Sep 09 | 2024 | Hukamnama Sahib | ਬਿਲਾਵਲੁ ਮਹਲਾ ੫ ॥ ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥ ਅਵਰ ਕਰਮ ਨਹੀ ਛੂਟੀਐ ਰਾਖਹੁ ਹਰਿ ਨਾਥ ॥੧॥ episode artwork

EPISODE · Sep 9, 2024 · 5 MIN

Sep 09 | 2024 | Hukamnama Sahib | ਬਿਲਾਵਲੁ ਮਹਲਾ ੫ ॥ ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥ ਅਵਰ ਕਰਮ ਨਹੀ ਛੂਟੀਐ ਰਾਖਹੁ ਹਰਿ ਨਾਥ ॥੧॥

from AUDIO GURBANI - A free podcast · host Gurjit Singh JHAMPUR

ਬਿਲਾਵਲੁ ਮਹਲਾ ੫ ॥ ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥ ਅਵਰ ਕਰਮ ਨਹੀ ਛੂਟੀਐ ਰਾਖਹੁ ਹਰਿ ਨਾਥ ॥੧॥ ਤਉ ਸਰਣਾਗਤਿ ਮਾਧਵੇ ਪੂਰਨ ਦਇਆਲ ॥ ਛੂਟਿ ਜਾਇ ਸੰਸਾਰ ਤੇ ਰਾਖੈ ਗੋਪਾਲ ॥੧॥ ਰਹਾਉ ॥ਆਸਾ ਭਰਮ ਬਿਕਾਰ ਮੋਹ ਇਨ ਮਹਿ ਲੋਭਾਨਾ ॥ ਝੂਠੁ ਸਮਗ੍ਰੀ ਮਨਿ ਵਸੀ ਪਾਰਬ੍ਰਹਮੁ ਨ ਜਾਨਾ ॥੨॥ ਪਰਮ ਜੋਤਿ ਪੂਰਨ ਪੁਰਖ ਸਭਿ ਜੀਅ ਤੁਮ੍ਹ੍ਹਾਰੇ ॥ ਜਿਉ ਤੂ ਰਾਖਹਿ ਤਿਉ ਰਹਾ ਪ੍ਰਭ ਅਗਮ ਅਪਾਰੇ ॥੩॥ ਕਰਣ ਕਾਰਣ ਸਮਰਥ ਪ੍ਰਭ ਦੇਹਿ ਅਪਨਾ ਨਾਉ ॥ ਨਾਨਕ ਤਰੀਐ ਸਾਧਸੰਗਿ ਹਰਿ ਹਰਿ ਗੁਣ ਗਾਉ ॥੪॥੨੭॥੫੭॥ ਹੇ ਮਾਇਆ ਦੇ ਪਤੀ ਪ੍ਰਭੂ! ਹੇ (ਸਾਰੇ ਗੁਣਾਂ ਨਾਲ) ਭਰਪੂਰ ਪ੍ਰਭੂ! ਹੇ ਦਇਆ ਦੇ ਸੋਮੇ ਪ੍ਰਭੂ! ਮੈਂ) ਤੇਰੀ ਸਰਨ ਆਇਆ (ਹਾਂ ਮੇਰੀ ਸੰਸਾਰ ਦੇ ਮੋਹ ਤੋਂ ਰੱਖਿਆ ਕਰ) । (ਹੇ ਭਾਈ!) ਸ੍ਰਿਸ਼ਟੀ ਦਾ ਪਾਲਕ ਪ੍ਰਭੂ (ਜਿਸ ਮਨੁੱਖ ਦੀ) ਰੱਖਿਆ ਕਰਦਾ ਹੈ, ਉਹ ਮਨੁੱਖ ਸੰਸਾਰ ਦੇ ਮੋਹ ਤੋਂ ਬਚ ਜਾਂਦਾ ਹੈ।੧।ਰਹਾਉ। ਹੇ ਭਾਈ! ਜਿਸ ਪ੍ਰਭੂ ਦੇ ਹੱਥਾਂ ਵਿਚ (ਹਰੇਕ) ਤਾਕਤ ਹੈ, ਉਹ ਪ੍ਰਭੂ (ਸਰਨ ਪਏ ਮਨੁੱਖ ਦੇ ਮਾਇਆ ਦੇ ਸਾਰੇ) ਬੰਧਨ ਕੱਟ ਦੇਂਦਾ ਹੈ। (ਹੇ ਭਾਈ! ਪ੍ਰਭੂ ਦੀ ਸਰਨ ਪੈਣ ਤੋਂ ਬਿਨਾ) ਹੋਰ ਕੰਮਾਂ ਦੇ ਕਰਨ ਨਾਲ (ਇਹਨਾਂ ਬੰਧਨਾਂ ਤੋਂ ਖ਼ਲਾਸੀ ਨਹੀਂ ਮਿਲ ਸਕਦੀ (ਬੱਸ! ਹਰ ਵੇਲੇ ਇਹ ਅਰਦਾਸ ਕਰੋ-) ਹੇ ਹਰੀ! ਹੇ ਨਾਥ! ਸਾਡੀ ਰੱਖਿਆ ਕਰ।੧। (ਹੇ ਭਾਈ! ਮੰਦ-ਭਾਗੀ ਜੀਵ) ਦੁਨੀਆ ਦੀਆਂ ਆਸਾਂ, ਵਹਿਮ, ਵਿਕਾਰ, ਮਾਇਆ ਦਾ ਮੋਹ-ਇਹਨਾਂ ਵਿਚ ਹੀ ਫਸਿਆ ਰਹਿੰਦਾ ਹੈ। ਜੇਹੜੀ ਮਾਇਆ, ਨਾਲ ਤੋੜ ਸਾਥ ਨਹੀਂ ਨਿਭਣਾ, ਉਹੀ ਇਸ ਦੇ ਮਨ ਵਿਚ ਟਿਕੀ ਰਹਿੰਦੀ ਹੈ, (ਕਦੇ ਭੀ ਇਹ) ਪਰਮਾਤਮਾ ਨਾਲ ਸਾਂਝ ਨਹੀਂ ਪਾਂਦਾ।੨। ਹੇ ਸਭ ਤੋਂ ਉਚੇ ਚਾਨਣ ਦੇ ਸੋਮੇ! ਹੇ ਸਭ ਗੁਣਾਂ ਨਾਲ ਭਰਪੂਰ ਪ੍ਰਭੂ! ਹੇ ਸਰਬ-ਵਿਆਪਕ ਪ੍ਰਭੂ! ਅਸੀ) ਸਾਰੇ ਜੀਵ ਤੇਰੇ ਹੀ ਪੈਦਾ ਕੀਤੇ ਹੋਏ ਹਾਂ। ਹੇ ਅਪਹੁੰਚ ਤੇ ਬੇਅੰਤ ਪ੍ਰਭੂ! ਜਿਵੇਂ ਤੂੰ ਹੀ ਮੈਨੂੰ ਰੱਖਦਾ ਹੈਂ, ਮੈਂ ਉਸੇ ਤਰ੍ਹਾਂ ਹੀ ਰਹਿ ਸਕਦਾ ਹਾਂ (ਮਾਇਆ ਦੇ ਬੰਧਨਾਂ ਤੋਂ ਤੂੰ ਹੀ ਮੈਨੂੰ ਬਚਾ ਸਕਦਾ ਹੈਂ) ।