Skip to content
ਸਲੋਕੁ ਮਃ ੩ ॥ ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥  episode artwork

EPISODE · Feb 16, 2025 · 8 MIN

ਸਲੋਕੁ ਮਃ ੩ ॥ ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥ 

from Audio Gurbani (Blessed Day) · host Gurjit Singh JHAMPUR

ਸਲੋਕੁ ਮਃ ੩ ॥ ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥ ਅਰਥ: ਜਿਤਨਾ ਇਹ ਸਾਰਾ ਸੰਸਾਰ ਹੈ (ਇਸ ਵਿਚ) ਹਰੇਕ ਜੀਵ ਸਤਿਗੁਰੂ ਦੇ ਦਰਸਨ ਕਰਦਾ ਹੈ (ਪਰ) ਨਿਰਾ ਦਰਸ਼ਨ ਕੀਤਿਆਂ ਮੁਕਤੀ ਨਹੀਂ ਮਿਲਦੀ, ਜਦ ਤਾਈਂ ਜੀਵ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਨਹੀਂ ਕਰਦਾ, (ਕਿਉਂਕਿ ਵਿਚਾਰ ਕਰਨ ਤੋਂ ਬਿਨਾ) ਅਹੰਕਾਰ (-ਰੂਪ ਮਨ ਦੀ) ਮੈਲ ਨਹੀਂ ਉਤਰਦੀ ਤੇ ਨਾਮ ਵਿਚ ਪਿਆਰ ਨਹੀਂ ਬਣਦਾ। ਇਕਿ ਆਪੇ ਬਖਸਿ ਮਿਲਾਇਅਨੁ ਦੁਬਿਧਾ ਤਜਿ ਵਿਕਾਰ ॥ ਨਾਨਕ ਇਕਿ ਦਰਸਨੁ ਦੇਖਿ ਮਰਿ ਮਿਲੇ ਸਤਿਗੁਰ ਹੇਤਿ ਪਿਆਰਿ ॥੧॥ ਅਰਥ: ਕਈ ਮਨੁੱਖਾਂ ਨੂੰ ਪ੍ਰਭੂ ਨੇ ਆਪ ਹੀ ਮੇਹਰ ਕਰ ਕੇ ਮਿਲਾ ਲਿਆ ਹੈ ਜਿਨ੍ਹਾਂ ਨੇ ਮੇਰ-ਤੇਰ ਤੇ ਵਿਕਾਰ ਛੱਡੇ ਹਨ। ਹੇ ਨਾਨਕ! ਕਈ ਮਨੁੱਖ (ਸਤਿਗੁਰੂ ਦਾ) ਦਰਸ਼ਨ ਕਰ ਕੇ ਸਤਿਗੁਰੂ ਦੇ ਪਿਆਰ ਵਿਚ ਬਿਰਤੀ ਜੋੜ ਕੇ ਮਰ ਕੇ (ਭਾਵ, ਆਪਾ ਗਵਾ ਕੇ) ਹਰੀ ਵਿਚ ਮਿਲ ਗਏ ਹਨ।੧। ਮਃ ੩ ॥ ਸਤਿਗੁਰੂ ਨ ਸੇਵਿਓ ਮੂਰਖ ਅੰਧ ਗਵਾਰਿ ॥ ਦੂਜੈ ਭਾਇ ਬਹੁਤੁ ਦੁਖੁ ਲਾਗਾ ਜਲਤਾ ਕਰੇ ਪੁਕਾਰ ॥ ਜਿਨ ਕਾਰਣਿ ਗੁਰੂ ਵਿਸਾਰਿਆ ਸੇ ਨ ਉਪਕਰੇ ਅੰਤੀ ਵਾਰ ॥ ਅਰਥ: ਅੰਨ੍ਹੇ ਮੂਰਖ ਗਵਾਰ ਨੇ ਆਪਣੇ ਸਤਿਗੁਰੂ ਦੀ ਸੇਵਾ ਨਹੀਂ ਕੀਤੀ, ਮਾਇਆ ਦੇ ਪਿਆਰ ਵਿਚ ਜਦੋਂ ਬਹੁਤ ਦੁਖੀ ਹੋਇਆ ਤਦੋਂ ਸੜਦਾ ਹੋਇਆ ਹਾੜੇ ਘੱਤਦਾ ਹੈ; ਤੇ ਜਿਨ੍ਹਾਂ ਦੇ ਵਾਸਤੇ ਸਤਿਗੁਰੂ ਨੂੰ ਵਿਸਾਰਿਆ ਹੈ ਉਹ ਆਖ਼ਰੀ ਵੇਲੇ ਨਹੀਂ ਪੁੱਕਰਦੇ। ਨਾਨਕ ਗੁਰਮਤੀ ਸੁਖੁ ਪਾਇਆ ਬਖਸੇ ਬਖਸਣਹਾਰ ॥੨॥ { ਅਰਥ: ਹੇ ਨਾਨਕ! ਗੁਰੂ ਦੀ ਮਤਿ ਲਿਆਂ ਹੀ ਸੁਖ ਮਿਲਦਾ ਹੈ ਤੇ ਬਖ਼ਸ਼ਣ ਵਾਲਾ ਹਰੀ ਬਖ਼ਸ਼ਦਾ ਹੈ।੨। ਪਉੜੀ ॥ ਤੂ ਆਪੇ ਆਪਿ ਆਪਿ ਸਭੁ ਕਰਤਾ ਕੋਈ ਦੂਜਾ ਹੋਇ ਸੁ ਅਵਰੋ ਕਹੀਐ ॥ ਹਰਿ ਆਪੇ ਬੋਲੈ ਆਪਿ ਬੁਲਾਵੈ ਹਰਿ ਆਪੇ ਜਲਿ ਥਲਿ ਰਵਿ ਰਹੀਐ ॥ ਅਰਥ: ਹੇ ਹਰੀ! ਤੂੰ ਆਪ ਹੀ ਆਪ ਹੈਂ ਤੇ ਆਪ ਹੀ ਸਭ ਕੁਝ ਪੈਦਾ ਕਰਦਾ ਹੈਂ, ਕਿਸੇ ਹੋਰ ਦੂਜੇ ਨੂੰ ਪੈਦਾ ਕਰਨ ਵਾਲਾ ਤਾਂ ਹੀ ਆਖੀਏ, ਜੇ ਕੋਈ ਹੋਰ ਹੋਵੇ ਹੀ। ਹਰੀ ਆਪ ਹੀ (ਸਭ ਜੀਵਾਂ ਵਿਚ) ਬੋਲਦਾ ਹੈ, ਆਪ ਹੀ ਸਭ ਨੂੰ ਬੁਲਾਉਂਦਾ ਹੈ ਅਤੇ ਆਪ ਹੀ ਜਲ ਵਿਚ ਥਲ ਵਿਚ ਵਿਆਪ ਰਿਹਾ ਹੈ। ਹਰਿ ਆਪੇ ਮਾਰੈ ਹਰਿ ਆਪੇ ਛੋਡੈ ਮਨ ਹਰਿ ਸਰਣੀ ਪੜਿ ਰਹੀਐ ॥ ਹਰਿ ਬਿਨੁ ਕੋਈ ਮਾਰਿ ਜੀਵਾਲਿ ਨ ਸਕੈ ਮਨ ਹੋਇ ਨਿਚਿੰਦ ਨਿਸਲੁ ਹੋਇ ਰਹੀਐ ॥ ਅਰਥ: ਹੇ ਮਨ! ਹਰੀ ਆਪ ਹੀ ਮਾਰਦਾ ਹੈ ਤੇ ਆਪ ਹੀ ਬਖ਼ਸ਼ਦਾ ਹੈ, (ਇਸ ਵਾਸਤੇ) ਹਰੀ ਦੀ ਸ਼ਰਨ ਵਿਚ ਪਿਆ ਰਹੁ। ਹੇ ਮਨ! ਹਰੀ ਤੋਂ ਬਿਨਾ ਕੋਈ ਹੋਰ ਨਾ ਮਾਰ ਸਕਦਾ ਹੈ ਨਾ ਜਿਵਾਲ ਸਕਦਾ ਹੈ (ਇਸ ਵਾਸਤੇ) ਨਿਸਚਿੰਤ ਹੋ ਰਹੁ ਤੇ ਲੰਮੀਆਂ ਤਾਣ ਛੱਡ (ਭਾਵ, ਕਿਸੇ ਹੋਰ ਦੀ ਓਟ ਨਾ ਤੱਕ ਤੇ ਸਭ ਤੋਂ ਵੱਡੇ ਹਰੀ ਦੀ ਆਸ ਰੱਖ) । ਉਠਦਿਆ ਬਹਦਿਆ ਸੁਤਿਆ ਸਦਾ ਸਦਾ ਹਰਿ ਨਾਮੁ ਧਿਆਈਐ ਜਨ ਨਾਨਕ ਗੁਰਮੁਖਿ ਹਰਿ ਲਹੀਐ ॥੨੧॥੧॥ ਸੁਧੁ ਅਰਥ: ਹੇ ਦਾਸ ਨਾਨਕ! ਜੇ ਉਠਦਿਆਂ ਬਹਿੰਦਿਆਂ ਤੇ ਸੁੱਤਿਆਂ ਹਰ ਵੇਲੇ ਹਰੀ ਦਾ ਨਾਮ ਸਿਮਰੀਏ ਤਾਂ ਸਤਿਗੁਰੂ ਦੇ ਸਨਮੁਖ ਹੋ ਕੇ ਹਰਿ ਮਿਲ ਪੈਂਦਾ ਹੈ।੨੧।੧। ਸੁਧੁ। SHALOK, THIRD MEHL: All the living beings of the world behold the True Guru. One is not liberated by merely seeing Him, unless one contemplates the Word of His Shabad. The filth of ego is not removed, and he does not enshrine love for the Naam. The Lord forgives some, and unites them with Himself; they forsake their duality and sinful ways. O Nanak, some behold the Blessed Vision of the True Guru’s Darshan, with love and affection; conquering their ego, they meet with the Lord. || 1 || THIRD MEHL: The foolish, blind clown does not serve the True Guru. In love with duality, he endures terrible