EPISODE · Jul 31, 2024 · 6 MIN
ਰਾਗੁ ਗੋਂਡ ਬਾਣੀ ਨਾਮਦੇਉ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਗੋਂਡ ॥ ਮੋ ਕਉ ਤਾਰਿ ਲੇ ਰਾਮਾ ਤਾਰਿ ਲੇ ॥ ਮੈ ਅਜਾਨੁ ਜਨੁ ਤਰਿਬੇ ਨ ਜਾਨਉ ਬਾਪ ਬੀਠੁਲਾ ਬਾਹ ਦੇ ॥੧॥ ਰਹਾਉ ॥
from AUDIO GURBANI - A free podcast · host Gurjit Singh JHAMPUR
ਰਾਗੁ ਗੋਂਡ ਬਾਣੀ ਨਾਮਦੇਉ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਗੋਂਡ ॥ ਮੋ ਕਉ ਤਾਰਿ ਲੇ ਰਾਮਾ ਤਾਰਿ ਲੇ ॥ ਮੈ ਅਜਾਨੁ ਜਨੁ ਤਰਿਬੇ ਨ ਜਾਨਉ ਬਾਪ ਬੀਠੁਲਾ ਬਾਹ ਦੇ ॥੧॥ ਰਹਾਉ ॥ ਨਰ ਤੇ ਸੁਰ ਹੋਇ ਜਾਤ ਨਿਮਖ ਮੈ ਸਤਿਗੁਰ ਬੁਧਿ ਸਿਖਲਾਈ ॥ ਨਰ ਤੇ ਉਪਜਿ ਸੁਰਗ ਕਉ ਜੀਤਿਓ ਸੋ ਅਵਖਧ ਮੈ ਪਾਈ ॥੧॥ ਜਹਾ ਜਹਾ ਧੂਅ ਨਾਰਦੁ ਟੇਕੇ ਨੈਕੁ ਟਿਕਾਵਹੁ ਮੋਹਿ ॥ ਤੇਰੇ ਨਾਮ ਅਵਿਲੰਬਿ ਬਹੁਤੁ ਜਨ ਉਧਰੇ ਨਾਮੇ ਕੀ ਨਿਜ ਮਤਿ ਏਹ ॥੨॥੩॥ ਅਰਥ: ਹੇ ਮੇਰੇ ਰਾਮ! ਮੈਨੂੰ (ਸੰਸਾਰ-ਸਮੁੰਦਰ ਤੋਂ) ਤਾਰ ਲੈ, ਬਚਾ ਲੈ। ਹੇ ਮੇਰੇ ਪਿਤਾ ਪ੍ਰਭੂ! ਮੈਨੂੰ ਆਪਣੀ ਬਾਂਹ ਫੜਾ, ਮੈਂ ਤੇਰਾ ਅੰਞਾਣ ਸੇਵਕ ਹਾਂ, ਮੈਂ ਤਰਨਾ ਨਹੀਂ ਜਾਣਦਾ।ਰਹਾਉ। (ਹੇ ਬੀਠੁਲ ਪਿਤਾ! ਮੈਨੂੰ ਭੀ ਗੁਰੂ ਮਿਲਾ) ਗੁਰੂ ਤੋਂ ਮਿਲੀ ਮੱਤ ਦੀ ਬਰਕਤ ਨਾਲ ਅੱਖ ਦੇ ਫੋਰ ਵਿਚ ਮਨੁੱਖਾਂ ਤੋਂ ਦੇਵਤੇ ਬਣ ਜਾਈਦਾ ਹੈ, ਹੇ ਪਿਤਾ! ਮਿਹਰ ਕਰ) ਮੈਂ ਭੀ ਉਹ ਦਵਾਈ ਹਾਸਲ ਕਰ ਲਵਾਂ ਜਿਸ ਨਾਲ ਮਨੁੱਖਾਂ ਤੋਂ ਜੰਮ ਕੇ (ਭਾਵ, ਮਨੁੱਖ-ਜਾਤੀ ਵਿਚੋਂ ਹੋ ਕੇ) ਸੁਰਗ ਨੂੰ ਜਿੱਤਿਆ ਜਾ ਸਕਦਾ ਹੈ (ਭਾਵ, ਸੁਰਗ ਦੀ ਭੀ ਪਰਵਾਹ ਨਹੀਂ ਰਹਿੰਦੀ) ।੧। ਹੇ ਮੇਰੇ ਰਾਮ! ਤੂੰ ਜਿਸ ਜਿਸ ਆਤਮਕ ਟਿਕਾਣੇ ਧ੍ਰੂ ਤੇ ਨਾਰਦ (ਵਰਗੇ ਭਗਤਾਂ) ਨੂੰ ਅਪੜਾਇਆ ਹੈ, ਮੈਨੂੰ ਸਦਾ ਲਈ ਅਪੜਾ ਦੇਹ, ਮੇਰਾ ਨਾਮਦੇਵ ਦਾ ਇਹ ਪੱਕਾ ਨਿਸ਼ਚਾ ਹੈ ਕਿ ਤੇਰੇ ਨਾਮ ਦੇ ਆਸਰੇ ਬੇਅੰਤ ਜੀਵ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਨਿਕਲਦੇ ਹਨ।੨।੩। ਭਾਵ: ਪ੍ਰਭੂ ਤੋਂ ਨਾਮ ਸਿਮਰਨ ਦੀ ਮੰਗ। ਨਾਮ ਦੀ ਬਰਕਤ ਨਾਲ ਸੁਰਗ ਦੀ ਭੀ ਲਾਲਸਾ ਨਹੀਂ ਰਹਿੰਦੀ। GOND Carry me across, O Lord, carry me across. I am ignorant, and I do not know how to swim. O my Beloved Father, please give me Your arm. || 1 || Pause || I have been transformed from a mortal being into an angel, in an instant; the True Guru has taught me this. Born of human flesh, I have conquered the heavens; such is the medicine I was given. || 1 || Please place me where You placed Dhroo and Naarad, O my Master. With the Support of Your Name, so many have been saved; this is Naam Dayv’s understanding. || 2 || 3 ||
Embed this episode
Ready to play
ਰਾਗੁ ਗੋਂਡ ਬਾਣੀ ਨਾਮਦੇਉ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਗੋਂਡ ॥ ਮੋ ਕਉ ਤਾਰਿ ਲੇ ਰਾਮਾ ਤਾਰਿ ਲੇ ॥ ਮੈ ਅਜਾਨੁ ਜਨੁ ਤਰਿਬੇ ਨ ਜਾਨਉ ਬਾਪ ਬੀਠੁਲਾ ਬਾਹ ਦੇ ॥੧॥ ਰਹਾਉ ॥
No transcript for this episode yet
Similar Episodes
No similar episodes found.
Similar Podcasts
No similar podcasts found.