੱ​ਤੇ, ਜਿਸ ਪ੍ਰਭੂ ਨੇ ਤੈਨੂੰ ਭਰਾ ਪੁੱਤਰ ਤੇ ਨੌਕਰ ਦਿੱ​ਤੇ, ਜਿਸ ਪ੍ਰਭੂ ਨੇ ਤੈਨੂੰ ਇਸਤ੍ਰੀ ਅਤੇ ਸੱਜਣ-ਮਿੱਤਰ ਦਿੱ​ਤੇ, ਉਸ ਮਾਲਕ-ਪ੍ਰਭੂ ਨੂੰ ਸਦਾ ਆਪਣੇ ਚਿੱਤ ਵਿਚ ਟਿਕਾਈ ਰੱਖ।2। ਹੇ ਭਾਈ! ਜਿਸ ਪ੍ਰਭੂ ਨੇ ਤੈਨੂੰ ਕਿਸੇ ਭੀ ਮੁੱਲ ਤੋਂ ਨਾਹ ਮਿਲ ਸਕਣ ਵਾਲੀ ਹਵਾ ਦਿੱਤੀ, ਜਿਸ ਪ੍ਰਭੂ ਨੇ ਤੈਨੂੰ ਨਿਰਮੋਲਕ ਪਾਣੀ ਦਿੱਤਾ, ਜਿਸ ਪ੍ਰਭੂ ਨੇ ਤੈਨੂੰ ਅੱਗ ਦਿੱਤੀ, ਬਾਲਣ ਦਿੱਤਾ, ਹੇ ਮਨ! ਤੂੰ ਉਸ ਮਾਲਕ-ਪ੍ਰਭੂ ਦੀ ਸਰਨ ਪਿਆ ਰਹੁ।3। ਹੇ ਭਾਈ! ਜਿਸ ਪਰਮਾਤਮਾ ਨੇ ਤੈਨੂੰ ਅਨੇਕਾਂ ਕਿਸਮਾਂ ਦੇ ਸੁਆਦਲੇ ਖਾਣੇ ਦਿੱ​ਤੇ, ਇਹਨਾਂ ਖਾਣਿਆਂ ਨੂੰ ਹਜ਼ਮ ਕਰਨ ਲਈ ਤੇਰੇ ਅੰਦਰ ਮਿਹਦਾ ਆਦਿਕ ਅੰਗ ਬਣਾਏ, ਤੈਨੂੰ ਧਰਤੀ ਦਿੱਤੀ, ਤੈਨੂੰ ਹੋਰ ਵਰਤਣ-ਵਲੇਵਾ ਦਿੱਤਾ, ਉਸ ਮਾਲਕ-ਪ੍ਰਭੂ ਦੇ ਚਰਨ ਆਪਣੇ ਚਿੱਤ ਵਿੱਚ ਪ੍ਰੋ ਰੱਖ।4।  ਹੇ ਮੇਰੇ ਮਨ! ਉਸ ਮਾਲਕ-ਪ੍ਰਭੂ ਦੇ ਪੈਰ ਸਦਾ ਪੂਜਦਾ ਰਹੁ (ਨਿਮ੍ਰਤਾ ਧਾਰਨ ਕਰ ਕੇ ਉਸ ਪ੍ਰਭੂ ਦਾ ਸਿਮਰਨ ਕਰਦਾ ਰਹੁ, ਜਿਸ ਨੇ) ਤੈਨੂੰ (ਦੁਨੀਆ ਦੇ ਰੰਗ-ਤਮਾਸ਼ੇ) ਵੇਖਣ ਵਾਸਤੇ ਅੱਖਾਂ ਦਿੱਤੀਆਂ ਹਨ ਅਤੇ ਸੁਣਨ ਵਾਸਤੇ ਕੰਨ ਦਿੱਤੇ ਹਨ, ਜਿਸ ਨੇ ਕਾਰ ਕਰਨ ਲਈ ਤੈਨੂੰ ਹੱਥ ਦਿੱ​ਤੇ ਹਨ, ਅਤੇ ਨੱਕ ਤੇ ਜੀਭ ਦਿੱਤੀ ਹੈ, ਜਿਸ ਨੇ ਤੁਰਨ ਲਈ ਤੈਨੂੰ ਪੈਰ ਦਿੱ​ਤੇ ਹਨ ਅਤੇ ਸਿਰ (ਸਾਰੇ ਅੰਗਾਂ ਵਿਚੋਂ) ਸ਼ਿਰੋਮਣੀ ਬਣਾਇਆ ਹੈ। (ਹੇ ਭਾਈ! ਉਸ ਪਰਮਾਤਮਾ ਨੂੰ ਸਿਮਰਿਆ ਕਰ) ਜਿਸ ਨੇ ਗੰਦ ਤੋਂ ਤੈਨੂੰ ਪਵਿੱਤਰ ਬਣਾ ਦਿੱਤਾ, ਜਿਸ ਨੇ ਤੈਨੂੰ ਸਾਰੀਆਂ ਜੂਨੀਆਂ ਉਤੇ ਸਰਦਾਰ ਬਣਾ ਦਿੱਤਾ। ਤੇਰੀ ਮਰਜ਼ੀ ਹੈ ਹੁਣ ਤੂੰ (ਉਸ ਦਾ ਸਿਮਰਨ ਕਰ ਕੇ ਜ਼ਿੰਦਗੀ ਵਿਚ) ਕਾਮਯਾਬ ਹੋ ਚਾਹੇ ਨਾਹ ਹੋ। ਪਰ ਹੇ ਮਨ! ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ, (ਸਿਮਰਨ ਕੀਤੀਆਂ ਹੀ ਮਨੁੱਖਾ ਜੀਵਨ ਦਾ) ਮਨੋਰਥ ਸਫਲ ਹੁੰਦਾ ਹੈ।6। ਹੇ ਭਾਈ! ਇਸ ਲੋਕ ਵਿਚ ਤੇ ਪਰਲੋਕ ਵਿਚ ਇਕ ਉਹ ਪਰਮਾਤਮਾ ਹੀ (ਸਹਾਈ) ਹੈ, ਜਿੱ​ਥੇ ਕਿੱ​ਥੇ ਝਾਤੀ ਮਾਰੀ ਜਾਏ ਉਥੇ ਉਥੇ (ਪਰਮਾਤਮਾ ਹੀ) ਤੇਰੇ ਨਾਲ ਹੈ। (ਪਰ ਵੇਖੋ ਮਨੁੱਖ ਦੀ ਮੰਦ-ਭਾਗਤਾ!) ਉਸ ਪਰਮਾਤਮਾ ਨੂੰ ਸਿਮਰਦਿਆਂ (ਮਨੁੱਖ) ਮਨ ਵਿਚ ਆਲਸ ਕਰਦਾ ਹੈ, ਜਿਸ ਨੂੰ ਵਿਸਾਰਿਆਂ ਇਕ ਪਲ-ਭਰ ਸਮਾ ਭੀ ਸੌਖਾ ਨਹੀਂ ਲੰਘ ਸਕਦਾ।