ਸਲੋਕੁ ਮਰਦਾਨਾ ੧ ॥ ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥  episode artwork

EPISODE · Jul 30, 2024 · 10 MIN

ਸਲੋਕੁ ਮਰਦਾਨਾ ੧ ॥ ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥

from AUDIO GURBANI - A free podcast · host Gurjit Singh JHAMPUR

ਸਲੋਕੁ ਮਰਦਾਨਾ ੧ ॥ ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥ ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥ ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥ ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥੧॥  ਨੋਟ: ਭਾ: ਮਰਦਾਨਾ ਆਪਣੀ ਕਿਸੇ ਰਚਨਾ ਵਿਚ ਲਫ਼ਜ਼ 'ਨਾਨਕ' ਨਹੀਂ ਸੀ ਵਰਤ ਸਕਦਾ। ਸਲੋਕ ਮ: ੧ ਹੈ ਅਤੇ ਮਰਦਾਨੇ ਨੂੰ ਸੰਬੋਧਨ ਕੀਤਾ ਹੈ। ਤਿੰਨੇ ਹੀ ਸਲੋਕ ਮ: ੧ ਦੇ ਹਨ। ਅਰਥ: ਕਲਜੁਗੀ ਸੁਭਾਉ (ਮਾਨੋ) (ਸ਼ਰਾਬ ਕੱਢਣ ਵਾਲੀ) ਮੱਟੀ ਹੈ; ਕਾਮ (ਮਾਨੋ) ਸ਼ਰਾਬ ਹੈ ਤੇ ਇਸ ਨੂੰ ਪੀਣ ਵਾਲਾ (ਮਨੁੱਖ ਦਾ) ਮਨ ਹੈ, ਮੋਹ ਨਾਲ ਭਰੀ ਹੋਈ ਕ੍ਰੋਧ ਦੀ (ਮਾਨੋ) ਕਟੋਰੀ ਹੈ ਤੇ ਅਹੰਕਾਰ (ਮਾਨੋ) ਪਿਲਾਉਣ ਵਾਲਾ ਹੈ, ਕੂੜੇ ਲੱਬ ਦੀ (ਮਾਨੋ) ਮਜਲਸ ਹੈ (ਜਿਸ ਵਿਚ ਬਹਿ ਕੇ) ਮਨ (ਕਾਮ ਦੀ ਸ਼ਰਾਬ ਨੂੰ) ਪੀ ਪੀ ਕੇ ਖ਼ੁਆਰ ਹੁੰਦਾ ਹੈ। ਚੰਗੀ ਕਰਣੀ ਨੂੰ (ਸ਼ਰਾਬ ਕੱਢਣ ਵਾਲੀ) ਲਾਹਣ, ਸੱਚ ਬੋਲਣ ਨੂੰ ਗੁੜ ਬਣਾ ਕੇ ਸੱਚੇ ਨਾਮ ਨੂੰ ਸ੍ਰੇਸ਼ਟ ਸ਼ਰਾਬ ਬਣਾ। ਗੁਣਾਂ ਨੂੰ ਮੰਡੇ, ਸੀਤਲ ਸੁਭਾਉ ਨੂੰ ਘਿਉ ਤੇ ਸ਼ਰਮ ਨੂੰ ਮਾਸ-(ਇਹ ਸਾਰੀ) ਖ਼ੁਰਾਕ ਬਣਾ; ਹੇ ਨਾਨਕ! ਇਹ ਖ਼ੁਰਾਕ ਸਤਿਗੁਰੂ ਦੇ ਸਨਮੁਖ ਹੋਇਆਂ ਮਿਲਦੀ ਹੈ ਤੇ ਇਸ ਦੇ ਖਾਧਿਆਂ ਸਾਰੇ ਵਿਕਾਰ ਦੂਰ ਹੋ ਜਾਂਦੇ ਹਨ।੧। ਮਰਦਾਨਾ ੧ ॥ ਕਾਇਆ ਲਾਹਣਿ ਆਪੁ ਮਦੁ ਮਜਲਸ ਤ੍ਰਿਸਨਾ ਧਾਤੁ ॥ ਮਨਸਾ ਕਟੋਰੀ ਕੂੜਿ ਭਰੀ ਪੀਲਾਏ ਜਮਕਾਲੁ ॥ ਇਤੁ ਮਦਿ ਪੀਤੈ ਨਾਨਕਾ ਬਹੁਤੇ ਖਟੀਅਹਿ ਬਿਕਾਰ ॥ ਗਿਆਨੁ ਗੁੜੁ ਸਾਲਾਹ ਮੰਡੇ ਭਉ ਮਾਸੁ ਆਹਾਰੁ ॥ ਨਾਨਕ ਇਹੁ ਭੋਜਨੁ ਸਚੁ ਹੈ ਸਚੁ ਨਾਮੁ ਆਧਾਰੁ ॥੨॥ ਅਰਥ: ਸਰੀਰ (ਮਾਨੋ) (ਸ਼ਰਾਬ ਕੱਢਣ ਵਾਲੀ ਸਮਗਰੀ ਸਮੇਤ) ਮੱਟੀ ਹੈ, ਅਹੰਕਾਰ ਸ਼ਰਾਬ, ਤੇ ਤ੍ਰਿਸ਼ਨਾ ਵਿਚ ਭਟਕਣਾ (ਮਾਨੋ) ਮਹਿਫ਼ਲ ਹੈ, ਕੂੜ ਨਾਲ ਭਰੀ ਹੋਈ ਵਾਸ਼ਨਾਂ (ਮਾਨੋ) ਕਟੋਰੀ ਹੈ ਤੇ ਜਮ ਕਾਲ (ਮਾਨੋ) ਪਿਲਾਉਂਦਾ ਹੈ। ਹੇ ਨਾਨਕ! ਇਸ ਸ਼ਰਾਬ ਦੇ ਪੀਤਿਆਂ ਬਹੁਤੇ ਵਿਕਾਰ ਖੱਟੇ ਜਾਂਦੇ ਹਨ (ਭਾਵ, ਅਹੰਕਾਰ ਤ੍ਰਿਸ਼ਨਾ ਕੂੜ ਆਦਿਕ ਦੇ ਕਾਰਨ ਵਿਕਾਰ ਹੀ ਵਿਕਾਰ ਪੈਦਾ ਹੋ ਰਹੇ ਹਨ) । ਪ੍ਰਭੂ ਦਾ ਗਿਆਨ (ਮਾਨੋ) ਗੁੜ ਹੋਵੇ, ਸਿਫ਼ਤਿ-ਸਾਲਾਹ ਰੋਟੀਆਂ, (ਪ੍ਰਭੂ ਦਾ) ਡਰ ਮਾਸ-ਇਹ ਖ਼ੁਰਾਕ ਹੋਵੇ, ਹੇ ਨਾਨਕ! ਇਹ ਭੋਜਨ ਸੱਚਾ ਹੈ, ਕਿਉਂਕਿ ਸੱਚਾ ਨਾਮ ਹੀ (ਜ਼ਿੰਦਗੀ ਦਾ) ਆਸਰਾ ਹੋ ਸਕਦਾ ਹੈ।੨। ਕਾਂਯਾਂ ਲਾਹਣਿ ਆਪੁ ਮਦੁ ਅੰਮ੍ਰਿਤ ਤਿਸ ਕੀ ਧਾਰ ॥ ਸਤਸੰਗਤਿ ਸਿਉ ਮੇਲਾਪੁ ਹੋਇ ਲਿਵ ਕਟੋਰੀ ਅੰਮ੍ਰਿਤ ਭਰੀ ਪੀ ਪੀ ਕਟਹਿ ਬਿਕਾਰ ॥੩॥  (ਜੇ) ਸਰੀਰ ਮੱਟੀ ਹੋਵੇ, ਆਪੇ ਦੀ ਪਛਾਣ ਸ਼ਰਾਬ ਤੇ ਉਸ ਦੀ ਧਾਰ (ਭਾਵ, ਜਿਸ ਦੀ ਧਾਰ) ਅਮਰ ਕਰਨ ਵਾਲੀ ਹੋਵੇ, ਸਤਸੰਗਤਿ ਨਾਲ ਮੇਲ ਹੋਵੇ (ਭਾਵ, ਮਜਲਸ ਸਤਸੰਗਤਿ ਹੋਵੇ) , ਅੰਮ੍ਰਿਤ (ਨਾਮ) ਦੀ ਭਰੀ ਹੋਈ ਲਿਵ (ਰੂਪ) ਕਟੋਰੀ ਹੋਵੇ, (ਤਾਂ ਹੀ ਮਨੁੱਖ) (ਇਸ ਸ਼ਰਾਬ ਨੂੰ) ਪੀ ਪੀ ਕੇ ਸਾਰੇ ਵਿਕਾਰ ਪਾਪ ਦੂਰ ਕਰਦੇ ਹਨ।੧। ਪਉੜੀ ॥ ਆਪੇ ਸੁਰਿ ਨਰ ਗਣ ਗੰਧਰਬਾ ਆਪੇ ਖਟ ਦਰਸਨ ਕੀ ਬਾਣੀ ॥ ਆਪੇ ਸਿਵ ਸੰਕਰ ਮਹੇਸਾ ਆਪੇ ਗੁਰਮੁਖਿ ਅਕਥ ਕਹਾਣੀ ॥ ਆਪੇ ਜੋਗੀ ਆਪੇ ਭੋਗੀ ਆਪੇ ਸੰਨਿਆਸੀ ਫਿਰੈ ਬਿਬਾਣੀ ॥ ਆਪੈ ਨਾਲਿ ਗੋਸਟਿ ਆਪਿ ਉਪਦੇਸੈ ਆਪੇ ਸੁਘੜੁ ਸਰੂਪੁ ਸਿਆਣੀ ॥ ਆਪਣਾ ਚੋਜੁ ਕਰਿ ਵੇਖੈ ਆਪੇ ਆਪੇ ਸਭਨਾ ਜੀਆ ਕਾ ਹੈ ਜਾਣੀ ॥੧੨॥ ਪ੍ਰਭੂ ਆਪ ਹੀ ਦੇਵਤੇ, ਮਨੁੱਖ, (ਸ਼ਿਵ ਜੀ ਦੇ) ਗਣ, ਦੇਵਤਿਆਂ ਦੇ ਰਾਗੀ, ਅਤੇ ਆਪ ਹੀ ਛੇ ਦਰਸ਼ਨਾਂ ਦੀ ਬੋਲੀ (ਬਨਾਣ ਵਾਲਾ) ਹੈ, ਆਪ ਹੀ ਸ਼ਿਵ, ਸ਼ੰਕਰ ਤੇ ਮਹੇਸ਼ (ਦਾ ਕਰਤਾ) ਹੈ, ਆਪ ਹੀ ਗੁਰੂ ਦੇ ਸਨਮੁਖ ਹੋ ਕੇ ਆਪਣੇ ਅਕੱਥ ਸਰੂਪ ਦੀਆਂ ਵਡਿਆਈਆਂ (ਕਰਦਾ ਹੈ) , ਆਪ ਹੀ ਜੋਗ ਦੀ ਸਾਧਨਾ ਕਰਨ ਵਾਲਾ ਹੈ, ਆਪ ਹੀ ਭੋਗਾਂ ਵਿਚ ਪਰਵਿਰਤ ਹੈ ਤੇ ਆਪ ਹੀ ਸੰਨਿਆਸੀ ਬਣ ਕੇ ਉਜਾੜਾਂ ਵਿਚ ਫਿਰਦਾ ਹੈ, ਆਪ ਹੀ ਆਪਣੇ ਨਾਲ ਚਰਚਾ ਕਰਦਾ ਹੈ, ਆਪ ਹੀ ਉਪਦੇਸ਼ ਕਰਦਾ ਹੈ, ਆਪ ਹੀ ਸਿਆਣੀ ਮਤਿ ਵਾਲਾ ਸੁੰਦਰ ਸਰੂਪ ਵਾਲਾ ਹੈ, ਆਪਣਾ ਕੌਤਕ ਕਰ ਕੇ ਆਪ ਹੀ ਵੇਖਦਾ ਹੈ ਤੇ ਆਪ ਹੀ ਸਾਰੇ ਜੀਵਾਂ ਦੇ ਹਿਰਦੇ ਦੀ ਜਾਣਨ ਵਾਲਾ ਹੈ।