EPISODE · Jul 30, 2024 · 17 MIN
ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥
from AUDIO GURBANI - A free podcast · host Gurjit Singh JHAMPUR
ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥ ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥ ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥ ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥ ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥ ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥ ਪੋਖੁ ਸੋੁਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥ ਅਰਥ: ਪੋਹ ਦੇ ਮਹੀਨੇ ਜਿਸ ਜੀਵ-ਇਸਤ੍ਰੀ ਦੇ ਗਲ ਨਾਲ (ਹਿਰਦੇ ਵਿਚ) ਪ੍ਰਭੂ-ਪਤੀ ਲੱਗਾ ਹੋਇਆ ਹੋਵੇ ਉਸ ਨੂੰ ਕੱਕਰ (ਮਨ ਦੀ ਕਠੋਰਤਾ, ਕੋਰਾਪਨ) ਜ਼ੋਰ ਨਹੀਂ ਪਾ ਸਕਦਾ, (ਕਿਉਂਕਿ) ਉਸਦੀ ਬ੍ਰਿਤੀ ਪ੍ਰਭੂ ਦੇ ਦੀਦਾਰ ਦੀ ਤਾਂਘ ਵਿਚ ਜੁੜੀ ਰਹਿੰਦੀ ਹੈ, ਉਸ ਦਾ ਮਨ ਪ੍ਰਭੂ ਦੇ ਸੋਹਣੇ ਚਰਨਾਂ ਵਿਚ ਵਿੱਝਾ ਰਹਿੰਦਾ ਹੈ। ਜਿਸ ਜੀਵ-ਇਸਤ੍ਰੀ ਨੇ ਗੋਬਿੰਦ ਗੋਪਾਲ ਦਾ ਆਸਰਾ ਲਿਆ ਹੈ, ਉਸ ਨੇ ਪ੍ਰਭੂ-ਪਤੀ ਦੀ ਸੇਵਾ ਦਾ ਲਾਭ ਖੱਟਿਆ ਹੈ, ਮਾਇਆ ਉਸ ਨੂੰ ਪੋਹ ਨਹੀਂ ਸਕਦੀ, ਗੁਰੂ ਨੂੰ ਮਿਲ ਕੇ ਉਸ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਚੁੱਭੀ ਲਾਈ ਹੈ। ਜਿਸ ਪਰਮਾਤਮਾ ਤੋਂ ਉਸ ਨੇ ਜਨਮ ਲਿਆ ਹੈ, ਉਸੇ ਵਿਚ ਉਹ ਜੁੜੀ ਰਹਿੰਦੀ ਹੈ, ਉਸ ਦੀ ਲਿਵ ਪ੍ਰਭੂ ਦੀ ਪ੍ਰੀਤ ਵਿਚ ਲੱਗੀ ਰਹਿੰਦੀ ਹੈ। ਪਾਰਬ੍ਰਹਮ ਨੇ (ਉਸ ਦਾ) ਹੱਥ ਫੜ ਕੇ (ਉਸ ਨੂੰ ਆਪਣੇ ਚਰਨਾਂ ਵਿਚ) ਜੋੜਿਆ ਹੁੰਦਾ ਹੈ, ਉਹ ਮੁੜ (ਉਸ ਦੇ ਚਰਨਾਂ ਤੋਂ) ਵਿੱਛੁੜਦੀ ਨਹੀਂ। (ਪਰ) ਉਹ ਸੱਜਣ ਪ੍ਰਭੂ ਬੜਾ ਅਪਹੁੰਚ ਹੈ, ਬੜਾ ਡੂੰਘਾ ਹੈ, ਮੈਂ ਉਸ ਤੋਂ ਲਖ ਵਾਰੀ ਕੁਰਬਾਨ ਹਾਂ। ਹੇ ਨਾਨਕ! (ਉਹ ਬੜਾ ਦਿਆਲ ਹੈ) ਦਰ ਉੱਤੇ ਡਿੱਗਿਆਂ ਦੀ ਉਸ ਪ੍ਰਭੂ ਨੂੰ ਇੱਜ਼ਤ ਰੱਖਣੀ ਹੀ ਪੈਂਦੀ ਹੈ। ਜਿਸ ਉੱਤੇ ਉਹ ਬੇ-ਪਰਵਾਹ ਪ੍ਰਭੂ ਮਿਹਰ ਕਰਦਾ ਹੈ, ਉਸ ਨੂੰ ਪੋਹ ਦਾ ਮਹੀਨਾ ਸੁਹਾਵਣਾ ਲੱਗਦਾ ਹੈ ਉਸ ਨੂੰ ਸਾਰੇ ਹੀ ਸੁਖ ਮਿਲ ਜਾਂਦੇ ਹਨ।11। BAARAH MAAHAA ~ THE TWELVE MONTHS: MAAJH, FIFTH MEHL, FOURTH HOUSE: ONE UNIVERSAL CREATOR GOD. BY THE GRACE OF THE TRUE GURU: In the month of Poh, the cold does not touch those, whom the Husband Lord hugs close in His Embrace. Their minds are transfixed by His Lotus Feet. They are attached to the Blessed Vision of the Lord’s Darshan. Seek the Protection of the Lord of the Universe; His service is truly profitable. Corruption shall not touch you, when you join the Holy Saints and sing the Lord’s Praises. From where it originated, there the soul is blended again. It is absorbed in the Love of the True Lord. When the Supreme Lord God grasps someone’s hand, he shall never again suffer separation from Him. I am a sacrifice, 100,000 times, to the Lord, my Friend, the Unapproachable and Unfathomable. Please preserve my honor, Lord; Nanak begs at Your Door. Poh is beautiful, and all comforts come to that one, whom the Carefree Lord has forgiven. || 11 || Email ThisBlogThis!Share to TwitterShare to FacebookShare to Pi ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥ ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) ।ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧। SHALOK, THIRD MEHL:ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ।ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-
Embed this episode
Ready to play
ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥
No transcript for this episode yet
Similar Episodes
No similar episodes found.
Similar Podcasts
No similar podcasts found.