ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ episode artwork

EPISODE · Jul 31, 2024 · 12 MIN

ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥

from AUDIO GURBANI - A free podcast · host Gurjit Singh JHAMPUR

ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥ ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨ੍ਹ੍ਹ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥ ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥ ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥ ਅਰਥ: ਹੇ ਪਿਆਰੇ ਪ੍ਰਭੂ! ਮੇਰੇ ਮਨ ਵਿਚ (ਇਕ) ਤੇਰਾ ਹੀ ਆਸਰਾ ਹੈ, ਤੇਰਾ ਹੀ ਆਸਰਾ ਹੈ। ਹੇ ਪਿਆਰੇ ਪ੍ਰਭੂ! ਸਿਰਫ਼ ਤੂੰ ਹੀ (ਅਸਾਂ ਜੀਵਾਂ ਦੀ) ਰੱਖਿਆ ਕਰਨ ਜੋਗਾ ਹੈਂ। (ਤੈਨੂੰ ਭੁਲਾ ਕੇ ਰੱਖਿਆ ਵਾਸਤੇ) ਹੋਰ ਹੋਰ ਚਤੁਰਾਈਆਂ (ਸੋਚਣੀਆਂ) ਕਿਸੇ ਵੀ ਕੰਮ ਨਹੀਂ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਏ, ਉਹ ਸਦਾ ਖਿੜਿਆ ਰਹਿੰਦਾ ਹੈ। ਪਰ, ਹੇ ਭਾਈ! ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਜਿਸ ਉਤੇ (ਪ੍ਰਭੂ ਆਪ) ਦਇਆਵਾਨ ਹੁੰਦਾ ਹੈ। ਹੇ ਭਾਈ! ਗੁਰੂ ਸੁਆਮੀ ਮਨੁੱਖਾ ਜਨਮ ਦਾ ਮਨੋਰਥ ਪੂਰਾ ਕਰਨ ਦੇ ਸਮਰੱਥ ਹੈ (ਕਿਉਂਕਿ) ਉਹ ਸਾਰੀਆਂ ਤਾਕਤਾਂ ਦਾ ਮਾਲਕ ਹੈ। ਹੇ ਨਾਨਕ! ਗੁਰੂ ਪਰਮਾਤਮਾ ਦਾ ਰੂਪ ਹੈ। (ਆਪਣੇ ਸੇਵਕਾਂ ਦੇ) ਸਦਾ ਹੀ ਅੰਗ-ਸੰਗ ਰਹਿੰਦਾ ਹੈ।੧। ਹੇ ਭਾਈ! ਜੇਹੜੇ ਮਨੁੱਖ ਆਪਣੇ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦੇ ਹਨ, ਉਹਨਾਂ ਦੀ ਸੋਭਾ ਸੁਣ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ। (ਉਹ ਵਡ-ਭਾਗੀ ਮਨੁੱਖ ਸਦਾ) ਪਰਮਾਤਮਾ ਦਾ ਨਾਮ ਸਿਮਰਦੇ ਹਨ, ਪਰਮਾਤਮਾ ਦਾ ਨਾਮ ਉਚਾਰਦੇ ਹਨ, ਪਰਮਾਤਮਾ ਦੇ ਨਾਮ ਵਿਚ ਹੀ ਉਹਨਾਂ ਦਾ ਮਨ ਰੰਗਿਆ ਰਹਿੰਦਾ ਹੈ। ਹੇ ਪ੍ਰਭੂ! ਤੇਰਾ ਇਹ) ਸੇਵਕ (ਤੇਰੇ ਉਹਨਾਂ) ਸੇਵਕਾਂ ਦੀ ਸੇਵਾ (ਦੀ ਦਾਤਿ ਤੇਰੇ ਪਾਸੋਂ) ਮੰਗਦਾ ਹੈ, (ਤੇਰੀ) ਪੂਰਨ ਬਖ਼ਸ਼ਸ਼ ਨਾਲ (ਹੀ) ਮੈਂ (ਉਹਨਾਂ ਦੀ) ਸੇਵਾ ਦੀ ਕਾਰ ਕਰ ਸਕਦਾ ਹਾਂ। ਹੇ ਮਾਲਕ-ਪ੍ਰਭੂ! ਤੇਰੇ ਸੇਵਕ) ਨਾਨਕ ਦੀ (ਤੇਰੇ ਦਰ ਤੇ) ਅਰਦਾਸ ਹੈ, (-ਮੇਹਰ ਕਰ) ਮੈਂ ਤੇਰੇ ਸੇਵਕਾਂ ਦਾ ਦਰਸਨ ਕਰ ਸਕਾਂ।੨। ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਬਹਿਣ-ਖਲੋਣ ਸਦਾ ਗੁਰਮੁਖਾਂ ਦੀ ਸੰਗਤਿ ਵਿਚ ਹੈ, ਉਹ ਮਨੁੱਖ ਵੱਡੇ ਭਾਗਾਂ ਵਾਲੇ ਆਖੇ ਜਾ ਸਕਦੇ ਹਨ। (ਗੁਰਮੁਖਾਂ ਦੀ ਸੰਗਤਿ ਵਿਚ ਹੀ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਪਵਿੱਤਰ ਨਾਮ ਸਿਮਰਿਆ ਜਾ ਸਕਦਾ ਹੈ, ਅਤੇ ਮਨ ਵਿਚ (ਉੱਚੇ ਆਤਮਕ ਜੀਵਨ ਦਾ) ਚਾਨਣ (ਗਿਆਨ) ਪੈਦਾ ਹੁੰਦਾ ਹੈ। ਹੇ ਭਾਈ! ਗੁਰਮੁਖਾਂ ਦੀ ਸੰਗਤਿ ਵਿਚ ਹੀ) ਸਾਰੀ ਉਮਰ ਦਾ ਦੁੱਖ ਕੱਟਿਆ ਜਾ ਸਕਦਾ ਹੈ, ਅਤੇ ਜਮਰਾਜ ਦੀ ਧੌਂਸ ਭੀ ਮੁੱਕ ਜਾਂਦੀ ਹੈ। ਪਰ, ਹੇ ਨਾਨਕ! ਗੁਰਮੁਖਾਂ ਦਾ) ਦਰਸਨ ਉਹਨਾਂ ਮਨੁੱਖਾਂ ਨੂੰ ਹੀ ਨਸੀਬ ਹੁੰਦਾ ਹੈ ਜੋ ਆਪਣੇ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ।