ਸੋਰਠਿ ਮਹਲਾ ੫ ॥ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧੁ ਬਿਖੁ ਜਾਰੇ ॥ episode artwork

EPISODE · Apr 6, 2025 · 8 MIN

ਸੋਰਠਿ ਮਹਲਾ ੫ ॥ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧੁ ਬਿਖੁ ਜਾਰੇ ॥

from AUDIO GURBANI - A free podcast · host Gurjit Singh JHAMPUR

ਸੋਰਠਿ ਮਹਲਾ ੫ ॥ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧੁ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋੁਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥ਪੰਜਾਬੀ ਵਿਆਖਿਆ: ਸੋਰਠਿ ਮਹਲਾ ੫ ॥(ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ । (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕੋ੍ਰਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ । (ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ ।੧। ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ । ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ । (ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ।ਰਹਾਉ।ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ । ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ । ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ ।੨। ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ । (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣ-ਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ ।੩। ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ । ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ), ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ ।੪।੧੨।੨੩।English Translation: SORAT’H, FIFTH MEHL: Sing the Glorious Praises of the Perfect, Imperishable Lord, and the poison of sexual desire and anger shall be burnt away. You shall cross over the awesome, arduous ocean of fire, in the Saadh Sangat, the Company of the Holy. || 1 || The Perfect Guru has dispelled the darkness of doubt. Remember God with love and devotion; He is near at hand. || Pause || Drink in the sublime essence, the treasure of the Name of the Lord, Har, Har, and your mind and body shall remain satisfied. The Transcendent Lord is totally permeating and pervading everywhere; where would He come from, and where would He go? || 2 || One whose mind is filled with the Lord, is a person of meditation, penance, self-restraint and spiritual wisdom, and a knower of reality. The Gurmukh obtains the jewel of the Naam; his efforts come to perfect fruition. || 3 || All his struggles, sufferings and pains are dispelled, and the noose of death is cut away from him. Says Nanak, God has extended His Mercy, and so his mind and body blossom forth. || 4 || 12 || 23 ||

NOW PLAYING

ਸੋਰਠਿ ਮਹਲਾ ੫ ॥ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧੁ ਬਿਖੁ ਜਾਰੇ ॥

0:00 8:02

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 8 minutes long.

When was this AUDIO GURBANI - A free podcast episode published?

This episode was published on April 6, 2025.

What is this episode about?

ਸੋਰਠਿ ਮਹਲਾ ੫ ॥ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧੁ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ...

Can I download this AUDIO GURBANI - A free podcast episode?

Yes, you can download this episode by clicking the download button on the episode player, or subscribe to the podcast in your preferred podcast app for automatic downloads.
URL copied to clipboard!