ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ episode artwork

EPISODE · Apr 26, 2025 · 11 MIN

ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥

from AUDIO GURBANI - A free podcast · host Gurjit Singh JHAMPUR

 ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥ ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥ ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥ ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥ ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥ ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥ ਅਰਥ: ਹੇ ਭਾਈ! ਅਸੀ ਜੀਵ ਗੁਣਾਂ ਤੋਂ ਸੱਖਣੇ ਹਾਂ, ਵਿਕਾਰੀ ਹਾਂ। ਪੂਰੇ ਗੁਰੂ ਨੇ (ਜਿਨ੍ਹਾਂ ਨੂੰ ਆਪਣੀ ਸੰਗਤਿ ਵਿਚ) ਰਲਾ ਲਿਆ ਹੈ, ਉਹਨਾਂ ਨੂੰ ਪਰਮਾਤਮਾ ਆਪ ਹੀ ਮੇਹਰ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ।ਰਹਾਉ।ਹੇ ਭਾਈ! ਗੁਣਾਂ ਤੋਂ ਸੱਖਣੇ ਜੀਵਾਂ ਨੂੰ ਸਤਿਗੁਰੂ ਦੀ ਸੇਵਾ ਵਿਚ ਲਾ ਕੇ ਪਰਮਾਤਮਾ ਆਪ ਹੀ ਬਖ਼ਸ਼ ਲੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ-ਸੇਵਾ ਬੜੀ ਸ੍ਰੇਸ਼ਟ ਹੈ, ਗੁਰੂ (ਸ਼ਰਨ ਪਏ ਮਨੁੱਖ ਦਾ) ਮਨ ਪਰਮਾਤਮਾ ਦੇ ਨਾਮ ਵਿਚ ਜੋੜ ਦੇਂਦਾ ਹੈ।੧।ਹੇ ਪਿਆਰੇ! ਪਰਮਾਤਮਾ ਨੇ ਅਨੇਕਾਂ ਹੀ ਅਪਰਾਧੀਆਂ ਨੂੰ ਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ (ਆਤਮਕ ਜੀਵਨ ਦੀ) ਵਿਚਾਰ ਵਿਚ (ਜੋੜ ਕੇ) ਬਖ਼ਸ਼ਿਆ ਹੈ। ਹੇ ਭਾਈ! ਗੁਰੂ ਦੇ (ਸ਼ਬਦ-) ਜਹਾਜ਼ ਵਿਚ ਚਾੜ੍ਹ ਕੇ ਉਸ ਪਰਮਾਤਮਾ ਨੇ (ਅਨੇਕਾਂ ਜੀਵਾਂ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਇਆ ਹੈ।੨।ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਾਰਸ-ਗੁਰੂ (ਆਪਣੀ ਸੰਗਤਿ ਵਿਚ) ਮਿਲਾ ਕੇ (ਪ੍ਰਭੂ-ਚਰਨਾਂ ਵਿਚ) ਜੋੜ ਦੇਂਦਾ ਹੈ, ਉਹ ਮਨੁੱਖ ਸੜੇ ਹੋਏ ਲੋਹੇ ਤੋਂ ਸੋਨਾ ਬਣ ਜਾਂਦੇ ਹਨ। ਹੇ ਭਾਈ! ਆਪਾ-ਭਾਵ ਤਿਆਗ ਕੇ ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ। ਗੁਰੂ ਉਹਨਾਂ ਦੀ ਸੁਰਤਿ ਨੂੰ ਪ੍ਰਭੂ ਦੀ ਜੋਤਿ ਵਿਚ ਮਿਲਾ ਦੇਂਦਾ ਹੈ।