ਰਾਮਕਲੀ ਮਹਲਾ ੫ ॥ ਤਨ ਤੇ ਛੁਟਕੀ ਅਪਨੀ ਧਾਰੀ ॥ ਪ੍ਰਭ ਕੀ ਆਗਿਆ ਲਗੀ ਪਿਆਰੀ ॥ ਜੋ ਕਿਛੁ ਕਰੈ ਸੁ ਮਨਿ ਮੇਰੈ ਮੀਠਾ ॥ ਤਾ ਇਹੁ ਅਚਰਜੁ ਨੈਨਹੁ ਡੀਠਾ ॥੧॥ episode artwork

EPISODE · Jul 28, 2024 · 4 MIN

ਰਾਮਕਲੀ ਮਹਲਾ ੫ ॥ ਤਨ ਤੇ ਛੁਟਕੀ ਅਪਨੀ ਧਾਰੀ ॥ ਪ੍ਰਭ ਕੀ ਆਗਿਆ ਲਗੀ ਪਿਆਰੀ ॥ ਜੋ ਕਿਛੁ ਕਰੈ ਸੁ ਮਨਿ ਮੇਰੈ ਮੀਠਾ ॥ ਤਾ ਇਹੁ ਅਚਰਜੁ ਨੈਨਹੁ ਡੀਠਾ ॥੧॥

