ਮਹਲਾ ੫ ॥ ਗੋਬਿੰਦ ਗੋਬਿੰਦ ਗੋਬਿੰਦ ਸੰਗਿ ਨਾਮਦੇਉ ਮਨੁ ਲੀਣਾ ॥ ਆਢ ਦਾਮ ਕੋ ਛੀਪਰੋ ਹੋਇਓ ਲਾਖੀਣਾ ॥੧॥ ਰਹਾਉ ॥ episode artwork

EPISODE · Jul 30, 2024 · 7 MIN

ਮਹਲਾ ੫ ॥ ਗੋਬਿੰਦ ਗੋਬਿੰਦ ਗੋਬਿੰਦ ਸੰਗਿ ਨਾਮਦੇਉ ਮਨੁ ਲੀਣਾ ॥ ਆਢ ਦਾਮ ਕੋ ਛੀਪਰੋ ਹੋਇਓ ਲਾਖੀਣਾ ॥੧॥ ਰਹਾਉ ॥

from AUDIO GURBANI - A free podcast · host Gurjit Singh JHAMPUR

ਮਹਲਾ ੫ ॥ ਗੋਬਿੰਦ ਗੋਬਿੰਦ ਗੋਬਿੰਦ ਸੰਗਿ ਨਾਮਦੇਉ ਮਨੁ ਲੀਣਾ ॥ ਆਢ ਦਾਮ ਕੋ ਛੀਪਰੋ ਹੋਇਓ ਲਾਖੀਣਾ ॥੧॥ ਰਹਾਉ ॥ ਬੁਨਨਾ ਤਨਨਾ ਤਿਆਗਿ ਕੈ ਪ੍ਰੀਤਿ ਚਰਨ ਕਬੀਰਾ ॥ ਨੀਚ ਕੁਲਾ ਜੋਲਾਹਰਾ ਭਇਓ ਗੁਨੀਯ ਗਹੀਰਾ ॥੧॥ ਰਵਿਦਾਸੁ ਢੁਵੰਤਾ ਢੋਰ ਨੀਤਿ ਤਿਨਿ ਤਿਆਗੀ ਮਾਇਆ ॥ ਪਰਗਟੁ ਹੋਆ ਸਾਧਸੰਗਿ ਹਰਿ ਦਰਸਨੁ ਪਾਇਆ ॥੨॥ ਸੈਨੁ ਨਾਈ ਬੁਤਕਾਰੀਆ ਓਹੁ ਘਰਿ ਘਰਿ ਸੁਨਿਆ ॥ ਹਿਰਦੇ ਵਸਿਆ ਪਾਰਬ੍ਰਹਮੁ ਭਗਤਾ ਮਹਿ ਗਨਿਆ ॥੩॥ ਇਹ ਬਿਧਿ ਸੁਨਿ ਕੈ ਜਾਟਰੋ ਉਠਿ ਭਗਤੀ ਲਾਗਾ ॥ ਮਿਲੇ ਪ੍ਰਤਖਿ ਗੁਸਾਈਆ ਧੰਨਾ ਵਡਭਾਗਾ ॥੪॥੨॥ ਅਰਥ: (ਭਗਤ) ਨਾਮਦੇਵ ਜੀ ਦਾ ਮਨ ਸਦਾ ਪਰਮਾਤਮਾ ਨਾਲ ਜੁੜਿਆ ਰਹਿੰਦਾ ਸੀ (ਉਸ ਹਰ ਵੇਲੇ ਦੀ ਯਾਦ ਦੀ ਬਰਕਤਿ ਨਾਲ) ਅੱਧੀ ਕੌਡੀ ਦਾ ਗਰੀਬ ਛੀਂਬਾ, (ਮਾਨੋ) ਲਖਪਤੀ ਬਣ ਗਿਆ (ਕਿਉਂਕਿ ਉਸ ਨੂੰ ਕਿਸੇ ਦੀ ਮੁਥਾਜੀ ਨਾਹ ਰਹੀ)।1। ਰਹਾਉ। (ਕੱਪੜਾ) ਉਣਨ (ਤਾਣਾ) ਤਣਨ (ਦੀ ਲਗਨ) ਛੱਡ ਕੇ ਕਬੀਰ ਨੇ ਪ੍ਰਭੂ-ਚਰਨਾਂ ਨਾਲ ਲਗਨ ਲਾ ਲਈ; ਨੀਵੀਂ ਜਾਤਿ ਦਾ ਗਰੀਬ ਜੁਲਾਹਾ ਸੀ, ਗੁਣਾਂ ਦਾ ਸਮੁੰਦਰ ਬਣ ਗਿਆ।1। ਰਵਿਦਾਸ (ਪਹਿਲਾਂ) ਨਿੱਤ ਮੋਏ ਹੋਏ ਪਸ਼ੂ ਢੋਂਦਾ ਸੀ, (ਪਰ ਜਦੋਂ) ਉਸ ਨੇ ਮਾਇਆ (ਦਾ ਮੋਹ) ਛੱਡ ਦਿੱਤਾ, ਸਾਧ ਸੰਗਤਿ ਵਿਚ ਰਹਿ ਕੇ ਉੱਘਾ ਹੋ ਗਿਆ, ਉਸ ਨੂੰ ਪਰਮਾਤਮਾ ਦਾ ਦਰਸ਼ਨ ਹੋ ਗਿਆ।2। ਸੈਣ (ਜਾਤਿ ਦਾ) ਨਾਈ ਲੋਕਾਂ ਦੀਆਂ ਬੁੱਤੀਆਂ ਕੱਢਣ ਵਾਲਾ ਸੀ, ਉਸ ਦੀ ਘਰ ਘਰ ਸੋਭਾ ਹੋ ਤੁਰੀ, ਉਸ ਦੇ ਹਿਰਦੇ ਵਿਚ ਪਰਮਾਤਮਾ ਵੱਸ ਪਿਆ ਤੇ ਉਹ ਭਗਤਾਂ ਵਿਚ ਗਿਣਿਆ ਜਾਣ ਲੱਗ ਪਿਆ।3। ਇਸ ਤਰ੍ਹਾਂ (ਦੀ ਗੱਲ) ਸੁਣ ਕੇ ਗਰੀਬ ਧੰਨਾ ਜੱਟ ਭੀ ਉੱਠ ਕੇ ਭਗਤੀ ਕਰਨ ਲੱਗਾ, ਉਸ ਨੂੰ ਪਰਮਾਤਮਾ ਦਾ ਸਾਖਿਆਤ ਦੀਦਾਰ ਹੋਇਆ ਤੇ ਉਹ ਵੱਡੇ ਭਾਗਾਂ ਵਾਲਾ ਬਣ ਗਿਆ।4।