੩। ਹੇ ਨਾਨਕ! ਆਖ-) ਹੇ ਜਗਤ ਦੇ ਰਚਨਹਾਰ ਪ੍ਰਭੂ! ਹੇ ਸਭ ਕੁਝ ਕਰ ਸਕਣ ਵਾਲੇ ਪ੍ਰਭੂ! ਮੈਨੂੰ) ਆਪਣਾ ਨਾਮ ਬਖ਼ਸ਼। (ਹੇ ਭਾਈ!) ਸਾਧ ਸੰਗਤਿ ਵਿਚ ਟਿਕ ਕੇ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰ, (ਇਸੇ ਤਰ੍ਹਾਂ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕਦਾ ਹੈਂ।੪।੨੭।੫੭। BILAAVAL,  FIFTH MEHL: God breaks the bonds which hold us; He holds all power in His hands. No other actions will bring release; save me, O my Lord and Master.  || 1 ||   I have entered Your Sanctuary, O Perfect Lord of Mercy. Those whom You preserve and protect, O Lord of the Universe, are saved from the trap of the world.  || 1 ||  Pause  ||   Hope, doubt, corruption and emotional attachment — in Jthese, he is engrossed. The false material world abides in his mind, and he does not understand the Supreme Lord God.  || 2 ||  O Perfect Lord of Supreme Light, all beings belong to You. As You keep us, we live, O infinite, inaccessible God.  || 3 ||   Cause of causes, All-powerful Lord God, please bless me with Your Name. Nanak is carried across in the Saadh Sangat, the Company of the Holy, singing the Glorious Praises of the Lord, Har, Har.  || 4 || 27 || 57 ||

Episode metadata supplied by the publisher feed · Published Sep 9, 2024

Embed this episode

Ready to play

Sep 09 | 2024 | Hukamnama Sahib | ਬਿਲਾਵਲੁ ਮਹਲਾ ੫ ॥ ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥ ਅਵਰ ਕਰਮ ਨਹੀ ਛੂਟੀਐ ਰਾਖਹੁ ਹਰਿ ਨਾਥ ॥੧॥

0:00 5:37

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 5 minutes long.

When was this AUDIO GURBANI - A free podcast episode published?

This episode was published on September 9, 2024.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!