੩।ਹੇ ਭਾਈ! ਮੈਂ ਕੁਰਬਾਨ ਜਾਂਦਾ ਹਾਂ, ਮੈਂ ਕੁਰਬਾਨ ਜਾਂਦਾ ਹਾਂ, ਮੈਂ ਗੁਰੂ ਤੋਂ ਸਦਾ ਹੀ ਕੁਰਬਾਨ ਜਾਂਦਾ ਹਾਂ। ਹੇ ਭਾਈ! ਜਿਸ ਗੁਰੂ ਨੇ (ਮੈਨੂੰ) ਪਰਮਾਤਮਾ ਦਾ ਨਾਮ-ਖ਼ਜ਼ਾਨਾ ਦਿੱਤਾ ਹੈ, ਉਸ ਗੁਰੂ ਦੀ ਮਤਿ ਲੈ ਕੇ ਮੈਂ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹਾਂ।੪।ਗੁਰ ਬਿਨੁ ਸਹਜੁ ਨ ਊਪਜੈ ਭਾਈ ਪੂਛਹੁ ਗਿਆਨੀਆ ਜਾਇ ॥ ਸਤਿਗੁਰ ਕੀ ਸੇਵਾ ਸਦਾ ਕਰਿ ਭਾਈ ਵਿਚਹੁ ਆਪੁ ਗਵਾਇ ॥੫॥ ਗੁਰਮਤੀ ਭਉ ਊਪਜੈ ਭਾਈ ਭਉ ਕਰਣੀ ਸਚੁ ਸਾਰੁ ॥ ਪ੍ਰੇਮ ਪਦਾਰਥੁ ਪਾਈਐ ਭਾਈ ਸਚੁ ਨਾਮੁ ਆਧਾਰੁ ॥੬॥ ਜੋ ਸਤਿਗੁਰੁ ਸੇਵਹਿ ਆਪਣਾ ਭਾਈ ਤਿਨ ਕੈ ਹਉ ਲਾਗਉ ਪਾਇ ॥ ਜਨਮੁ ਸਵਾਰੀ ਆਪਣਾ ਭਾਈ ਕੁਲੁ ਭੀ ਲਈ ਬਖਸਾਇ ॥੭॥ ਸਚੁ ਬਾਣੀ ਸਚੁ ਸਬਦੁ ਹੈ ਭਾਈ ਗੁਰ ਕਿਰਪਾ ਤੇ ਹੋਇ ॥ ਨਾਨਕ ਨਾਮੁ ਹਰਿ ਮਨਿ ਵਸੈ ਭਾਈ ਤਿਸੁ ਬਿਘਨੁ ਨ ਲਾਗੈ ਕੋਇ ॥੮॥੨॥ਅਰਥ: ਹੇ ਭਾਈ! ਆਤਮਕ ਜੀਵਨ ਦੀ ਸੂਝ ਵਾਲੇ ਮਨੁੱਖਾਂ ਨੂੰ ਜਾ ਕੇ ਪੁੱਛ ਲਵੋ, (ਇਹੀ ਉੱਤਰ ਮਿਲੇਗਾ ਕਿ) ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਦੇ ਅੰਦਰ) ਆਤਮਕ ਅਡੋਲਤਾ ਪੈਦਾ ਨਹੀਂ ਹੋ ਸਕਦੀ। (ਇਸ ਵਾਸਤੇ,) ਹੇ ਭਾਈ! ਤੂੰ ਭੀ (ਆਪਣੇ) ਅੰਦਰੋਂ ਆਪਾ-ਭਾਵ ਦੂਰ ਕਰ ਕੇ ਸਦਾ ਗੁਰੂ ਦੀ ਸੇਵਾ ਕਰਿਆ ਕਰ।੫।ਹੇ ਭਾਈ! ਗੁਰੂ ਦੀ ਮਤਿ ਉਤੇ ਤੁਰਿਆਂ (ਮਨੁੱਖ ਦੇ ਅੰਦਰ ਪਰਮਾਤਮਾ ਵਾਸਤੇ) ਡਰ-ਅਦਬ ਪੈਦਾ ਹੁੰਦਾ ਹੈ। (ਆਪਣੇ ਅੰਦਰ) ਡਰ-ਅਦਬ (ਪੈਦਾ ਕਰਨਾ ਹੀ) ਕਰਨ-ਜੋਗ ਕੰਮ ਹੈ, ਇਹ ਕੰਮ ਸਦਾ-ਥਿਰ ਰਹਿਣ ਵਾਲਾ ਹੈ, ਇਹੀ ਕੰਮ (ਸਭ ਤੋਂ) ਸ੍ਰੇਸ਼ਟ ਹੈ। ਹੇ ਭਾਈ! ਇਸ ਡਰ-ਅਦਬ ਦੀ ਬਰਕਤਿ ਨਾਲ) ਪਰਮਾਤਮਾ ਦੇ ਪਿਆਰ ਦਾ ਕੀਮਤੀ ਧਨ ਲੱਭ ਪੈਂਦਾ ਹੈ, ਪਰਮਾਤਮਾ ਦਾ ਸਦਾ-ਥਿਰ ਨਾਮ (ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ।੬।ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦਾ ਆਸਰਾ ਲੈਂਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ। (ਇਸ ਤਰ੍ਹਾਂ) ਮੈਂ ਆਪਣਾ ਜੀਵਨ ਸੋਹਣਾ ਬਣਾ ਰਿਹਾ ਹਾਂ, ਮੈਂ ਆਪਣੇ ਸਾਰੇ ਖ਼ਾਨਦਾਨ ਵਾਸਤੇ ਭੀ ਪਰਮਾਤਮਾ ਦੀ ਬਖ਼ਸ਼ਸ਼ ਪ੍ਰਾਪਤ ਕਰ ਰਿਹਾ ਹਾਂ।੭।