ਰਾਮਕਲੀ ਮਹਲਾ ੧ ॥ ਹਮ ਡੋਲਤ ਬੇੜੀ ਪਾਪ ਭਰੀ ਹੈ ਪਵਣੁ ਲਗੈ ਮਤੁ ਜਾਈ ॥ ਸਨਮੁਖ ਸਿਧ ਭੇਟਣ ਕਉ ਆਏ ਨਿਹਚਉ ਦੇਹਿ ਵਡਿਆਈ ॥੧॥  episode artwork

EPISODE · Jul 31, 2024 · 7 MIN

ਰਾਮਕਲੀ ਮਹਲਾ ੧ ॥ ਹਮ ਡੋਲਤ ਬੇੜੀ ਪਾਪ ਭਰੀ ਹੈ ਪਵਣੁ ਲਗੈ ਮਤੁ ਜਾਈ ॥ ਸਨਮੁਖ ਸਿਧ ਭੇਟਣ ਕਉ ਆਏ ਨਿਹਚਉ ਦੇਹਿ ਵਡਿਆਈ ॥੧॥

from AUDIO GURBANI - A free podcast · host Gurjit Singh JHAMPUR

ਰਾਮਕਲੀ ਮਹਲਾ ੧ ॥ ਹਮ ਡੋਲਤ ਬੇੜੀ ਪਾਪ ਭਰੀ ਹੈ ਪਵਣੁ ਲਗੈ ਮਤੁ ਜਾਈ ॥ ਸਨਮੁਖ ਸਿਧ ਭੇਟਣ ਕਉ ਆਏ ਨਿਹਚਉ ਦੇਹਿ ਵਡਿਆਈ ॥੧॥ ਗੁਰ ਤਾਰਿ ਤਾਰਣਹਾਰਿਆ ॥ ਦੇਹਿ ਭਗਤਿ ਪੂਰਨ ਅਵਿਨਾਸੀ ਹਉ ਤੁਝ ਕਉ ਬਲਿਹਾਰਿਆ ॥੧॥ ਰਹਾਉ ॥ ਸਿਧ ਸਾਧਿਕ ਜੋਗੀ ਅਰੁ ਜੰਗਮ ਏਕੁ ਸਿਧੁ ਜਿਨੀ ਧਿਆਇਆ ॥ ਪਰਸਤ ਪੈਰ ਸਿਝਤ ਤੇ ਸੁਆਮੀ ਅਖਰੁ ਜਿਨ ਕਉ ਆਇਆ ॥੨॥ ਜਪ ਤਪ ਸੰਜਮ ਕਰਮ ਨ ਜਾਨਾ ਨਾਮੁ ਜਪੀ ਪ੍ਰਭ ਤੇਰਾ ॥ ਗੁਰੁ ਪਰਮੇਸਰੁ ਨਾਨਕ ਭੇਟਿਓ ਸਾਚੈ ਸਬਦਿ ਨਿਬੇਰਾ ॥੩॥੬॥ ਅਰਥ: (ਸੰਸਾਰ-ਸਮੁੰਦਰ ਦੀਆਂ ਵਿਕਾਰਾਂ ਦੀਆਂ ਲਹਿਰਾਂ ਵਿਚੋਂ) ਤਾਰਨ ਵਾਲੇ ਹੇ ਗੁਰੂ! ਮੈਨੂੰ (ਇਹਨਾਂ ਲਹਿਰਾਂ ਵਿਚੋਂ) ਪਾਰ ਲੰਘਾ ਲੈ। ਸਦਾ ਕਾਇਮ ਰਹਿਣ ਵਾਲੇ ਅਤੇ ਸਰਬ-ਵਿਆਪਕ ਪਰਮਾਤਮਾ ਦੀ ਭਗਤੀ (ਦੀ ਦਾਤਿ) ਮੈਨੂੰ ਦੇਹ। ਮੈਂ ਤੈਥੋਂ ਸਦਕੇ ਜਾਂਦਾ ਹਾਂ।੧।ਰਹਾਉ। (ਹੇ ਗੁਰੂ!) ਮੇਰੀ ਜ਼ਿੰਦਗੀ ਦੀ ਬੇੜੀ ਪਾਪਾਂ ਨਾਲ ਭਰੀ ਹੋਈ ਹੈ, ਮਾਇਆ ਦਾ ਝੱਖੜ ਝੁੱਲ ਰਿਹਾ ਹੈ, ਮੈਨੂੰ ਡਰ ਲੱਗ ਰਿਹਾ ਹੈ ਕਿ ਕਿਤੇ (ਮੇਰੀ ਬੇੜੀ) ਡੁੱਬ ਨ ਜਾਏ। (ਚੰਗਾ ਹਾਂ ਮੰਦਾ ਹਾਂ) ਪਰਮਾਤਮਾ ਨੂੰ ਮਿਲਣ ਵਾਸਤੇ (ਪ੍ਰਭੂ ਦੇ ਚਰਨਾਂ ਵਿਚ ਜੁੜਨ ਵਾਸਤੇ) ਮੈਂ ਝਾਕਾ ਲਾਹ ਕੇ ਤੇਰੇ ਦਰ ਤੇ ਆ ਗਿਆ ਹਾਂ। ਹੇ ਗੁਰੂ! ਮੈਨੂੰ ਜ਼ਰੂਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਦਾਤਿ ਦੇਹ।੧। ਜਿਨ੍ਹਾਂ ਨੂੰ ਗੁਰੂ ਦਾ ਉਪਦੇਸ਼ ਮਿਲ ਜਾਂਦਾ ਹੈ ਉਹ ਮਾਲਿਕ-ਪ੍ਰਭੂ ਦੇ ਚਰਨ ਛੁਹ ਕੇ (ਜ਼ਿੰਦਗੀ ਦੀ ਬਾਜ਼ੀ ਵਿਚ) ਕਾਮਯਾਬ ਹੋ ਜਾਂਦੇ ਹਨ, ਉਹ ਇੱਕ ਪਰਮਾਤਮਾ ਨੂੰ ਆਪਣੇ ਚਿੱਤ ਵਿਚ ਵਸਾਂਦੇ ਹਨ, ਉਹੀ ਹਨ ਅਸਲ ਸਿੱਧ ਸਾਧਿਕ ਜੋਗੀ ਤੇ ਜੰਗਮ।