ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥ episode artwork

EPISODE · Dec 14, 2025 · 5 MIN

ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥

from Audio Gurbani (Blessed Day) · host Gurjit Singh JHAMPUR

  ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥ ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥ ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥ ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥ ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥ ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥ ਪੋਖੁ ਸੋੁਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥ਅਰਥ: ਪੋਹ ਦੇ ਮਹੀਨੇ ਜਿਸ ਜੀਵ-ਇਸਤ੍ਰੀ ਦੇ ਗਲ ਨਾਲ (ਹਿਰਦੇ ਵਿਚ) ਪ੍ਰਭੂ-ਪਤੀ ਲੱਗਾ ਹੋਇਆ ਹੋਵੇ ਉਸ ਨੂੰ ਕੱਕਰ (ਮਨ ਦੀ ਕਠੋਰਤਾ, ਕੋਰਾਪਨ) ਜ਼ੋਰ ਨਹੀਂ ਪਾ ਸਕਦਾ, (ਕਿਉਂਕਿ) ਉਸਦੀ ਬ੍ਰਿਤੀ ਪ੍ਰਭੂ ਦੇ ਦੀਦਾਰ ਦੀ ਤਾਂਘ ਵਿਚ ਜੁੜੀ ਰਹਿੰਦੀ ਹੈ, ਉਸ ਦਾ ਮਨ ਪ੍ਰਭੂ ਦੇ ਸੋਹਣੇ ਚਰਨਾਂ ਵਿਚ ਵਿੱਝਾ ਰਹਿੰਦਾ ਹੈ।ਜਿਸ ਜੀਵ-ਇਸਤ੍ਰੀ ਨੇ ਗੋਬਿੰਦ ਗੋਪਾਲ ਦਾ ਆਸਰਾ ਲਿਆ ਹੈ, ਉਸ ਨੇ ਪ੍ਰਭੂ-ਪਤੀ ਦੀ ਸੇਵਾ ਦਾ ਲਾਭ ਖੱਟਿਆ ਹੈ, ਮਾਇਆ ਉਸ ਨੂੰ ਪੋਹ ਨਹੀਂ ਸਕਦੀ, ਗੁਰੂ ਨੂੰ ਮਿਲ ਕੇ ਉਸ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਚੁੱਭੀ ਲਾਈ ਹੈ। ਜਿਸ ਪਰਮਾਤਮਾ ਤੋਂ ਉਸ ਨੇ ਜਨਮ ਲਿਆ ਹੈ, ਉਸੇ ਵਿਚ ਉਹ ਜੁੜੀ ਰਹਿੰਦੀ ਹੈ, ਉਸ ਦੀ ਲਿਵ ਪ੍ਰਭੂ ਦੀ ਪ੍ਰੀਤ ਵਿਚ ਲੱਗੀ ਰਹਿੰਦੀ ਹੈ। ਪਾਰਬ੍ਰਹਮ ਨੇ (ਉਸ ਦਾ) ਹੱਥ ਫੜ ਕੇ (ਉਸ ਨੂੰ ਆਪਣੇ ਚਰਨਾਂ ਵਿਚ) ਜੋੜਿਆ ਹੁੰਦਾ ਹੈ, ਉਹ ਮੁੜ (ਉਸ ਦੇ ਚਰਨਾਂ ਤੋਂ) ਵਿੱਛੁੜਦੀ ਨਹੀਂ। (ਪਰ) ਉਹ ਸੱਜਣ ਪ੍ਰਭੂ ਬੜਾ ਅਪਹੁੰਚ ਹੈ, ਬੜਾ ਡੂੰਘਾ ਹੈ, ਮੈਂ ਉਸ ਤੋਂ ਲਖ ਵਾਰੀ ਕੁਰਬਾਨ ਹਾਂ। ਹੇ ਨਾਨਕ! (ਉਹ ਬੜਾ ਦਿਆਲ ਹੈ) ਦਰ ਉੱਤੇ ਡਿੱਗਿਆਂ ਦੀ ਉਸ ਪ੍ਰਭੂ ਨੂੰ ਇੱਜ਼ਤ ਰੱਖਣੀ ਹੀ ਪੈਂਦੀ ਹੈ।ਜਿਸ ਉੱਤੇ ਉਹ ਬੇ-ਪਰਵਾਹ ਪ੍ਰਭੂ ਮਿਹਰ ਕਰਦਾ ਹੈ, ਉਸ ਨੂੰ ਪੋਹ ਦਾ ਮਹੀਨਾ ਸੁਹਾਵਣਾ ਲੱਗਦਾ ਹੈ ਉਸ ਨੂੰ ਸਾਰੇ ਹੀ ਸੁਖ ਮਿਲ ਜਾਂਦੇ ਹਨ।11।BAARAH MAAHAA ~ THE TWELVE MONTHS: MAAJH, FIFTH MEHL, FOURTH HOUSE:ONE UNIVERSAL CREATOR GOD. BY THE GRACE OF THE TRUE GURU:In the month of Poh, the cold does not touch those, whom the Husband Lord hugs close in His Embrace. Their minds are transfixed by His Lotus Feet. They are attached to the Blessed Vision of the Lord’s Darshan. Seek the Protection of the Lord of the Universe; His service is truly profitable. Corruption shall not touch you, when you join the Holy Saints and sing the Lord’s Praises. From where it originated, there the soul is blended again. It is absorbed in the Love of the True Lord. When the Supreme Lord God grasps someone’s hand, he shall never again suffer separation from Him. I am a sacrifice, 100,000 times, to the Lord, my Friend, the Unapproachable and Unfathomable. Please preserve my honor, Lord; Nanak begs at Your Door. Poh is beautiful, and all comforts come to that one, whom the Carefree Lord has forgiven. || 11 ||

Episode metadata supplied by the publisher feed · Published Dec 14, 2025

Embed this episode

Ready to play

ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥

0:00 5:40

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of Audio Gurbani (Blessed Day)?

This episode is 5 minutes long.

When was this Audio Gurbani (Blessed Day) episode published?

This episode was published on December 14, 2025.

Can I download this Audio Gurbani (Blessed Day) episode?

Yes. Use the download control on the episode player to save the publisher-provided media file.
URL copied to clipboard!