Oct 15 | 2024 | Hukamnama Sahib | ਗੂਜਰੀ ਮਹਲਾ ੫ ॥ ਤੂੰ ਸਮਰਥੁ ਸਰਨਿ ਕੋ ਦਾਤਾ ਦੁਖ ਭੰਜਨੁ ਸੁਖ ਰਾਇ ॥ ਜਾਹਿ ਕਲੇਸ ਮਿਟੇ ਭੈ ਭਰਮਾ ਨਿਰਮਲ ਗੁਣ ਪ੍ਰਭ ਗਾਇ ॥੧॥ episode artwork

EPISODE · Oct 15, 2024 · 6 MIN

Oct 15 | 2024 | Hukamnama Sahib | ਗੂਜਰੀ ਮਹਲਾ ੫ ॥ ਤੂੰ ਸਮਰਥੁ ਸਰਨਿ ਕੋ ਦਾਤਾ ਦੁਖ ਭੰਜਨੁ ਸੁਖ ਰਾਇ ॥ ਜਾਹਿ ਕਲੇਸ ਮਿਟੇ ਭੈ ਭਰਮਾ ਨਿਰਮਲ ਗੁਣ ਪ੍ਰਭ ਗਾਇ ॥੧॥

from AUDIO GURBANI - A free podcast · host Gurjit Singh JHAMPUR

ਗੂਜਰੀ ਮਹਲਾ ੫ ॥ ਤੂੰ ਸਮਰਥੁ ਸਰਨਿ ਕੋ ਦਾਤਾ ਦੁਖ ਭੰਜਨੁ ਸੁਖ ਰਾਇ ॥ ਜਾਹਿ ਕਲੇਸ ਮਿਟੇ ਭੈ ਭਰਮਾ ਨਿਰਮਲ ਗੁਣ ਪ੍ਰਭ ਗਾਇ ॥੧॥ ਗੋਵਿੰਦ ਤੁਝ ਬਿਨੁ ਅਵਰੁ ਨ ਠਾਉ ॥ ਕਰਿ ਕਿਰਪਾ ਪਾਰਬ੍ਰਹਮ ਸੁਆਮੀ ਜਪੀ ਤੁਮਾਰਾ ਨਾਉ ॥ ਰਹਾਉ ॥ ਸਤਿਗੁਰ ਸੇਵਿ ਲਗੇ ਹਰਿ ਚਰਨੀ ਵਡੈ ਭਾਗਿ ਲਿਵ ਲਾਗੀ ॥ ਕਵਲ ਪ੍ਰਗਾਸ ਭਏ ਸਾਧਸੰਗੇ ਦੁਰਮਤਿ ਬੁਧਿ ਤਿਆਗੀ ॥੨॥ ਆਠ ਪਹਰ ਹਰਿ ਕੇ ਗੁਣ ਗਾਵੈ ਸਿਮਰੈ ਦੀਨ ਦੈਆਲਾ ॥ ਆਪਿ ਤਰੈ ਸੰਗਤਿ ਸਭ ਉਧਰੈ ਬਿਨਸੇ ਸਗਲ ਜੰਜਾਲਾ ॥੩॥ ਚਰਣ ਅਧਾਰੁ ਤੇਰਾ ਪ੍ਰਭ ਸੁਆਮੀ ਓਤਿ ਪੋਤਿ ਪ੍ਰਭੁ ਸਾਥਿ ॥ ਸਰਨਿ ਪਰਿਓ ਨਾਨਕ ਪ੍ਰਭ ਤੁਮਰੀ ਦੇ ਰਾਖਿਓ ਹਰਿ ਹਾਥ ॥੪॥੨॥੩੨॥  ਹੇ ਮੇਰੇ ਗੋਵਿੰਦ! ਤੈਥੋਂ ਬਿਨਾ ਮੇਰਾ ਹੋਰ ਕੋਈ ਆਸਰਾ ਨਹੀਂ। ਹੇ ਪਾਰਬ੍ਰਹਮ! ਹੇ ਸੁਆਮੀ! ਮੇਰੇ ਉਤੇ) ਮੇਹਰ ਕਰ, ਮੈਂ (ਸਦਾ) ਤੇਰਾ ਨਾਮ ਜਪਦਾ ਰਹਾਂ।੧।ਰਹਾਉ। ਹੇ ਪ੍ਰਭੂ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਹੈਂ, ਤੂੰ ਸਰਨ ਆਏ ਨੂੰ ਸਹਾਰਾ ਦੇਣ ਵਾਲਾ ਹੈਂ, ਤੂੰ (ਜੀਵਾਂ ਦੇ) ਦੁੱਖ ਦੂਰ ਕਰਨ ਵਾਲਾ ਹੈਂ, ਤੇ ਸੁਖ ਦੇਣ ਵਾਲਾ ਹੈਂ। ਤੇਰੇ ਪਵਿਤ੍ਰ ਗੁਣ ਗਾ ਗਾ ਕੇ ਜੀਵਾਂ ਦੇ ਦੁੱਖ ਦੂਰ ਹੋ ਜਾਂਦੇ ਹਨ, ਸਾਰੇ ਡਰ ਭਰਮ ਮਿਟ ਜਾਂਦੇ ਹਨ।੧। ਹੇ ਭਾਈ! ਜੇਹੜੇ ਮਨੁੱਖ ਵੱਡੀ ਕਿਸਮਤਿ ਨਾਲ ਗੁਰੂ ਦੀ ਸਰਨ ਪੈ ਕੇ ਪ੍ਰਭੂ-ਚਰਨਾਂ ਵਿਚ ਜੁੜਦੇ ਹਨ, ਉਹਨਾਂ ਦੀ ਲਗਨ (ਪਰਮਾਤਮਾ ਨਾਲ) ਲੱਗ ਜਾਂਦੀ ਹੈ, ਗੁਰੂ ਦੀ ਸੰਗਤਿ ਵਿਚ ਰਹਿ ਕੇ ਉਹਨਾਂ ਦੇ ਹਿਰਦੇ-ਕੌਲ ਖਿੜ ਜਾਂਦੇ ਹਨ, ਉਹ ਖੋਟੀ ਮਤਿ ਵਾਲੀ ਬੁੱਧੀ ਤਿਆਗ ਦੇਂਦੇ ਹਨ।੨। ਹੇ ਭਾਈ! ਜੇਹੜਾ ਮਨੁੱਖ ਅੱਠੇ ਪਹਰ ਪਰਮਾਤਮਾ ਦੇ ਗੁਣ ਗਾਂਦਾ ਹੈ, ਦੀਨਾਂ ਉਤੇ ਦਇਆ ਕਰਨ ਵਾਲੇ ਦਾ ਨਾਮ ਸਿਮਰਦਾ ਹੈ, ਉਹ ਆਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ, ਉਸ ਦੇ ਨਾਲ ਮੇਲ ਰੱਖਣ ਵਾਲਾ ਸਾਥ ਭੀ ਪਾਰ ਲੰਘ ਜਾਂਦਾ ਹੈ, ਉਸ ਦੇ ਸਾਰੇ ਮਾਇਕ-ਬੰਧਨ ਨਾਸ ਹੋ ਜਾਂਦੇ ਹਨ।