Skip to content
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥  episode artwork

EPISODE · May 8, 2026 · 4 MIN

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥

from Audio Gurbani (Blessed Day) · host Gurjit Singh JHAMPUR

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥SORAT’H, FIFTH MEHL: ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ। ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪। He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 ||

Episode metadata supplied by the publisher feed · Published May 8, 2026

Embed this episode

Ready to play

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥

0:00 4:08

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of Audio Gurbani (Blessed Day)?

This episode is 4 minutes long.

When was this Audio Gurbani (Blessed Day) episode published?

This episode was published on May 8, 2026.

Can I download this Audio Gurbani (Blessed Day) episode?

Yes. Use the download control on the episode player to save the publisher-provided media file.
URL copied to clipboard!