ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ Sahib  episode artwork

EPISODE · Jun 19, 2025 · 5 MIN

ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ Sahib

from AUDIO GURBANI - A free podcast · host Gurjit Singh JHAMPUR

ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥ ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ।ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧।ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨।(ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩।ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।lSORAT’H, FIFTH MEHL:I met the True Guru, by great good fortune, and my mind has been enlightened. No one else can equal me, because I have the loving support of my Lord and Master. || 1 || I am a sacrifice to my True Guru. I am at peace in this world, and I shall be in celestial peace in the next; my home is filled with bliss. || Pause || He is the Inner-knower, the Searcher of hearts, the Creator, my Lord and Master. I have become fearless, attached to the Guru’s feet; I take the Support of the Name of the One Lord. || 2 || Fruitful is the Blessed Vision of His Darshan; the Form of God is deathless; He is and shall always be. He hugs His humble servants close, and protects and preserves them; their love for Him is sweet to Him. || 3 || Great is His glorious greatness, and wondrous is His magnificence; through Him, all affairs are resolved. Nanak has met with the Perfect Guru; all his sorrows have been dispelled. || 4 || 5 ||

Episode metadata supplied by the publisher feed · Published Jun 19, 2025

Embed this episode

NOW PLAYING

ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ Sahib

0:00 5:25

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 5 minutes long.

When was this AUDIO GURBANI - A free podcast episode published?

This episode was published on June 19, 2025.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!