EPISODE · Jul 28, 2026 · 8 MIN
ਪੰਜਾਬੀ ਡਾਇਰੀ: ਪੇਪਰ ਲੀਕ 'ਤੇ ਮੋਦੀ ਸਰਕਾਰ ਦਾ ਵੱਡਾ ਐਕਸ਼ਨ, ਨੰਦਨ ਨਿਲੇਕਨੀ ਦੀ ਅਗਵਾਈ ਹੇਠ ਉੱਚ-ਪੱਧਰੀ ਕਮੇਟੀ ਗਠਿਤ
from SBS Punjabi - ਐਸ ਬੀ ਐਸ ਪੰਜਾਬੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿੱਚ ਪੇਪਰ ਲੀਕ ਹੋਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਪ੍ਰੀਖਿਆਵਾਂ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਬਣਾਉਣ ਲਈ ਇੱਕ ਉੱਚ-ਪੱਧਰੀ ਕਮੇਟੀ ਗਠਿਤ ਕੀਤੀ ਹੈ। ਇਸ ਕਮੇਟੀ ਦੀ ਅਗਵਾਈ ਇੰਫੋਸਿਸ ਦੇ ਸਰਪ੍ਰਸਤ ਨੰਦਨ ਨਿਲੇਕਨੀ ਕਰਨਗੇ ਤੇ ਉਹ ਤੇ ਉਨ੍ਹਾਂ ਦੀ ਟੀਮ ਪੇਪਰ ਲੀਕ ਵਰਗੀਆਂ ਘਟਨਾਵਾਂ ਰੋਕਣ ਲਈ ਅਹਿਮ ਸੁਝਾਅ ਦੇਣਗੇ। ਇਹ ਕਮੇਟੀ ਆਧੁਨਿਕ ਤਕਨੀਕ ਦੀ ਵਰਤੋਂ ਕਰਕੇ ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰ ਕਰਨ ਲਈ ਜ਼ਰੂਰੀ ਸੁਝਾਅ ਦੇਵੇਗੀ ਤਾਂ ਜੋ ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਰਹਿ ਸਕੇ ਅਤੇ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਆ ਸਕੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਾਅਵਾ ਕੀਤਾ ਕਿ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਦੋਸ਼ੀ ਇਸ ਸਮੇਂ ਜੇਲ੍ਹ ਵਿੱਚ ਹਨ। ਸ੍ਰੀ ਮੋਦੀ ਨੇ ਇਹ ਐਲਾਨ ਸਰਕਾਰ ਵੱਲੋਂ ਕੌਕਰੇਚ ਜਨਤਾ ਪਾਰਟੀ (ਸੀ ਜੇ ਪੀ) ਦੀਆਂ ਮੰਗਾਂ ਮੰਨਣ ਤੋਂ ਇਕ ਦਿਨ ਬਾਅਦ ਕੀਤਾ ਹੈ। ਹੋਰ ਵੇਰਵੇ ਲਈ ਸੁਣੋ ਇਹ ਪੌਡਕਾਸਟ...
Embed this episode
NOW PLAYING
ਪੰਜਾਬੀ ਡਾਇਰੀ: ਪੇਪਰ ਲੀਕ 'ਤੇ ਮੋਦੀ ਸਰਕਾਰ ਦਾ ਵੱਡਾ ਐਕਸ਼ਨ, ਨੰਦਨ ਨਿਲੇਕਨੀ ਦੀ ਅਗਵਾਈ ਹੇਠ ਉੱਚ-ਪੱਧਰੀ ਕਮੇਟੀ ਗਠਿਤ
No transcript for this episode yet
Similar Episodes
No similar episodes found.