suffering, and burning, he cries out in pain. He forgets the Guru, for the sake of mere objects, but they will not come to his rescue in the end. Through the Guru’s Instructions, Nanak has found peace; the Forgiving Lord has forgiven him. || 2 || PAUREE: You Yourself, all by Yourself, are the Creator of all. If there were any other, then I would speak of another. The Lord Himself speaks, and causes us to speak; He Himself is pervading the water and the land. The Lord Himself destroys, and the Lord Himself saves. O mind, seek and remain in the Lord’s Sanctuary. Other than the Lord, no one can kill or rejuvenate. O mind, do not be anxious — remain fearless. While standing, sitting, and sleeping, forever and ever, meditate on the Lord’s Name; O servant Nanak, as Gurmukh, you shall attain the Lord. || 21 || 1 || SUDH ||

Episode metadata supplied by the publisher feed · Published Feb 16, 2025

Embed this episode

Ready to play

ਸਲੋਕੁ ਮਃ ੩ ॥ ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥ 

0:00 8:20

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of Audio Gurbani (Blessed Day)?

This episode is 8 minutes long.

When was this Audio Gurbani (Blessed Day) episode published?

This episode was published on February 16, 2025.

Can I download this Audio Gurbani (Blessed Day) episode?

Yes. Use the download control on the episode player to save the publisher-provided media file.
URL copied to clipboard!