from AUDIO GURBANI - A free podcast · host Gurjit Singh JHAMPUR

ਰਾਮਕਲੀ ਮਹਲਾ ੫ ॥ ਤਨ ਤੇ ਛੁਟਕੀ ਅਪਨੀ ਧਾਰੀ ॥ ਪ੍ਰਭ ਕੀ ਆਗਿਆ ਲਗੀ ਪਿਆਰੀ ॥ ਜੋ ਕਿਛੁ ਕਰੈ ਸੁ ਮਨਿ ਮੇਰੈ ਮੀਠਾ ॥ ਤਾ ਇਹੁ ਅਚਰਜੁ ਨੈਨਹੁ ਡੀਠਾ ॥੧॥ ਅਬ ਮੋਹਿ ਜਾਨੀ ਰੇ ਮੇਰੀ ਗਈ ਬਲਾਇ ॥ ਬੁਝਿ ਗਈ ਤ੍ਰਿਸਨ ਨਿਵਾਰੀ ਮਮਤਾ ਗੁਰਿ ਪੂਰੈ ਲੀਓ ਸਮਝਾਇ ॥੧॥ ਰਹਾਉ ॥ਕਰਿ ਕਿਰਪਾ ਰਾਖਿਓ ਗੁਰਿ ਸਰਨਾ ॥ ਗੁਰਿ ਪਕਰਾਏ ਹਰਿ ਕੇ ਚਰਨਾ ॥ ਬੀਸ ਬਿਸੁਏ ਜਾ ਮਨ ਠਹਰਾਨੇ ॥ ਗੁਰ ਪਾਰਬ੍ਰਹਮ ਏਕੈ ਹੀ ਜਾਨੇ ॥੨॥ ਜੋ ਜੋ ਕੀਨੋ ਹਮ ਤਿਸ ਕੇ ਦਾਸ ॥ ਪ੍ਰਭ ਮੇਰੇ ਕੋ ਸਗਲ ਨਿਵਾਸ ॥ ਨਾ ਕੋ ਦੂਤੁ ਨਹੀ ਬੈਰਾਈ ॥ ਗਲਿ ਮਿਲਿ ਚਾਲੇ ਏਕੈ ਭਾਈ ॥੩॥ ਜਾ ਕਉ ਗੁਰਿ ਹਰਿ ਦੀਏ ਸੂਖਾ ॥ ਤਾ ਕਉ ਬਹੁਰਿ ਨ ਲਾਗਹਿ ਦੂਖਾ ॥ ਆਪੇ ਆਪਿ ਸਰਬ ਪ੍ਰਤਿਪਾਲ ॥ ਨਾਨਕ ਰਾਤਉ ਰੰਗਿ ਗੋਪਾਲ ॥੪॥੫॥੧੬॥ ਅਰਥ: ਹੇ ਭਾਈ! ਹੁਣ ਮੈਂ (ਆਤਮਕ ਜੀਵਨ ਦੀ ਮਰਯਾਦਾ) ਸਮਝ ਲਈ ਹੈ, ਮੇਰੇ ਅੰਦਰੋਂ (ਚਿਰਾਂ ਦੀ ਚੰਬੜੀ ਹੋਈ ਮਮਤਾ ਦੀ) ਡੈਣ ਨਿਕਲ ਗਈ ਹੈ। ਪੂਰੇ ਗੁਰੂ ਨੇ ਮੈਨੂੰ (ਜੀਵਨ ਦੀ) ਸੂਝ ਬਖ਼ਸ਼ ਦਿੱਤੀ ਹੈ। (ਮੇਰੇ ਅੰਦਰੋਂ) ਮਾਇਆ ਦੇ ਲਾਲਚ ਦੀ ਅੱਗ ਬੁੱਝ ਗਈ ਹੈ, ਗੁਰੂ ਨੇ ਮੇਰਾ ਮਾਇਆ ਦਾ ਮੋਹ ਦੂਰ ਕਰ ਦਿੱਤਾ ਹੈ।੧।ਰਹਾਉ। (ਹੇ ਭਾਈ! ਗੁਰੂ ਦੀ ਕਿਰਪਾ ਨਾਲ) ਮੇਰੇ ਸਰੀਰ ਵਿਚੋਂ ਇਹ ਮਿੱਥ ਮੁੱਕ ਗਈ ਹੈ ਕਿ ਇਹ ਸਰੀਰ ਮੇਰਾ ਹੈ, ਇਹ ਸਰੀਰ ਮੇਰਾ ਹੈ। ਹੁਣ ਮੈਨੂੰ ਪਰਮਾਤਮਾ ਦੀ ਰਜ਼ਾ ਮਿੱਠੀ ਲੱਗਣ ਲੱਗ ਪਈ ਹੈ। ਜੋ ਕੁਝ ਪਰਮਾਤਮਾ ਕਰਦਾ ਹੈ, ਉਹ (ਹੁਣ) ਮੇਰੇ ਮਨ ਵਿਚ ਮਿੱਠਾ ਲੱਗ ਰਿਹਾ ਹੈ। (ਇਸ ਆਤਮਕ ਤਬਦੀਲੀ ਦਾ) ਇਹ ਅਚਰਜ ਤਮਾਸ਼ਾ ਮੈਂ ਪਰਤੱਖ ਵੇਖ ਲਿਆ ਹੈ।੧। (ਹੇ ਭਾਈ! ਗੁਰੂ ਨੇ ਮੇਹਰ ਕਰ ਕੇ ਮੈਨੂੰ ਆਪਣੀ ਸਰਨ ਵਿਚ ਰੱਖਿਆ ਹੋਇਆ ਹੈ। ਗੁਰੂ ਨੇ ਪ੍ਰਭੂ ਦੇ ਚਰਨ ਫੜਾ ਦਿੱਤੇ ਹਨ। ਹੁਣ ਜਦੋਂ ਮੇਰਾ ਮਨ ਪੂਰੇ ਤੌਰ ਤੇ ਠਹਿਰ ਗਿਆ ਹੈ, (ਟਿਕ ਗਿਆ ਹੈ) , ਮੈਨੂੰ ਗੁਰੂ ਅਤੇ ਪਰਮਾਤਮਾ ਇੱਕ-ਰੂਪ ਦਿੱਸ ਰਹੇ ਹਨ।੨। (ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਦਿੱਸ ਪਿਆ ਹੈ ਕਿ) ਸਾਰੇ ਹੀ ਜੀਵਾਂ ਵਿਚ ਮੇਰੇ ਪਰਮਾਤਮਾ ਦਾ ਨਿਵਾਸ ਹੈ, (ਇਸ ਵਾਸਤੇ) ਜੇਹੜਾ ਜੇਹੜਾ ਜੀਵ ਪਰਮਾਤਮਾ ਨੇ ਪੈਦਾ ਕੀਤਾ ਹੈ ਮੈਂ ਹਰੇਕ ਦਾ ਸੇਵਕ ਬਣ ਗਿਆ ਹਾਂ। ਮੈਨੂੰ ਕੋਈ ਭੀ ਜੀਵ ਆਪਣਾ ਦੁਸ਼ਮਨ ਵੈਰੀ ਨਹੀਂ ਦਿੱਸਦਾ। ਹੁਣ ਮੈਂ ਸਭਨਾਂ ਦੇ ਗਲ ਨਾਲ ਮਿਲ ਕੇ ਤੁਰਦਾ ਹਾਂ (ਜਿਵੇਂ ਅਸੀ) ਇੱਕੋ ਪਿਤਾ (ਦੇ ਪੁੱਤਰ) ਭਰਾ ਹਾਂ।