ਰਾਮਕਲੀ ਮਹਲਾ ੫ ॥ ਤ੍ਰੈ ਗੁਣ ਰਹਤ ਰਹੈ ਨਿਰਾਰੀ ਸਾਧਿਕ ਸਿਧ ਨ ਜਾਨੈ ॥ ਰਤਨ ਕੋਠੜੀ ਅੰਮ੍ਰਿਤ ਸੰਪੂਰਨ ਸਤਿਗੁਰ ਕੈ ਖਜਾਨੈ ॥ episode artwork

EPISODE · Jul 30, 2024 · 8 MIN

ਰਾਮਕਲੀ ਮਹਲਾ ੫ ॥ ਤ੍ਰੈ ਗੁਣ ਰਹਤ ਰਹੈ ਨਿਰਾਰੀ ਸਾਧਿਕ ਸਿਧ ਨ ਜਾਨੈ ॥ ਰਤਨ ਕੋਠੜੀ ਅੰਮ੍ਰਿਤ ਸੰਪੂਰਨ ਸਤਿਗੁਰ ਕੈ ਖਜਾਨੈ ॥

from AUDIO GURBANI - A free podcast · host Gurjit Singh JHAMPUR

ਰਾਮਕਲੀ ਮਹਲਾ ੫ ॥ ਤ੍ਰੈ ਗੁਣ ਰਹਤ ਰਹੈ ਨਿਰਾਰੀ ਸਾਧਿਕ ਸਿਧ ਨ ਜਾਨੈ ॥ ਰਤਨ ਕੋਠੜੀ ਅੰਮ੍ਰਿਤ ਸੰਪੂਰਨ ਸਤਿਗੁਰ ਕੈ ਖਜਾਨੈ ॥੧॥ ਅਚਰਜੁ ਕਿਛੁ ਕਹਣੁ ਨ ਜਾਈ ॥ ਬਸਤੁ ਅਗੋਚਰ ਭਾਈ ॥੧॥ ਰਹਾਉ ॥ਮੋਲੁ ਨਾਹੀ ਕਛੁ ਕਰਣੈ ਜੋਗਾ ਕਿਆ ਕੋ ਕਹੈ ਸੁਣਾਵੈ ॥ ਕਥਨ ਕਹਣ ਕਉ ਸੋਝੀ ਨਾਹੀ ਜੋ ਪੇਖੈ ਤਿਸੁ ਬਣਿ ਆਵੈ ॥੨॥ ਸੋਈ ਜਾਣੈ ਕਰਣੈਹਾਰਾ ਕੀਤਾ ਕਿਆ ਬੇਚਾਰਾ ॥ ਆਪਣੀ ਗਤਿ ਮਿਤਿ ਆਪੇ ਜਾਣੈ ਹਰਿ ਆਪੇ ਪੂਰ ਭੰਡਾਰਾ ॥੩॥ ਐਸਾ ਰਸੁ ਅੰਮ੍ਰਿਤੁ ਮਨਿ ਚਾਖਿਆ ਤ੍ਰਿਪਤਿ ਰਹੇ ਆਘਾਈ ॥ ਕਹੁ ਨਾਨਕ ਮੇਰੀ ਆਸਾ ਪੂਰੀ ਸਤਿਗੁਰ ਕੀ ਸਰਣਾਈ ॥੪॥੪॥ ਅਰਥ: ਹੇ ਭਾਈ! ਇਕ ਅਨੋਖਾ ਤਮਾਸ਼ਾ ਬਣਿਆ ਪਿਆ ਹੈ, ਜਿਸ ਦੀ ਬਾਬਤ ਕੁਝ ਦੱਸਿਆ ਨਹੀਂ ਜਾ ਸਕਦਾ। (ਅਨੋਖਾ ਤਮਾਸ਼ਾ ਇਹ ਹੈ ਕਿ ਗੁਰੂ ਦੇ ਖ਼ਜ਼ਾਨੇ ਵਿਚ ਹੀ ਪ੍ਰਭੂ ਦਾ ਨਾਮ ਇਕ) ਕੀਮਤੀ ਚੀਜ਼ ਹੈ ਜਿਸ ਤਕ (ਮਨੁੱਖ ਦੇ) ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ।੧।ਰਹਾਉ। ਹੇ ਭਾਈ! ਉਹ ਕੀਮਤੀ ਪਦਾਰਥ ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਤੋਂ ਪਰੇ ਵੱਖਰਾ ਹੀ ਰਹਿੰਦਾ ਹੈ, ਉਹ ਪਦਾਰਥ ਜੋਗ-ਸਾਧਨ ਕਰਨ ਵਾਲਿਆਂ ਅਤੇ ਸਾਧਨਾਂ ਵਿਚ ਪੁੱਗੇ ਹੋਏ ਜੋਗੀਆਂ ਨਾਲ ਭੀ ਸਾਂਝ ਨਹੀਂ ਪਾਂਦਾ (ਭਾਵ, ਜੋਗ-ਸਾਧਨਾਂ ਦੀ ਰਾਹੀਂ ਉਹ ਨਾਮ-ਵਸਤੂ ਨਹੀਂ ਮਿਲਦੀ) । ਹੇ ਭਾਈ! ਉਹ ਕੀਮਤੀ ਪਦਾਰਥ ਗੁਰੂ ਦੇ ਖ਼ਜ਼ਾਨੇ ਵਿਚ ਹੈ। ਉਹ ਪਦਾਰਥ ਹੈ-ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ-ਰਤਨਾਂ ਨਾਲ ਨਕਾ-ਨਕ ਭਰੀ ਹੋਈ ਹਿਰਦਾ-ਕੋਠੜੀ।੧। ਹੇ ਭਾਈ! ਉਸ ਨਾਮ-ਵਸਤੂ ਦਾ ਮੁੱਲ ਕੋਈ ਭੀ ਜੀਵ ਨਹੀਂ ਪਾ ਸਕਦਾ। ਕੋਈ ਭੀ ਜੀਵ ਉਸ ਦਾ ਮੁੱਲ ਕਹਿ ਨਹੀਂ ਸਕਦਾ, ਦੱਸ ਨਹੀਂ ਸਕਦਾ। (ਉਸ ਕੀਮਤੀ ਪਦਾਰਥ ਦੀਆਂ ਸਿਫ਼ਤਾਂ) ਦੱਸਣ ਵਾਸਤੇ ਕਿਸੇ ਦੀ ਭੀ ਅਕਲ ਕੰਮ ਨਹੀਂ ਕਰ ਸਕਦੀ। ਹਾਂ, ਜੇਹੜਾ ਮਨੁੱਖ ਉਸ ਵਸਤ ਨੂੰ ਵੇਖ ਲੈਂਦਾ ਹੈ, ਉਸ ਦਾ ਉਸ ਨਾਲ ਪਿਆਰ ਬਣ ਜਾਂਦਾ ਹੈ।੨। ਹੇ ਭਾਈ! ਜਿਸ ਸਿਰਜਣਹਾਰ ਨੇ ਉਹ ਪਦਾਰਥ ਬਣਾਇਆ ਹੈ, ਉਸ ਦਾ ਮੁੱਲ ਉਹ ਆਪ ਹੀ ਜਾਣਦਾ ਹੈ। ਉਸ ਦੇ ਪੈਦਾ ਕੀਤੇ ਹੋਏ ਜੀਵ ਵਿਚ ਅਜੇਹੀ ਸਮਰਥਾ ਨਹੀਂ ਹੈ। ਪ੍ਰਭੂ ਆਪ ਹੀ ਉਸ ਕੀਮਤੀ ਪਦਾਰਥ ਨਾਲ ਭਰੇ ਹੋਏ ਖ਼ਜ਼ਾਨਿਆਂ ਦਾ ਮਾਲਕ ਹੈ। ਤੇ, ਉਹ ਆਪ ਕਿਹੋ ਜਿਹਾ ਹੈ, ਕੇਡਾ ਵੱਡਾ ਹੈ-ਇਹ ਗੱਲ ਉਹ ਆਪ ਹੀ ਜਾਣਦਾ ਹੈ।