ਹੇ ਭਾਈ! ਗੁਰੂ ਦੀ ਕਿਰਪਾ ਨਾਲ ਸਦਾ-ਥਿਰ ਹਰਿ-ਨਾਮ (ਹਿਰਦੇ ਵਿਚ ਆ ਵੱਸਦਾ) ਹੈ, ਸਿਫ਼ਤਿ-ਸਾਲਾਹ ਦੀ ਬਾਣੀ (ਹਿਰਦੇ ਵਿਚ ਆ ਵੱਸਦੀ) ਹੈ, ਸਿਫ਼ਤਿ-ਸਾਲਾਹ ਦਾ ਸ਼ਬਦ ਪ੍ਰਾਪਤ ਹੋ ਜਾਂਦਾ ਹੈ। ਹੇ ਨਾਨਕ! ਆਖ-) ਹੇ ਭਾਈ! (ਗੁਰੂ ਦੀ ਕਿਰਪਾ ਨਾਲ) ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ, ਉਸ ਨੂੰ (ਜੀਵਨ-ਸਫ਼ਰ ਵਿਚ) ਕੋਈ ਔਕੜ ਨਹੀਂ ਵਾਪਰਦੀ।੮।੨।SORAT’H, THIRD MEHL, DU-TUKAS:He Himself forgives the worthless, O Siblings of Destiny; He commits them to the service of the True Guru. Service to the True Guru is sublime, O Siblings of Destiny; through it, one’s consciousness is attached to the Lord’s Name. || 1 || The Dear Lord forgives, and unites with Himself. I am a sinner, totally without virtue, O Siblings of Destiny; the Perfect True Guru has blended me. || Pause || So many, so many sinners have been forgiven, O beloved one, by contemplating the True Word of the Shabad. They got on board the boat of the True Guru, who carried them across the terrifying world-ocean, O Siblings of Destiny. || 2 || I have been transformed from rusty iron into gold, O Siblings of Destiny, united in Union with the Guru, the Philosopher’s Stone. Eliminating my self-conceit, the Name has come to dwell within my mind, O Siblings of Destiny; my light has merged in the Light. || 3 || I

Episode metadata supplied by the publisher feed · Published Apr 26, 2025

Embed this episode

NOW PLAYING

ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥

0:00 11:57

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 11 minutes long.

When was this AUDIO GURBANI - A free podcast episode published?

This episode was published on April 26, 2025.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!