੨। ਹੇ ਪ੍ਰਭੂ! ਜਨਮਾਂ ਜਨਮਾਂਤਰਾਂ ਦੇ ਕੀਤੇ ਕਰਮਾਂ ਦਾ ਲੇਖਾ ਨਿਬੇੜਨ ਵਾਸਤੇ) ਮੈਂ ਕਿਸੇ ਜਪ ਤਪ ਸੰਜਮ ਆਦਿਕ ਧਾਰਮਿਕ ਕਰਮ ਨੂੰ ਕਾਫ਼ੀ ਨਹੀਂ ਸਮਝਦਾ। ਮੈਂ ਤੇਰਾ ਨਾਮ ਹੀ ਸਿਮਰਦਾ ਹਾਂ। ਹੇ ਨਾਨਕ! ਜਿਸ ਨੂੰ ਗੁਰੂ ਮਿਲ ਪੈਂਦਾ ਹੈ ਉਸ ਨੂੰ ਪਰਮਾਤਮਾ ਮਿਲ ਪੈਂਦਾ ਹੈ (ਕਿਉਂਕਿ) ਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ ਉਸ ਦੇ ਜਨਮਾਂ ਜਨਮਾਂਤਰਾਂ ਦੇ ਕੀਤੇ ਕਰਮਾਂ ਦਾ ਲੇਖਾ ਨਿੱਬੜ ਜਾਂਦਾ ਹੈ।੩।੬। RAAMKALEE, FIRST MEHL: My boat is wobbly and unsteady; it is filled with sins. The wind is rising — what if it tips over? As sunmukh, I have turned to the Guru; O my Perfect Master; please be sure to bless me with Your glorious greatness. || 1 || O Guru, my Saving Grace, please carry me across the world-ocean. Bless me with devotion to the perfect, imperishable Lord God; I am a sacrifice to You. || 1 || Pause || He alone is a Siddha, a seeker, a Yogi, a wandering pilgrim, who meditates on the One Perfect Lord. Touching the feet of the Lord Master, they are emancipated; they come to receive the Word of the Teachings. || 2 || I know nothing of charity, meditation, self-discipline or religious rituals; I only chant Your Name, God. Nanak has met the Guru, the Transcendent Lord God; through the True Word of His Shabad, he is set free. || 3 || 6 ||

Episode metadata supplied by the publisher feed · Published Jul 31, 2024

Embed this episode

Ready to play

ਰਾਮਕਲੀ ਮਹਲਾ ੧ ॥ ਹਮ ਡੋਲਤ ਬੇੜੀ ਪਾਪ ਭਰੀ ਹੈ ਪਵਣੁ ਲਗੈ ਮਤੁ ਜਾਈ ॥ ਸਨਮੁਖ ਸਿਧ ਭੇਟਣ ਕਉ ਆਏ ਨਿਹਚਉ ਦੇਹਿ ਵਡਿਆਈ ॥੧॥

0:00 7:06

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 7 minutes long.

When was this AUDIO GURBANI - A free podcast episode published?

This episode was published on July 31, 2024.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!