ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਸੁਖ ਸਾਗਰੁ ਸੁਰਤਰ ਚਿੰਤਾਮਨਿ ਕਾਮਧੇਨੁ ਬਸਿ ਜਾ ਕੇ ॥ episode artwork

EPISODE · May 31, 2024 · 5 MIN

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਸੁਖ ਸਾਗਰੁ ਸੁਰਤਰ ਚਿੰਤਾਮਨਿ ਕਾਮਧੇਨੁ ਬਸਿ ਜਾ ਕੇ ॥

from AUDIO GURBANI - A free podcast · host Gurjit Singh JHAMPUR

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਸੁਖ ਸਾਗਰੁ ਸੁਰਤਰ ਚਿੰਤਾਮਨਿ ਕਾਮਧੇਨੁ ਬਸਿ ਜਾ ਕੇ ॥ ਚਾਰਿ ਪਦਾਰਥ ਅਸਟ ਦਸਾ ਸਿਧਿ ਨਵ ਨਿਧਿ ਕਰ ਤਲ ਤਾ ਕੇ ॥੧॥ ਹਰਿ ਹਰਿ ਹਰਿ ਨ ਜਪਹਿ ਰਸਨਾ ॥ ਅਵਰ ਸਭ ਤਿਆਗਿ ਬਚਨ ਰਚਨਾ ॥੧॥ ਰਹਾਉ ॥ ਨਾਨਾ ਖਿਆਨ ਪੁਰਾਨ ਬੇਦ ਬਿਧਿ ਚਉਤੀਸ ਅਖਰ ਮਾਂਹੀ ॥ ਬਿਆਸ ਬਿਚਾਰਿ ਕਹਿਓ ਪਰਮਾਰਥੁ ਰਾਮ ਨਾਮ ਸਰਿ ਨਾਹੀ ॥੨॥ ਸਹਜ ਸਮਾਧਿ ਉਪਾਧਿ ਰਹਤ ਫੁਨਿ ਬਡੈ ਭਾਗਿ ਲਿਵ ਲਾਗੀ ॥ ਕਹਿ ਰਵਿਦਾਸ ਪ੍ਰਗਾਸੁ ਰਿਦੈ ਧਰਿ ਜਨਮ ਮਰਨ ਭੈ ਭਾਗੀ ॥੩॥੪॥ English Translation: He is the ocean of peace; the miraculous tree of life, the wish-fulfilling jewel, and the Kaamadhayna, the cow which fulfills all desires, all are in His power. The four great blessings, the eighteen supernatural spiritual powers of the Siddhas, and the nine treasures, are all in the palm of His hand. || 1 || You do not chant with your tongue the Name of the Lord, Har, Har, Har. Abandon your involvement in all other words. || 1 || Pause || The various Shaastras, Puranaas, and the Vedas of Brahma, are made up of thirty-four letters. After deep contemplation, Vyaas spoke of the supreme objective; there is nothing equal to the Lord’s Name. || 2 || Very fortunate are those who are absorbed in celestial bliss, and released from their entanglements; they are lovingly attached to the Lord. Says Ravi