੩। ਹੇ ਨਾਨਕ! ਆਖ-ਗੁਰੂ ਦੀ ਸਰਨ ਪੈ ਕੇ ਮੇਰੀ ਲਾਲਸਾ ਪੂਰੀ ਹੋ ਗਈ ਹੈ (ਮੈਨੂੰ ਉਹ ਕੀਮਤੀ ਪਦਾਰਥ ਮਿਲ ਗਿਆ ਹੈ) । ਆਤਮਕ ਜੀਵਨ ਦੇਣ ਵਾਲੇ ਉਸ ਅਸਚਰਜ ਨਾਮ-ਰਸ ਨੂੰ (ਗੁਰੂ ਦੀ ਕਿਰਪਾ ਨਾਲ) ਮੈਂ ਆਪਣੇ ਮਨ ਵਿਚ ਚੱਖਿਆ ਹੈ, ਹੁਣ ਮੈਂ (ਮਾਇਆ ਦੀ ਤ੍ਰਿਸ਼ਨਾ ਵਲੋਂ) ਪੂਰੇ ਤੌਰ ਤੇ ਰੱਜ ਗਿਆ ਹਾਂ।੪।੪। RAAMKALEE, FIFTH MEHL: It is beyond the three qualities; it remains untouched. The seekers and Siddhas do not know it. There is a chamber filled with jewels, overflowing with Ambrosial Nectar, in the Guru’s Treasury. || 1 || This thing is wonderful and amazing! It cannot be described. It is an unfathomable object, O Siblings of Destiny! || 1 || Pause || Its value cannot be estimated at all; what can anyone say about it? By speaking and describing it, it cannot be understood; only one who sees it realizes it. || 2 || Only the Creator Lord knows it; what can any poor creature do? Only He Himself knows His own state and extent. The Lord Himself is the treasure overflowing. || 3 || Tasting such Ambrosial Nectar, the mind remains satisfied and satiated. Says Nanak, my hopes are fulfilled; I have found the Guru’s Sanctuary. || 4 || 4 ||2  --------------------------------------------------------------------------------- Brought to you by @ Gs jhampur ---------------------------------------------------------------------. --------------------------------------------------------------------------------------- Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

Episode metadata supplied by the publisher feed · Published Jul 30, 2024

Embed this episode

Ready to play

ਰਾਮਕਲੀ ਮਹਲਾ ੫ ॥ ਤ੍ਰੈ ਗੁਣ ਰਹਤ ਰਹੈ ਨਿਰਾਰੀ ਸਾਧਿਕ ਸਿਧ ਨ ਜਾਨੈ ॥ ਰਤਨ ਕੋਠੜੀ ਅੰਮ੍ਰਿਤ ਸੰਪੂਰਨ ਸਤਿਗੁਰ ਕੈ ਖਜਾਨੈ ॥

0:00 8:18

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 8 minutes long.

When was this AUDIO GURBANI - A free podcast episode published?

This episode was published on July 30, 2024.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!