੩। ਹੇ ਪ੍ਰਭੂ! ਹੇ ਸੁਆਮੀ! ਜਿਸ ਮਨੁੱਖ ਨੇ ਤੇਰੇ ਚਰਨਾਂ ਨੂੰ ਆਪਣੀ ਜ਼ਿੰਦਗੀ ਦਾ ਸਹਾਰਾ ਬਣਾ ਲਿਆ, ਤੂੰ ਮਾਲਕ ਤਾਣੇ ਪੇਟੇ ਵਾਂਗ ਸਦਾ ਉਸ ਦੇ ਨਾਲ ਰਹਿੰਦਾ ਹੈਂ। ਹੇ ਨਾਨਕ! ਆਖ-) ਹੇ ਪ੍ਰਭੂ! ਜੇਹੜਾ ਮਨੁੱਖ ਤੇਰੀ ਸਰਨ ਆ ਪਿਆ, ਹੇ ਹਰੀ! ਤੂੰ ਉਸ ਨੂੰ ਆਪਣੇ ਹੱਥ ਦੇ ਕੇ (ਸੰਸਾਰ-ਸਮੁੰਦਰ ਤੋਂ) ਬਚਾਂਦਾ ਹੈਂ।੪।੩੨। GUJRI, FIFTH MEHL: You are the Almighty Lord, the Giver of Sanctuary, the Destroyer of pain, the King of happiness. Troubles depart, and fear and doubt are dispelled, singing the Glorious Praises of the Immaculate Lord God. || 1 || O Lord of the Universe, without You, there is no other place. Show Mercy to me, O Supreme Lord Master, that I may chant Your Name. || 1 || Pause || Serving the True Guru, I am attached to the Lords Lotus Feet; by great good fortune, I have embraced love for Him. My heart lotus blossoms forth in the Saadh Sangat, the Company of the Holy; I have renounced evil-mindedness and intellectualism. || 2 || One who sings the Glorious Praises of the Lord, twenty-four hours a day, and remembers the Lord in meditation, who is Kind to the poor, saves himself, and redeems all his generations; all of his bonds are released. || 3 || I take the Support of Your Feet, O God, O Lord and Master; you are with me through and through, God. Nanak has entered Your Sanctuary, God; giving him His hand, the Lord has protected him. || 4 || 2 || 32 ||

Episode metadata supplied by the publisher feed · Published Oct 15, 2024

Embed this episode

Ready to play

Oct 15 | 2024 | Hukamnama Sahib | ਗੂਜਰੀ ਮਹਲਾ ੫ ॥ ਤੂੰ ਸਮਰਥੁ ਸਰਨਿ ਕੋ ਦਾਤਾ ਦੁਖ ਭੰਜਨੁ ਸੁਖ ਰਾਇ ॥ ਜਾਹਿ ਕਲੇਸ ਮਿਟੇ ਭੈ ਭਰਮਾ ਨਿਰਮਲ ਗੁਣ ਪ੍ਰਭ ਗਾਇ ॥੧॥

0:00 6:04

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 6 minutes long.

When was this AUDIO GURBANI - A free podcast episode published?

This episode was published on October 15, 2024.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!