2। ਨੋਟ: ਇਸ ਸ਼ਬਦ ਤੋਂ ਪਹਿਲੇ ਸ਼ਬਦ ਦਾ ਸਿਰ-ਲੇਖ ਹੈ "ਆਸਾ ਬਾਣੀ ਭਗਤ ਧੰਨੇ ਕੀ"। ਇਸ ਸਿਰ-ਲੇਖ ਹੇਠ 3 ਸ਼ਬਦ ਹਨ; ਪਰ ਇਸ ਦੂਜੇ ਸ਼ਬਦ ਦਾ ਇਕ ਹੋਰ ਨਵਾਂ ਸਿਰ-ਲੇਖ ਹੈ "ਮਹਲਾ 5"। ਇਸ ਦਾ ਭਾਵ ਇਹ ਹੈ ਕਿ ਇਹਨਾਂ ਤਿੰਨਾਂ ਸ਼ਬਦਾਂ ਵਿਚੋਂ ਇਹ ਦੂਜਾ ਸ਼ਬਦ ਗੁਰੂ ਅਰਜਨ ਸਾਹਿਬ ਦਾ ਆਪਣਾ ਉਚਾਰਿਆ ਹੋਇਆ ਹੈ। ਇਸ ਵਿਚ ਉਹਨਾਂ ਨੇ ਲਫ਼ਜ਼ 'ਨਾਨਕ' ਅਖ਼ੀਰ ਤੇ ਨਹੀਂ ਵਰਤਿਆ। ਭਗਤਾਂ ਦੇ ਸ਼ਬਦਾਂ ਸ਼ਲੋਕਾਂ ਦੇ ਸੰਬੰਧ ਵਿਚ ਉਚਾਰੇ ਹੋਏ ਹੋਰ ਭੀ ਐਸੇ ਵਾਕ ਮਿਲਦੇ ਹਨ, ਜਿਥੇ ਉਹਨਾਂ 'ਨਾਨਕ' ਲਫ਼ਜ਼ ਨਹੀਂ ਵਰਤਿਆ; FIFTH MEHL: Naam Dayv’s mind was absorbed into God, Gobind, Gobind, Gobind. The calico-printer, worth half a shell, became worth millions. || 1 || Pause || Abandoning weaving and stretching thread, Kabeer enshrined love for the Lord’s lotus feet. A weaver from a lowly family, he became an ocean of excellence. || 1 || Ravi Daas, who used to carry dead cows every day, renounced the world of Maya. He became famous in the Saadh Sangat, the Company of the Holy, and obtained the Blessed Vision of the Lord’s Darshan. || 2 || Sain, the barber, the village drudge, became famous in each and every house. The Supreme Lord God dwelled in his heart, and he was counted among the devotees. || 3 || Hearing this, Dhanna the Jaat applied himself to devotional worship. The Lord of the Universe met him personally; Dhanna was so very blessed. || 4 || 2 ||

Episode metadata supplied by the publisher feed · Published Jul 30, 2024

Embed this episode

Ready to play

ਮਹਲਾ ੫ ॥ ਗੋਬਿੰਦ ਗੋਬਿੰਦ ਗੋਬਿੰਦ ਸੰਗਿ ਨਾਮਦੇਉ ਮਨੁ ਲੀਣਾ ॥ ਆਢ ਦਾਮ ਕੋ ਛੀਪਰੋ ਹੋਇਓ ਲਾਖੀਣਾ ॥੧॥ ਰਹਾਉ ॥

0:00 7:24

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 7 minutes long.

When was this AUDIO GURBANI - A free podcast episode published?

This episode was published on July 30, 2024.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!