੩। ਹੇ ਨਾਨਕ! ਜਿਸ ਮਨੁੱਖ ਨੂੰ ਗੁਰੂ ਨੇ ਪ੍ਰਭੂ ਨੇ (ਇਹ) ਸੁਖ ਦੇ ਦਿੱਤੇ, ਉਸ ਉੱਤੇ ਦੁੱਖ ਮੁੜ ਆਪਣਾ ਜ਼ੋਰ ਨਹੀਂ ਪਾ ਸਕਦੇ। (ਉਸ ਨੂੰ ਇਹ ਦਿੱਸ ਪੈਂਦਾ ਹੈ ਕਿ) ਪਰਮਾਤਮਾ ਆਪ ਹੀ ਸਭਨਾਂ ਦੀ ਪਾਲਣਾ ਕਰਨ ਵਾਲਾ ਹੈ। ਉਹ ਮਨੁੱਖ ਸ੍ਰਿਸ਼ਟੀ ਦੇ ਰੱਖਿਅਕ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ।੪।੫।੧੬। RAAMKALEE, FIFTH MEHL: My self-conceit has been eliminated from my body. The Will of God is dear to me. Whatever He does, seems sweet to my mind. And then, these eyes behold the wondrous Lord. || 1 || Now, I have become wise and my demons are gone. My thirst is quenched, and my attachment is dispelled. The Perfect Guru has instructed me. || 1 || Pause || In His Mercy, the Guru has kept me under His protection. The Guru has attached me to the Lord’s Feet. When the mind is totally held in check, one sees the Guru and the Supreme Lord God as one and the same. || 2 || Whoever You have created, I am his slave. My God dwells in all. I have no enemies, no adversaries. I walk arm in arm, like brothers, with all. || 3 || One whom the Guru, the Lord, blesses with peace, does not suffer in pain any longer. He Himself cherishes all. Nanak is imbued with the love of the Lord of the World. || 4 || 5 || 16 ||

Episode metadata supplied by the publisher feed · Published Jul 28, 2024

Embed this episode

Ready to play

ਰਾਮਕਲੀ ਮਹਲਾ ੫ ॥ ਤਨ ਤੇ ਛੁਟਕੀ ਅਪਨੀ ਧਾਰੀ ॥ ਪ੍ਰਭ ਕੀ ਆਗਿਆ ਲਗੀ ਪਿਆਰੀ ॥ ਜੋ ਕਿਛੁ ਕਰੈ ਸੁ ਮਨਿ ਮੇਰੈ ਮੀਠਾ ॥ ਤਾ ਇਹੁ ਅਚਰਜੁ ਨੈਨਹੁ ਡੀਠਾ ॥੧॥

0:00 4:54

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 4 minutes long.

When was this AUDIO GURBANI - A free podcast episode published?

This episode was published on July 28, 2024.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!