ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥  episode artwork

EPISODE · Mar 28, 2025 · 2 MIN

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ 

from AUDIO GURBANI - A free podcast · host Gurjit Singh JHAMPUR

 ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥  ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥  ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧। ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646} ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨। ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥  ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥  ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।  SHALOK, THIRD MEHL:  O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||

Episode metadata supplied by the publisher feed · Published Mar 28, 2025

Embed this episode

NOW PLAYING

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ 

0:00 2:58

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 2 minutes long.

When was this AUDIO GURBANI - A free podcast episode published?

This episode was published on March 28, 2025.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!