੩। ਹੇ ਸਭ ਤੋਂ ਉੱਚੇ, ਅਪਾਰ ਅਤੇ ਬੇਅੰਤ ਮਾਲਕ-ਪ੍ਰਭੂ! ਕੋਈ ਭੀ ਮਨੁੱਖ ਤੇਰੇ (ਸਾਰੇ) ਗੁਣ ਨਹੀਂ ਜਾਣ ਸਕਦਾ। ਜੇਹੜੇ ਮਨੁੱਖ (ਤੇਰੇ ਗੁਣ) ਗਾਂਦੇ ਹਨ, ਉਹ ਵਿਕਾਰਾਂ ਤੋਂ ਬਚ ਨਿਕਲਦੇ ਹਨ। ਜੇਹੜੇ ਮਨੁੱਖ (ਤੇਰੀਆਂ ਸਿਫ਼ਤਾਂ) ਸੁਣਦੇ ਹਨ, ਉਹਨਾਂ ਦੇ ਅਨੇਕਾਂ ਪਾਪ ਨਾਸ ਹੋ ਜਾਂਦੇ ਹਨ। ਹੇ ਭਾਈ! ਪਰਮਾਤਮਾ ਪਸ਼ੂ-ਸੁਭਾਵ ਬੰਦਿਆਂ ਨੂੰ, ਅਤੇ ਮਹਾ ਮੂਰਖਾਂ ਨੂੰ (ਸੰਸਾਰ-ਸਮੁੰਦਰ ਤੋਂ) ਤਾਰ ਦੇਂਦਾ ਹੈ, ਬੜੇ ਬੜੇ ਕਠੋਰ-ਚਿੱਤ ਮਨੁੱਖਾਂ ਨੂੰ ਪਾਰ ਲੰਘਾ ਲੈਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ!) ਤੇਰੇ ਦਾਸ ਤੇਰੀ ਸਰਨ ਪਏ ਰਹਿੰਦੇ ਹਨ, ਅਤੇ ਸਦਾ ਹੀ ਤੈਥੋਂ ਸਦਕੇ ਹੁੰਦੇ ਹਨ।੪।੧।੪। RAAG BILAAVAL, FIFTH MEHL, SECOND HOUSE, TO BE SUNG TO THE TUNE OF YAAN-REE-AY: ONE UNIVERSAL CREATOR GOD. BY THE GRACE OF THE TRUE GURU: You are the Support of my mind, O my Beloved, You are the Support of my mind. All other clever tricks are useless, O Beloved; You alone are my Protector. || 1 || Pause || One who meets with the Perfect True Guru, O Beloved, that humble person is enraptured. He alone serves the Guru, O Beloved, unto whom the Lord becomes merciful. Fruitful is the form of the Divine Guru, O Lord and Master; He is overflowing with all powers. O Nanak, the Guru is the Supreme Lord God, the Transcendent Lord; He is ever-present, forever and ever. || 1 || I live by hearing, hearing of those who know their God. They contemplate the Lord’s Name, they chant the Lord’s Name, and their minds are imbued with the Lord’s Name. I am Your servant; I beg to serve Your humble servants. By the karma of perfect destiny, I do this. This is Nanak’s prayer: O my Lord and Master, may I obtain the Blessed Vision of Your humble servants. || 2 || The

Episode metadata supplied by the publisher feed · Published Jul 31, 2024

Embed this episode

Ready to play

ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥

0:00 12:31

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 12 minutes long.

When was this AUDIO GURBANI - A free podcast episode published?

This episode was published on July 31, 2024.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!