7। (ਹੇ ਭਾਈ! ਮਾਇਆ ਦੇ ਮੋਹ ਵਿਚ ਫਸ ਕੇ) ਅਸੀਂ ਸੰਸਾਰੀ ਜੀਵ ਪਾਪੀ ਬਣ ਜਾਂਦੇ ਹਾਂ, ਗੁਣ-ਹੀਣ ਹੋ ਜਾਂਦੇ ਹਾਂ, ਅਸੀਂ ਨਾਹ ਕੋਈ ਸੇਵਾ-ਭਗਤੀ ਕਰਦੇ ਹਾਂ, ਨਾਹ ਹੀ ਸਾਡੇ ਕੰਮ ਚੰਗੇ ਹੁੰਦੇ ਹਨ। ਹੇ ਦਾਸ ਨਾਨਕ! (ਆਖ– ਜਿਨ੍ਹਾਂ ਮਨੁੱਖਾਂ ਨੂੰ ਵੱ​ਡੇ ਭਾਗਾਂ ਨਾਲ ਗੁਰੂ-ਜਹਾਜ਼ ਮਿਲ ਪਿਆ, ਉਸ ਜਹਾਜ਼ ਦੀ ਸੰਗਤਿ ਵਿਚ ਉਹ ਪੱਥਰ-ਦਿਲ ਮਨੁੱਖ ਭੀ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਏ।8।2। RAAMKALEE, FIFTH MEHL: He created you out of this water. From clay, He fashioned your body. He blessed you with the light of reason and clear consciousness. In your mother’s womb, He preserved you. || 1 || Contemplate your Savior Lord. Give up all others thoughts, O mind. || 1 || Pause || He gave you your mother and father; he gave you your charming children and siblings; he gave you your spouse and friends; enshrine that Lord and Master in your consciousness. || 2 || He gave you the invaluable air; He gave you the priceless water; He gave you burning fire; let your mind remain in the Sanctuary of that Lord and Master. || 3 || He gave you the thirty-six varieties of tasty foods; He gave you a place within to hold them; He gave you the earth, and things to u

Episode metadata supplied by the publisher feed · Published Jul 27, 2024

Embed this episode

NOW PLAYING

May 09,2022 Hukamnama Sahib

0:00 0:24

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 0 minutes long.

When was this AUDIO GURBANI - A free podcast episode published?

This episode was published on July 27, 2024.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!