EPISODE · Jun 10, 2026 · 8 MIN
ਪਾਕਿਸਤਾਨ ਡਾਇਰੀ: ਪਾਕਿਸਤਾਨ ਪ੍ਰਸ਼ਾਸਿਤ ਕਸ਼ਮੀਰ ਵਿੱਚ ਹਿੰਸਕ ਝੜਪਾਂ, ਘੱਟੋ-ਘੱਟ 7 ਲੋਕਾਂ ਦੀ ਮੌਤ
from SBS Punjabi - ਐਸ ਬੀ ਐਸ ਪੰਜਾਬੀ
ਅਧਿਕਾਰੀਆਂ ਮੁਤਾਬਿਕ ਪਾਕਿਸਤਾਨ ਪ੍ਰਸ਼ਾਸਿਤ ਕਸ਼ਮੀਰ ਵਿੱਚ ਪੁਲਿਸ ਅਤੇ ਇੱਕ ਪਾਬੰਦੀਸ਼ੁਦਾ ਸੰਗਠਨ ਦੇ ਸਮਰਥਕਾਂ ਵਿਚਾਲੇ ਹੋਈ ਝੜਪ ਵਿੱਚ ਘੱਟੋ-ਘੱਟ 7 ਲੋਕ ਮਾਰੇ ਗਏ ਹਨ। ਇਹ ਝੜਪ ਸਿਆਸੀ ਅਧਿਕਾਰਾਂ ਅਤੇ ਵਿਧਾਨਕ ਨੁਮਾਇੰਦਗੀ ਨੂੰ ਲੈ ਕੇ ਇੱਕ ਯੋਜਨਾਬੱਧ ਰੋਸ ਮਾਰਚ ਤੋਂ ਇੱਕ ਦਿਨ ਪਹਿਲਾਂ ਹੋਈ ਹੈ। ਇਸ ਹਿੰਸਾ ਵਿੱਚ ਪੁਲਿਸ ਅਫ਼ਸਰਾਂ ਅਤੇ ਆਮ ਨਾਗਰਿਕਾਂ ਸਮੇਤ ਦਰਜਨਾਂ ਲੋਕ ਜ਼ਖ਼ਮੀ ਹੋਏ ਹਨ। ਇਹ ਹਿੰਸਾ ਐਤਵਾਰ ਨੂੰ ਉਸ ਵੇਲੇ ਭੜਕੀ ਜਦੋਂ ਪਾਕਿਸਤਾਨ ਪ੍ਰਸ਼ਾਸਿਤ ਕਸ਼ਮੀਰ ਦੀ ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਇਆ ਕਿ ਕਸ਼ਮੀਰੀ ਸ਼ਰਨਾਰਥੀਆਂ ਲਈ ਰਾਖਵੀਆਂ 12 ਵਿਧਾਨਕ ਸੀਟਾਂ ਸੰਵਿਧਾਨਕ ਤੌਰ 'ਤੇ ਸੁਰੱਖਿਅਤ ਹਨ ਅਤੇ ਸੰਵਿਧਾਨਕ ਸੋਧ ਤੋਂ ਬਿਨਾਂ ਇਨ੍ਹਾਂ ਨੂੰ ਖ਼ਤਮ ਨਹੀਂ ਕੀਤਾ ਜਾ ਸਕਦਾ। ਇਸ ਤੋਂ ਇਲਾਵਾ ਸੁਣੋ ਪਾਕਿਸਤਾਨ ਨਾਲ ਜੁੜੀਆਂ ਹੋਰ ਅਹਿਮ ਖ਼ਬਰਾਂ ਇਸ ਪੌਡਕਾਸਟ ਵਿੱਚ।
Embed this episode
Ready to play
ਪਾਕਿਸਤਾਨ ਡਾਇਰੀ: ਪਾਕਿਸਤਾਨ ਪ੍ਰਸ਼ਾਸਿਤ ਕਸ਼ਮੀਰ ਵਿੱਚ ਹਿੰਸਕ ਝੜਪਾਂ, ਘੱਟੋ-ਘੱਟ 7 ਲੋਕਾਂ ਦੀ ਮੌਤ
No transcript for this episode yet
Similar Episodes
No similar episodes found.