੧੨। SHALOK, MARDAANAA 1: The Dark Age of Kali Yuga is the vessel, filled with the wine of sex; the mind is the drinker. Anger is the cup, filled with emotional attachment; egotism is the bartender. Drinking too much in the company of falsehood and greed, one is ruined. So let good deeds be your distillery, and let Truth be the molasses you ferment; make the most excellent wine of Truth. Make virtue your bread, good conduct the ghee, and modesty the dish of meat. As Gurmukh, these are obtained, O Nanak; consuming them, evil and corruption depart. || 1 || MARDAANAA: The body is the bottle, self-conceit is the wine, and desire is the company of drinking buddies. The glass of the mind’s longing is filled to overflowing with falsehood; the Messenger of Death is the bartender. Drinking in this wine, O Nanak, one takes on countless vices and corruption. So make spiritual wisdom your molasses, and the Praise of God your bread; let the Fear of God be the dish of meat. O Nanak, this is the true food; let the True Name be your only Support. || 2 || If the human body is the pitcher, and self-realization is the wine, then the Ambrosial Nectar streams down. Joining the Sat Sangat, the True Congregation, the glas

Episode metadata supplied by the publisher feed · Published Jul 30, 2024

Embed this episode

Ready to play

ਸਲੋਕੁ ਮਰਦਾਨਾ ੧ ॥ ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥

0:00 10:05

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 10 minutes long.

When was this AUDIO GURBANI - A free podcast episode published?

This episode was published on July 30, 2024.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!