ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ episode artwork

EPISODE · May 14, 2025 · 8 MIN

ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥

from AUDIO GURBANI - A free podcast · host Gurjit Singh JHAMPUR

ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥ਅਰਥ: ਹੇ ਮੇਰੇ ਮਨ! ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ। ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ। ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ।ਰਹਾਉ।(ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ; ਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾਕੀ) ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ।੧।(ਹੇ ਭਾਈ!) ਔਗੁਣ ਛੱਡ ਕੇ ਗੁਣ ਹਾਸਲ ਕਰਨ ਦਾ ਜਤਨ ਕਰੋ। ਜੇ ਔਗੁਣ ਹੀ ਕਰਦੇ ਰਹੋਗੇ ਤਾਂ ਪਛੁਤਾਣਾ ਪਏਗਾ। (ਹੇ ਮਨ!) ਤੂੰ ਮੁੜ ਮੁੜ ਮੋਹ ਦੇ ਚਿੱਕੜ ਵਿਚ ਡੁੱਬ ਰਿਹਾ ਹੈਂ, ਤੂੰ ਚੰਗੇ ਮੰਦੇ ਦੀ ਪਰਖ ਕਰਨੀ ਨਹੀਂ ਜਾਣਦਾ।੨।(ਹੇ ਭਾਈ!) ਜੇ ਅੰਦਰ (ਮਨ ਵਿਚ) ਲੋਭ ਦੀ ਮੈਲ ਹੈ (ਤੇ ਲੋਭ-ਅਧੀਨ ਹੋ ਕੇ) ਕਈ ਠੱਗੀ ਦੇ ਕੰਮ ਕਰਦੇ ਹੋ, ਤਾਂ ਬਾਹਰ (ਤੀਰਥ ਆਦਿਕਾਂ ਤੇ) ਇਸ਼ਨਾਨ ਕਰਨ ਦਾ ਕੀਹ ਲਾਭ? ਅੰਦਰਲੀ ਉੱਚੀ ਅਵਸਥਾ ਤਦੋਂ ਹੀ ਬਣੇਗੀ, ਜੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਸਦਾ ਪ੍ਰਭੂ ਦਾ ਪਵਿਤ੍ਰ ਨਾਮ ਜਪੋਗੇ।੩।(ਹੇ ਮਨ!) ਲੋਭ ਛੱਡ, ਨਿੰਦਿਆ ਤੇ ਝੂਠ ਤਿਆਗ। ਗੁਰੂ ਦੇ ਬਚਨਾਂ ਤੇ ਤੁਰਿਆਂ ਹੀ ਸਦਾ-ਥਿਰ ਰਹਿਣ ਵਾਲਾ ਅੰਮ੍ਰਿਤ-ਫਲ ਮਿਲੇਗਾ।ਹੇ ਦਾਸ ਨਾਨਕ! ਪ੍ਰਭੂ-ਦਰ ਤੇ ਅਰਦਾਸ ਕਰ ਕੇ ਆਖ-) ਹੇ ਹਰੀ! ਜਿਵੇਂ ਤੇਰੀ ਰਜ਼ਾ ਹੈ ਤਿਵੇਂ ਮੈਨੂੰ ਰੱਖ (ਪਰ ਇਹ ਮਿਹਰ ਕਰ ਕਿ ਗੁਰੂ ਦੇ) ਸ਼ਬਦ ਵਿਚ ਜੁੜ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ।੪।੯।SORAT’H, FIRST MEHL:The treasure of the Name, for which you have come into the world — that Ambrosial Nectar is with the Guru. Renounce costumes, disguises and clever tricks; this fruit is not obtained by duplicity. || 1 || O my mind, remain steady, and do not wander away. By searching around on the outside, you shall only suffer great pain; the Ambrosial Nectar is found within the home of your own being. || Pause || Renounce corruption, and seek virtue; committing sins, you shall only come to regret and repent. You do not know the difference between good and evil; again and again, you sink into the mud. || 2 || Within you is the great filth of greed and falsehood; why do you bother to wash your body on the outside? Chant the Immaculate Naam, the Name of the Lord always, under Guru’s Instruction; only then will your innermost being be emancipated. || 3 || Let greed and slander be far away from you, and renounce falsehood; through the True Word of the Guru’s Shabad, you shall obtain the true fruit. As it pleases You, You preserve me, Dear Lord; servant Nanak sings the Praises of Your Shabad. || 4 || 9 ||

Episode metadata supplied by the publisher feed · Published May 14, 2025

Embed this episode

Ready to play

ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥

0:00 8:14

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 8 minutes long.

When was this AUDIO GURBANI - A free podcast episode published?

This episode was published on May 14, 2025.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!