Daas, enshrine the Lord’s Light within your heart, and your fear of birth and death shall run away from you. || 3 || 4 || ਅਰਥ: (ਹੇ ਪੰਡਿਤ!) ਜੋ ਪ੍ਰਭੂ ਸੁਖਾਂ ਦਾ ਸਮੁੰਦਰ ਹੈ, ਜਿਸ ਪ੍ਰਭੂ ਦੇ ਵੱਸ ਵਿਚ ਸੁਰਗ ਦੇ ਪੰਜੇ ਰੁੱਖ, ਚਿੰਤਾਮਣਿ ਤੇ ਕਾਮਧੇਨ ਹਨ, ਧਰਮ ਅਰਥ ਕਾਮ ਮੋਖ ਚਾਰੇ ਪਦਾਰਥ, ਅਠਾਰਾਂ ਸਿੱਧੀਆਂ ਤੇ ਨੌ ਨਿਧੀਆਂ ਇਹ ਸਭ ਉਸੇ ਦੇ ਹੱਥਾਂ ਦੀਆਂ ਤਲੀਆਂ ਉੱਤੇ ਹਨ।੧। (ਹੇ ਪੰਡਿਤ!) ਤੂੰ ਹੋਰ ਸਾਰੀਆਂ ਫੋਕੀਆਂ ਗੱਲਾਂ ਛੱਡ ਕੇ (ਆਪਣੀ) ਜੀਭ ਨਾਲ ਸਦਾ ਇਕ ਪਰਮਾਤਮਾ ਦਾ ਨਾਮ ਕਿਉਂ ਨਹੀਂ ਸਿਮਰਦਾ?।੧।ਰਹਾਉ। (ਹੇ ਪੰਡਿਤ!) ਪੁਰਾਣਾਂ ਦੇ ਅਨੇਕ ਕਿਸਮਾਂ ਦੇ ਪ੍ਰਸੰਗ, ਵੇਦਾਂ ਦੀਆਂ ਦੱਸੀਆਂ ਹੋਈਆਂ ਵਿਧੀਆਂ, ਇਹ ਸਭ ਵਾਕ-ਰਚਨਾ ਹੀ ਹਨ (ਅਨੁਭਵੀ ਗਿਆਨ ਨਹੀਂ ਜੋ ਪ੍ਰਭੂ ਦੇ ਚਰਨਾਂ ਵਿਚ ਜੁੜਿਆਂ ਹਿਰਦੇ ਵਿਚ ਪੈਦਾ ਹੁੰਦਾ ਹੈ) । (ਹੇ ਪੰਡਿਤ! ਵੇਦਾਂ ਦੇ ਖੋਜੀ) ਵਿਆਸ (ਰਿਸ਼ੀ) ਨੇ ਸੋਚ ਵਿਚਾਰ ਕੇ ਇਹੀ ਧਰਮ-ਤੱਤ ਦੱਸਿਆ ਹੈ ਕਿ (ਇਹਨਾਂ ਪੁਸਤਕਾਂ ਦੇ ਪਾਠ ਆਦਿਕ) ਪਰਮਾਤਮਾ ਦੇ ਨਾਮ ਦਾ ਸਿਮਰਨ ਕਰਨ ਦੀ ਬਰਾਬਰੀ ਨਹੀਂ ਕਰ ਸਕਦੇ। (ਫਿਰ, ਤੂੰ ਕਿਉਂ ਨਾਮ ਨਹੀਂ ਸਿਮਰਦਾ?) ।੨। ਰਵਿਦਾਸ ਆਖਦਾ ਹੈ-ਵੱਡੀ ਕਿਸਮਤ ਨਾਲ ਜਿਸ ਮਨੁੱਖ ਦੀ ਸੁਰਤਿ ਪ੍ਰਭੂ-ਚਰਨਾਂ ਵਿਚ ਜੁੜਦੀ ਹੈ ਉਸ ਦਾ ਮਨ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਕੋਈ ਵਿਕਾਰ ਉਸ ਵਿਚ ਨਹੀਂ ਉੱਠਦਾ, ਉਹ ਮਨੁੱਖ ਆਪਣੇ ਹਿਰਦੇ ਵਿਚ ਚਾਨਣ ਪ੍ਰਾਪਤ ਕਰਦਾ ਹੈ, ਤੇ, ਜਨਮ ਮਰਨ (ਭਾਵ, ਸਾਰੀ ਉਮਰ) ਦੇ ਉਸ ਦੇ ਡਰ ਨਾਸ ਹੋ ਜਾਂਦੇ ਹਨ।੩।੪।

Episode metadata supplied by the publisher feed · Published May 31, 2024

Embed this episode

NOW PLAYING

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਸੁਖ ਸਾਗਰੁ ਸੁਰਤਰ ਚਿੰਤਾਮਨਿ ਕਾਮਧੇਨੁ ਬਸਿ ਜਾ ਕੇ ॥

0:00 5:30

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 5 minutes long.

When was this AUDIO GURBANI - A free podcast episode published?

This episode was published on May 31, 2024.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!